Code Of Ethics

Download app

Subscribe To Print Edition

23 ਅਕਤੂਬਰ ਨੂੰ ਰਾਵਨ ਰੂਪ ਪੰਜਾਬ ਸਰਕਾਰ ਦੇ ਪੁਤਲੇ ਫੂਕਣ ਅਤੇ 30 ਨਵੰਬਰ ਨੂੰ ਨੈਸ਼ਨਲ ਹਾਈਵੇ ਜਾਮ ਕਰਕੇ ਰੋਸ਼ ਪ੍ਰਦਰਸ਼ਨ ਕਰਨ ਦਾ ਐਲਾਨ

ਇਨਲਿਸਟਮੈਂਟ/ਆਊਟਸੋਰਸ ਠੇਕਾ ਮੁਲਾਜਮਾਂ ਨੂੰ ਵਿਭਾਗ ’ਚ ਮਰਜ ਕਰਕੇ ਪੱਕੇ ਰੁਜਗਾਰ ਦਾ ਪ੍ਰਬੰਧ ਕਰੇ ਪੰਜਾਬ ਸਰਕਾਰ – ਵਰਿੰਦਰ ਮੋਮੀ

14 ਅਕਤੂਬਰ 

ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੇ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ, ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਬੁੱਢੇਵਾਲ ਅਤੇ ਸੂਬਾ ਪ੍ਰੈਸ ਸਕੱਤਰ ਸਤਨਾਮ ਸਿੰਘ ਫਲੀਆਵਾਲਾ ਨੇ ਅੱਜ ਇਥੇ ਪ੍ਰੈਸ ਨੋਟ ਜਾਰੀ ਕਰਦਿਆਂ ਦੱਸਿਆ ਕਿ ਬੀਤੇ ਦਿਨ ਲੁਧਿਆਣਾ ਵਿਖੇ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਕਰਕੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ’ਚ ਪਿਛਲੇ ਸਾਲਾਂਬੱਧੀ ਅਰਸ਼ੇ ਤੋਂ ਕੰਮ ਕਰਦੇ ਇਨਲਿਸਟਮੈਂਟ/ਆਊਟਸੋਰਸ ਠੇਕਾ ਮੁਲਾਜਮਾਂ ਨੂੰ ਵਿਭਾਗ ’ਚ ਸ਼ਾਮਲ ਕਰਕੇ ਪੱਕੇ ਰੁਜਗਾਰ ਦਾ ਪ੍ਰਬੰਧ ਕਰਵਾਉਣ ਤੱਕ ਪੂਰ ਅਮਨ ਸੰਘਰਸ਼ ਜਾਰੀ ਰੱਖਣ ਦਾ ਐਲਾਨ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਅਤੇ ਜਲ ਸਪਲਾਈ ਵਿਭਾਗ ਦੀ ਮਨੈਜਮੇਂਟ ਵੱਲੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦਾ ਮੁਕੰਮਲ ਨਿੱਜੀਕਰਣ/ਪੰਚਾਇਤੀਕਰਨ ਲਈ ਨੀਤੀਆਂ ਲਾਗੂ ਕਰਕੇ ਲੋਕਾਂ ਨੂੰ ਪੀਣ ਵਾਲੇ ਪਾਣੀ ਵਾਲੀ ਮੁਢਲੀ ਸਹੂਲਤ ਦਾ ਪ੍ਰਬੰਧ ਕਰਨ ਤੋਂ ਭੱਜ ਰਹੀ ਹੈ ਉਥੇ ਹੀ ਜਲ ਸਪਲਾਈ ਵਿਭਾਗ ’ਚ ਇਕ ਵਰਕਰ ਦੇ ਰੂਪ ’ਚ ਰੈਗੂਲਰ ਮੁਲਾਜਮਾਂ ਦੀ ਤਰ੍ਹਾਂ ਫੀਲਡ ’ਚ ਵਾਟਰ ਸਪਲਾਈ ਸਕੀਮਾਂ ਅਤੇ ਦਫਤਰਾਂ ’ਚ ਸਾਲਾਂਬੱਧੀ ਅਰਸ਼ੇ ਤੋਂ ਸੇਵਾਵਾਂ ਦੇ ਰਹੇ ਇਨਲਿਸਟਮੈਂਟ/ਆਊਟਸੋਰਸ ਠੇਕਾ ਮੁਲਾਜਮਾਂ ਦੇ ਕੱਚੇ-ਪਿੱਲੇ ਰੁਜਗਾਰ ਨੂੰ ਖੋਹਣ ਦੀਆਂ ਕੋਸ਼ਿਸ਼ਾਂ ਕੀਤੀਆਂ ਜਾ ਰਹੀਆਂ ਹਨ। ਜਿਸਨੂੰ ਯੂਨੀਅਨ ਕਿਸੇ ਵੀ ਕੀਮਤ ’ਤੇ ਬਰਦਾਸ਼ਤ ਨਹੀਂ ਕਰੇਗੀ।
ਉਨ੍ਹਾਂ ਮੰਗ ਕੀਤੀ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੀਆਂ ਪੇਂਡੂ ਜਲ ਸਪਲਾਈ ਸਕੀਮਾਂ ’ਤੇ ਫੀਲਡ ’ਚ ਅਤੇ ਦਫਤਰਾਂ ’ਚ ਆਦਿ ਵੱਖ ਵੱਖ ਪੋਸਟਾਂ ’ਤੇ (ਰੈਗੂਲਰ ਮੁਲਾਜਮਾਂ ਵਾਂਗ) ਪਿਛਲੇ 15 ਤੋਂ 20 ਸਾਲਾਂ ਦੇ ਅਰਸੇ ਤੋਂ ਇਕ ਵਰਕਰ ਦੇ ਰੂਪ ’ਚ ਸੇਵਾਵਾਂ ਦੇ ਰਹੇ ਇਨਲਿਸਟਮੈਂਟ ਅਤੇ ਆਊਟਸੋਰਸ ਮੁਲਾਜਮਾਂ ਨੂੰ ਤਜਰਬੇ ਦੇ ਅਧਾਰ ’ਤੇ ਸਬੰਧਤ ਵਿਭਾਗ ’ਚ ਮਰਜ ਕਰਕੇ ਬਿਨਾ ਸ਼ਰਤ ਰੈਗੂਲਰ ਕੀਤਾ ਜਾਵੇ। ਜਿਸ ਲਈ 11-01-2018 ’ਚ ਵਿਭਾਗੀ ਅਧਿਕਾਰੀਆਂ ਵੱਲੋਂ ਸਰਕਾਰ ਦੀ ਵਿਉਤਬੰਦੀ ਅਨੁਸਾਰ ਬਣਾਈ ਤਜਵੀਜ (ਪ੍ਰਪੋਜਲ) ਨੂੰ ਲਾਗੂ ਕੀਤਾ ਜਾਵੇ ਜਾਂ ਫਿਰ ਯੂਨੀਅਨ ਦੀਆਂ ਸਿਫਾਰਸਾਂ ਨੂੰ ਅਧਾਰ ਮੰਨ ਕੇ ਇਨਲਿਸਟਮੈਟ/ਆਊਟਸੋਰਸ ਠੇਕਾ ਮੁਲਾਜਮਾਂ ਨੂੰ ਵਿਭਾਗ ’ਚ ਸ਼ਾਮਲ ਕਰਕੇ ਪੱਕੇ ਰੁਜਗਾਰ ਦਾ ਪ੍ਰਬੰਧ ਕੀਤਾ ਜਾਵੇ। ਪੰਜਾਬ ਸਰਕਾਰ ਦੇ ਲੈਬਰ ਵਿਭਾਗ ਵੱਲੋਂ ਸਮੇਂ-ਸਮੇਂ ’ਤੇ ਵਧਾਏ ਗਏ ਰੇਟਾਂ ਦੇ ਮੁਤਾਬਕ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ’ਚ ਕੰਮ ਕਰਦੇ ਇਨਲਿਸਟਮੈਂਟ/ਆਊਟਸੋਰਸ ਠੇਕਾ ਮੁਲਾਜਮਾਂ ਦੀਆਂ ਉਜਰਤਾਂ ਵਿਚ ਬਣਦਾ ਵਾਧਾ ਕੀਤਾ ਜਾਵੇ ਅਤੇ ਈ.ਪੀ.ਐਫ.,ਈ.ਐਸ.ਆਈ. ਸਹੂਲਤਾਂ ਦਿੱਤੀਆਂ ਜਾਣ। ਮਿ੍ਰਤਕ ਵਰਕਰਾਂ ਦੇ ਵਰਸਾਂ ਨੂੰ ਨੌਕਰੀ ਦਿੱਤੀ ਜਾਵੇ। ਨਹਿਰੀ ਪਾਣੀ ਸਪਲਾਈ ਲਈ ਪ੍ਰਾਈਵੇਟ ਕੰਪਨੀਆਂ ਨਾਲ ਨਹਿਰੀ ਪ੍ਰੋਜੈਕਟ ਲਗਾਉਣ ਲਈ ਕੀਤੇ ਸਮਝੋਤਿਆਂ ਨੂੰ ਰੱਦ ਕੀਤਾ ਜਾਵੇ ਅਤੇ ਇਨ੍ਹਾਂ ਵੱਡੀਆਂ ਕੰਪਨੀਆਂ ਵਲੋਂ ਲਗਾਏ ਜਾ ਰਹੇ ‘ਮੈਗਾ ਪ੍ਰੋਜੈਕਟਾਂ’ ਨੂੰ ਰੋਕਿਆ ਜਾਵੇ। ਵਿਭਾਗ ਅਧੀਨ ਚੱਲ ਰਹੀਆਂ ਜਲ ਸਪਲਾਈ ਸਕੀਮਾਂ ਦਾ ਜਬਰੀ ਨਿੱਜੀਕਰਨ/ਪੰਚਾਇਤੀਕਰਨ ਕਰਨਾ ਬੰਦ ਕੀਤਾ ਜਾਵੇ ਅਤੇ ਪੰਚਾਇਤਾਂ ਨੂੰ ਹੈਡ ਓਵਰ ਕੀਤੀਆਂ ਜਲ ਸਪਲਾਈ ਸਕੀਮਾਂ ਨੂੰ ਮੁੜ ਵਿਭਾਗ ਅਧੀਨ ਕੀਤੀਆਂ ਜਾਣ। ਜਲ ਸਪਲਾਈ ਸਕੀਮਾਂ ਤੇ ਸਕਾਡਾ ਸਿਸਟਮ ਲਗਾਉਣ ਦਾ ਫੈਸਲਾ ਤੁਰੰਤ ਵਾਪਸ ਲਿਆ ਜਾਵੇ। ਸਰਕਾਰ ਵੱਲੋਂ ਪਿੰਡਾਂ ’ਚੋਂ ਇਕ-ਇਕ ਵਿਅਕਤੀ ਨੂੰ ਵਾਟਰ ਸਪਲਾਈ ਸਕੀਮਾਂ ਦੀ ਸਾਂਭ ਸੰਭਾਲ ਲਈ ਟ੍ਰੈਨਿੰਗ ਦੇਣ ਦੇ ਫੈਸਲੇ ਨੂੰ ਤੁਰੰਤ ਰੱਦ ਜਾਵੇ ਅਤੇ ਪਹਿਲਾਂ ਤੋਂ ਵਾਟਰ ਸਪਲਾਈ ਸਕੀਮਾਂ ’ਤੇ ਕੰਮ ਕਰਦੇ ਇਨਲਿਸਟਮੈਂਟ/ਆਊਟਸੋਰਸ ਮੁਲਾਜਮਾਂ ਦੇ ਪੱਕੇ ਰੁਜਗਾਰ ਦਾ ਪ੍ਰਬੰਧ ਕੀਤਾ ਜਾਵੇ।
ਸੂਬਾ ਆਗੂਆਂ ਨੇ ਕਿਹਾ ਕਿ ਮੀਟਿੰਗ ਦੇ ਦੌਰਾਨ ਐਲਾਨ ਕੀਤਾ ਗਿਆ ਕਿ ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਦੇ ਪਲੇਟਫਾਰਮ ਤੇ ਉਲੀਕੇ ਪ੍ਰੋਗਰਾਮ ਜਿਵੇਂ ਕਿ 23 ਅਕਤੂਬਰ ਨੂੰ ਪੰਜਾਬ ਸਰਕਾਰ ਦੇ ਰਾਵਨ ਰੂਪੀ ਪੁਤਲੇ ਬ੍ਰਾਂਚ ਅਤੇ ਜ਼ਿਲਾ ਪੱਧਰੀ ਫੂਕੇ ਜਾਣਗੇ। ਇੰਨਲਿਸਟਮੈਟ ਤੇ ਆਊਟਸੋਰਸ ਠੇਕਾ ਮੁਲਾਜਮਾਂ ਨੂੰ ਵਿਭਾਗ ਵਿਚ ਸ਼ਾਮਿਲ ਕਰਕੇ ਪੱਕਾ ਕਰਵਾਉਣ ਲਈ 30 ਨਵੰਬਰ 2023 ਨੂੰ ਪੰਜਾਬ ’ਚ ਕੋਈ ਇਕ ਨੈਸ਼ਨਲ ਹਾਈਵੇ ਨੂੰ ਜਾਮ ਕੀਤਾ ਜਾਵੇਗਾ। ਜਿਸਦੀ ਤਿਆਰੀ ਲਈ ਯੂਨੀਅਨ ਵੱਲੋਂ ਜ਼ਿਲਲਾ ਪੱਧਰੀ 25 ਅਕਤੂਬਰ ਤੋਂ ਸ਼ੁਰੂ ਕੀਤੀਆਂ ਜਾਣਗੀਆਂ ਅਤੇ ਜਲ ਸਪਲਾਈ ਵਰਕਰਾਂ ਨੂੰ ਸੰਘਰਸ਼ਾਂ ਵਿਚ ਪਰਿਵਾਰਾਂ ਅਤੇ ਬੱਚਿਆਂ ਸਮੇਤ ਸ਼ਾਮਿਲ ਹੋਣ ਲਈ ਲਾਮਬੰਦ ਕੀਤਾ ਜਾਵੇਗਾ। ਇਸ ਮੀਟਿੰਗ ਵਿਚ ਹੋਰਨਾਂ ਤੋਂ ਇਲਾਵਾ ਸੂਬਾ ਆਗੂ ਭੁਪਿੰਦਰ ਸਿੰਘ ਕੁਤਬੇਵਾਲ, ਹਾਕਮ ਸਿੰਘ ਧਨੇਠਾ, ਰੁਪਿੰਦਰ ਸਿੰਘ ਫਿਰੋਜਪੁਰ,ਮਨਪ੍ਰੀਤ ਸਿੰਘ ਮਲੇਰਕੋਟਲਾ, ਸੰਦੀਪ ਖਾਂ ਬਠਿੰਡਾ, ਗੁਰਵਿੰਦਰ ਬਾਠ, ਜਸਵੀਰ ਜਿੰਦਬੜੀ , ਦਫਤਰੀ ਸਟਾਫ ਤੋ ਅਖਤਰ ਹੁਸੈਨ, ਸੰਦੀਪ ਕੌਰ ਖੰਨਾ ਅਤੇ ਵੱਖ ਵੱਖ ਜ਼ਿਲ੍ਹਿਆਂ ਦੇ ਜਿਲ੍ਹਾ ਪ੍ਰਧਾਨ/ਜਨਰਲ ਸਕੱਤਰ ਅਤੇ ਬ੍ਰਾਂਚ ਆਗੂਆਂ ਨੇ ਸ਼ਿਰਕਤ ਕੀਤੀ।
ਜਾਰੀ ਕਰਤਾ : –
ਜਲ ਸਪਲਾਈ ਅਤੇ ਸੈਨੀਟੇਸਨ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ (ਰਜਿ.31)
ਸੂਬਾ ਪ੍ਰੈਸ ਸਕੱਤਰ,
ਸਤਨਾਮ ਸਿੰਘ ਫਲੀਆਂਵਾਲਾ
ਮੋਬਾਇਲ-98783-22501

Leave a Comment

Advertisment

You May Like This

ਪੰਜਵੀਂ ਜਮਾਤ ਦੇ ਵਿਦਿਆਰਥੀ ਪ੍ਰਭਕੀਰਤ ਸਿੰਘ ਨੇ ਆਪਣੀ ਅਸਾਧਾਰਣ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ SOF ਇੰਟਰਨੈਸ਼ਨਲ ਹਿੰਦੀ ਓਲੰਪਿਆਡ 2025–26 ਵਿੱਚ ਇੰਟਰਨੈਸ਼ਨਲ ਗੋਲਡ ਮੈਡਲ, ਇੰਟਰਨੈਸ਼ਨਲ ਰੈਂਕ–1 ਅਤੇ ਪੰਜਾਬ/ਚੰਡੀਗੜ੍ਹ ਜੋਨ ਵਿੱਚ ਜੋਨਲ ਰੈਂਕ–1 ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਪੂਰੇ ਖੇਤਰ ਦਾ ਨਾਮ ਅੰਤਰਰਾਸ਼ਟਰੀ ਪੱਧਰ ’ਤੇ ਰੌਸ਼ਨ ਕੀਤਾ ਹੈ।