Code Of Ethics

Download app

Subscribe To Print Edition

ਸੰਗਰੂਰ ’ਚ ਮੁੱਖ ਮੰਤਰੀ ਦੀ ਕੋਠੀ ਅੱਗੇ ਆਂਗਣਵਾੜੀ ਵਰਕਰਾਂ ਅਤੇ ਪੁਲੀਸ ਵਿਚਕਾਰ ਖਿੱਚ-ਧੂਹ

ਸੰਗਰੂਰ, 29 ਸਤੰਬਰ

ਇਥੇ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਦੀ ਕੋਠੀ ਅੱਗੇ ਆਂਗਣਵਾੜੀ ਵਰਕਰਾਂ ਅਤੇ ਪੁਲੀਸ ਵਿਚਕਾਰ ਖਾਸੀ ਖਿੱਚ-ਧੂਹ ਹੋਈ। ਰੋਹ ਵਿਚ ਆਈਆਂ ਆਂਗਣਵਾੜੀ ਵਰਕਰਾਂ ਤੇ ਹੈਲਪਰਾਂ ਵਲੋਂ ਮੁੱਖ ਮੰਤਰੀ ਦਾ ਪੁਤਲਾ ਫ਼ੂਕਿਆਂ। ਆਂਗਣਵਾੜੀ ਵਰਕਰਾਂ ਦੇ ਇਕੱਠੇ ਹੋਣ ਤੋਂ ਥੋੜ੍ਹੀ ਦੇਰ ਪਹਿਲਾਂ ਹੀ ਮੁੱਖ ਮੰਤਰੀ ਦਾ ਕਾਫ਼ਲਾ ਕੋਠੀ ’ਚੋਂ ਧੂਰੀ ਹਲਕੇ ਲਈ ਰਵਾਨਾ ਹੋਇਆ ਸੀ। ਪੰਜਾਬ ਸਰਕਾਰ ਵਲੋਂ ਮੀਟਿੰਗ ਦਾ ਸਮਾਂ ਦੇ ਕੇ ਵਾਰ-ਵਾਰ ਮੁਲਤਵੀ ਕਰਕੇ ਅੱਗੇ ਪਾਉਣ ਤੋਂ ਖਫ਼ਾ ਆਂਗਣਵਾੜੀ ਵਰਕਰਾਂ ਵਲੋਂ ਅੱਜ ਰਾਜ ਭਰ ਵਿਚ ਸਮੂਹ ਮੰਤਰੀਆਂ ਅਤੇ ਵਿਧਾਇਕਾਂ ਦੇ ਦਫ਼ਤਰਾਂ ਅੱਗੇ ਪੁਤਲੇ ਫ਼ੂਕਦਿਆਂ ਪ੍ਰਦਰਸ਼ਨ ਕੀਤੇ ਗਏ।

Advertisment