ਨਵੀਂ ਦਿੱਲੀ, 31 ਅਕਤੂਬਰ
ਕਾਂਗਰਸ ਦੇ ਸਾਬਕਾ ਪ੍ਰਧਾਨ ਰਾਹੁਲ ਗਾਂਧੀ ਨੇ ਅੱਜ ਆਪਣੀ ਦਾਦੀ ਅਤੇ ਦੇਸ਼ ਦੀ ਸਾਬਕਾ ਪ੍ਰਧਾਨ ਮੰਤਰੀ ਇੰਦਰਾ ਗਾਂਧੀ ਦੀ ਬਰਸੀ ਮੌਕੇ ਭਾਵੁਕ ਵੀਡੀਓ ਪੋਸਟ ਕਰਦਿਆਂ ਕਿਹਾ ਕਿ ਉਨ੍ਹਾਂ ਦੀ ਤਾਕਤ ਉਨ੍ਹਾਂ ਦੀ ਦਾਦੀ ਹੈ। ਕਾਂਗਰਸ ਸੰਸਦੀ ਦਲ ਦੀ ਮੁਖੀ ਸੋਨੀਆ ਗਾਂਧੀ ਅਤੇ ਪਾਰਟੀ ਪ੍ਰਧਾਨ ਮਲਿਕਾਰਜੁਨ ਖੜਗੇ ਦੇ ਨਾਲ ਰਾਹੁਲ ਗਾਂਧੀ ‘ਸ਼ਕਤੀ ਸਥਲ’ ਪਹੁੰਚੇ ਅਤੇ ਇੰਦਰਾ ਗਾਂਧੀ ਦੀ ਸਮਾਧ ‘ਤੇ ਫੁੱਲ ਚੜ੍ਹਾਏ। ਉਨ੍ਹਾਂ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ‘ਤੇ ਕਰੀਬ ਚਾਰ ਦਹਾਕੇ ਪੁਰਾਣਾ ਵੀਡੀਓ ਸ਼ੇਅਰ ਕੀਤਾ ਹੈ, ਜਿਸ ‘ਚ ਉਹ ਆਪਣੀ ਦਾਦੀ ਦੀ ਦੇਹ ਕੋਲ ਖੜ੍ਹ ਕੇ ਰੋਂਦੇ ਹੋਏ ਨਜ਼ਰ ਆ ਰਹੇ ਹਨ। ਇਹ ਵੀਡੀਓ 1984 ਦਾ ਹੈ ਅਤੇ ਉਸ ਸਮੇਂ ਰਾਹੁਲ ਗਾਂਧੀ 14 ਸਾਲ ਦੇ ਸਨ।