ਚੰਡੀਗੜ੍ਹ, 29 ਸਤੰਬਰ

ਪੰਜਾਬ ਅਤੇ ਹਰਿਆਣਾ ਹਾਈ ਕੋਰਟ ਨੇ ਕੋਟਕਪੂਰਾ ਤੇ ਬਹਬਿਲ ਕਲਾਂ ’ਚ ਸ਼ਾਂਤਮਈ ਪ੍ਰਦਰਸ਼ਨਕਾਰੀਆਂ ‘ਤੇ ਗੋਲੀਬਾਰੀ ਕਰਨ ਦੇ ਮਾਮਲੇ ‘ਚ ਅੱਜ ਪੰਜਾਬ ਦੇ ਸਾਬਕਾ ਉਪ ਮੁੱਖ ਮੰਤਰੀ ਸੁਖਬੀਰ ਬਾਦਲ, ਸਾਬਕਾ ਡੀਜੀਪੀ ਸੁਮੇਧ ਸਿੰਘ ਸੈਣੀ, ਪੁਲੀਸ ਅਧਿਕਾਰੀ ਪਰਮਰਾਜ ਸਿੰਘ ਉਮਰਾਨੰਗਲ ਅਤੇ ਤਿੰਨ ਹੋਰਾਂ ਨੂੰ ਅਗਾਊਂ ਜ਼ਮਾਨਤ ਦੇ ਦਿੱਤੀ ਹੈ। ਜਸਟਿਸ ਅਨੂਪ ਚਿਤਕਾਰਾ ਨੇ ਇਹ ਫੈਸਲਾ ਦਿੱਤਾ। Punjabi Akhar