Search
Close this search box.

ਜ਼ਿਲ੍ਹਾ ਯੂਥ ਕਾਂਗਰਸ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਬਰਸੀ ਮੌਕੇ ਖ਼ੂਨਦਾਨ ਕੈਂਪ ਲਗਾਇਆ ਗਿਆ

ਇੰਦਰਾ ਗਾਂਧੀ ਨੇ ਪ੍ਰਧਾਨ ਮੰਤਰੀ ਰਹਿੰਦਿਆਂ ਦੇਸ਼ ਨੂੰ ਵਿਕਾਸ ਦੇ ਰਾਹ ‘ਤੇ ਲਿਆਉਣ ਦਾ ਕੰਮ ਕੀਤਾ – ਐਡਵੋਕੇਟ ਪਾਹੜਾ

ਗੁਰਦਾਸਪੁਰ 

ਜਿਲ੍ਹਾ ਯੂਥ ਕਾਂਗਰਸ ਵੱਲੋਂ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਬਰਸੀ ਮੌਕੇ ਹਲਕਾ ਡੇਰਾ ਬਾਬਾ ਨਾਨਕ ਦੇ ਕਸਬਾ ਕਲਾਨੌਰ ਸਥਿਤ ਸ਼ਿਵ ਮੰਦਿਰ ਵਿਖੇ ਖ਼ੂਨਦਾਨ ਕੈਂਪ ਲਗਾਇਆ ਗਿਆ। ਕੈਂਪ ਵਿੱਚ ਯੂਥ ਕਾਂਗਰਸ ਦੇ ਜ਼ਿਲ੍ਹਾ ਪ੍ਰਧਾਨ ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਮੁੱਖ ਮਹਿਮਾਨ ਵਜੋਂ ਸ਼ਿਰਕਤ ਕੀਤੀ। ਕੈਂਪ ਵਿੱਚ ਨੌਜਵਾਨਾਂ ਨੇ ਉਤਸ਼ਾਹ ਨਾਲ ਭਾਗ ਲਿਆ ਅਤੇ ਖੂਨਦਾਨ ਕੀਤਾ।
ਐਡਵੋਕੇਟ ਬਲਜੀਤ ਸਿੰਘ ਪਾਹੜਾ ਨੇ ਕਿਹਾ ਕਿ ਇੰਦਰਾ ਗਾਂਧੀ ਨੇ ਪ੍ਰਧਾਨ ਮੰਤਰੀ ਰਹਿੰਦਿਆਂ ਦੇਸ਼ ਨੂੰ ਵਿਕਾਸ ਦੀ ਲੀਹ ‘ਤੇ ਲਿਆਉਣ ਲਈ ਕੰਮ ਕੀਤਾ ਸੀ | ਉਨ੍ਹਾਂ ਨੇ ਕਿਸਾਨਾਂ, ਗਰੀਬਾਂ, ਮਜ਼ਦੂਰਾਂ ਅਤੇ ਹਰ ਵਰਗ ਦੇ ਲੋਕਾਂ ਲਈ ਕੰਮ ਕਰਵਾਏ ਸੀ। ਦੇਸ਼ ਨੂੰ ਵਿਸ਼ਵ ਪੱਧਰ ‘ਤੇ ਮਸ਼ਹੂਰ ਕੀਤਾ। ਸਾਨੂੰ ਉਨ੍ਹਾਂ ਦੇ ਨਕਸ਼ੇ ਕਦਮਾਂ ‘ਤੇ ਚੱਲਣਾ ਚਾਹੀਦਾ ਹੈ। ਇੰਦਰਾ ਗਾਂਧੀ ਨੂੰ ਪੂਰੀ ਦੁਨੀਆ ‘ਚ ਆਇਰਨ ਲੇਡੀ ਵਜੋਂ ਜਾਣਿਆ ਜਾਂਦਾ ਹੈ। ਪ੍ਰਧਾਨ ਮੰਤਰੀ ਹੁੰਦਿਆਂ ਉਨ੍ਹਾਂ ਦੁਨੀਆ ਦੇ ਵਿਕਸਿਤ ਦੇਸ਼ਾਂ ਨੂੰ ਵੀ ਭਾਰਤ ਦੇ ਮੁਕਾਬਲੇ ਛੋਟੇ ਦੱਸਿਆ ਸੀ। ਉਨ੍ਹਾਂ ਦੀਆਂ ਨੀਤੀਆਂ ਦੇਸ਼ ਦੇ ਹਿੱਤ ਵਿੱਚ ਸਨ ਅਤੇ ਉਨ੍ਹਾਂ ਵਿਕਾਸ ਨੂੰ ਪਹਿਲ ਦਿੱਤੀ।


ਨੌਜਵਾਨਾਂ ਨੂੰ ਖੂਨਦਾਨ ਕਰਨ ਲਈ ਪ੍ਰੇਰਿਤ ਕਰਦਿਆਂ ਐਡਵੋਕੇਟ ਪਾਹੜਾ ਨੇ ਕਿਹਾ ਕਿ ਖੂਨਦਾਨ ਕਰਨਾ ਬਹੁਤ ਜ਼ਰੂਰੀ ਹੈ ਕਿਉਂਕਿ ਇਸ ਤੋਂ ਇਲਾਵਾ ਹੋਰ ਕੋਈ ਵਿਕਲਪ ਨਹੀਂ ਹੈ। ਖੂਨਦਾਨ ਕਰਕੇ ਕਈ ਲੋਕਾਂ ਦੀ ਜਾਨ ਬਚਾ ਸਕਦੇ ਹਾਂ। ਇਹ ਕੁਦਰਤ ਦਾ ਇੱਕ ਅਨਮੋਲ ਤੋਹਫ਼ਾ ਹੈ, ਜਿਸ ਨਾਲ ਜ਼ਖ਼ਮੀ ਅਤੇ ਬਿਮਾਰ ਲੋਕਾਂ ਦੀ ਜਾਨ ਬਚਾਈ ਜਾ ਸਕਦੀ ਹੈ। ਸਿਹਤਮੰਦ ਵਿਅਕਤੀ ਨੂੰ ਖੂਨਦਾਨ ਕਰਨ ਲਈ ਅੱਗੇ ਆਉਣਾ ਚਾਹੀਦਾ ਹੈ। ਕਈ ਲੋਕਾਂ ਨੂੰ ਇਹ ਭੁਲੇਖਾ ਹੁੰਦਾ ਹੈ ਕਿ ਖੂਨਦਾਨ ਕਰਨ ਨਾਲ ਸਰੀਰ ਵਿਚ ਕਮਜ਼ੋਰੀ ਆ ਜਾਂਦੀ ਹੈ ਪਰ ਉਹ ਦੱਸਣਾ ਚਾਹੁੰਦੇ ਹਨ ਕਿ ਅਜਿਹਾ ਕੁਝ ਨਹੀਂ ਹੁੰਦਾ ਹੈ। ਇਸ ਮੌਕੇ ਹਲਕਾ ਡੇਰਾ ਬਾਬਾ ਨਾਨਕ ਦੇ ਪ੍ਰਧਾਨ ਮਨਿੰਦਰ ਸਿੰਘ ਸਰਜੇਚੱਕ, ਜਨਰਲ ਸਕੱਤਰ ਪੰਜਾਬ ਹਿਮਾਂਸ਼ੂ ਗੋਸਾਈ, ਹਲਕਾ ਦੀਨਾਨਗਰ ਦੇ ਪ੍ਰਧਾਨ ਰਮਨੀ ਠਾਕੁਰ, ਹਲਕਾ ਬਟਾਲਾ ਦੇ ਪ੍ਰਧਾਨ ਪ੍ਰਭਜੋਤ ਸਿੰਘ ਚੱਠਾ, ਹਲਕਾ ਫਤਹਿਗੜ੍ਹ ਚੂੜੀਆਂ ਦੇ ਪ੍ਰਧਾਨ ਕਰਨਬੀਰ ਸਿੰਘ, ਜ਼ਿਲ੍ਹਾ ਜਨਰਲ ਸਕੱਤਰ ਜਤਿੰਦਰ ਸਿੰਘ ਆਦਿ ਹਾਜ਼ਰ ਸਨ। Punjabi Akhar

Leave a Comment

[democracy id="1"]

You May Like This