ਪੰਜਾਬ ਵਿੱਚ ਝੋਨੇ ਦੀ ਸਰਕਾਰੀ ਖਰੀਦ ਅੱਜ ਤੋਂ

ਚੰਡੀਗੜ੍ਹ, 30 ਸਤੰਬਰ

ਪੰਜਾਬ ਵਿੱਚ ਝੋਨੇ ਦੀ ਖਰੀਦ ਭਲਕੇ ਪਹਿਲੀ ਅਕਤੂਬਰ ਤੋਂ ਸ਼ੁਰੂ ਹੋਣ ਜਾ ਰਹੀ ਹੈ। ਸੂਬਾ ਸਰਕਾਰ ਨੇ ਝੋਨੇ ਦੀ ਖਰੀਦ ਲਈ ਮੰਡੀਆਂ ਵਿੱਚ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਹਨ। ਪੰਜਾਬ ਮੰਡੀ ਬੋਰਡ ਨੇ ਸੂਬੇ ਵਿੱਚ 1854 ਖਰੀਦ ਕੇਂਦਰ ਨੋਟੀਫਾਈ ਕਰ ਦਿੱਤੇ ਹਨ। ਪੰਜਾਬ ਦੇ ਖੇਤੀਬਾੜੀ ਤੇ ਕਿਸਾਨ ਭਲਾਈ ਮੰਤਰੀ ਗੁਰਮੀਤ ਸਿੰਘ ਖੁੱਡੀਆਂ ਅਤੇ ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਲੰਘੇ ਦਨਿ ਪ੍ਰਸ਼ਾਸਨਿਕ ਅਧਿਕਾਰੀਆਂ ਨਾਲ ਮੀਟਿੰਗ ਕਰਕੇ ਕਿਸਾਨਾਂ ਨੂੰ ਕਿਸੇ ਕਿਸਮ ਦੀ ਪ੍ਰਸ਼ਾਨੀ ਨਾ ਹੋਣ ਦੇ ਆਦੇਸ਼ ਦਿੱਤੇ ਹਨ। ਪੰਜਾਬ ਸਰਕਾਰ ਨੇ ਇਸ ਸਾਲ 182 ਲੱਖ ਮੀਟ੍ਰਿਕ ਟਨ ਝੋਨੇ ਦੀ ਆਮਦ ਹੋਣ ਦੀ ਸੰਭਾਵਨਾ ਜਤਾਈ ਹੈ। ਹਾਲਾਂਕਿ ਇਸ ਸਾਲ ਹੜ੍ਹ ਕਰਕੇ ਸੂਬੇ ਦੇ ਅੱਧਾ ਦਰਜਨ ਜ਼ਿਲ੍ਹਿਆਂ ਵਿੱਚ ਝੋਨੇ ਦੀ ਫ਼ਸਲ ਖਰਾਬ ਹੋ ਚੁੱਕੀ ਹੈ। ਇਸੇ ਕਰਕੇ ਇਸ ਖਰੀਦ ਸੀਜਨ ਵਿੱਚ ਝੋਨੇ ਦੀ ਆਮਦ ਘੱਟ ਸਕਦੀ ਹੈ। ਪੰਜਾਬ ਮੰਡੀ ਬੋਰਡ ਦੇ ਚੇਅਰਮੈਨ ਹਰਚੰਦ ਸਿੰਘ ਬਰਸਟ ਨੇ ਕਿਹਾ ਕਿ ਸਰਕਾਰ ਵੱਲੋਂ ਝੋਨੇ ਦੀ ਖਰੀਦ ਲਈ ਸਾਰੇ ਪ੍ਰਬੰਧ ਮੁਕੰਮਲ ਕਰ ਲਏ ਗਏ ਹਨ। Punjabi Akhar

Leave a Comment

[democracy id="1"]

You May Like This