Search
Close this search box.

ਮੂੰਹ ਨੂੰ ਕਵਰ ਕਰਕੇ ਪੈਦਲ ਚੱਲਣ ਜਾਂ ਵਾਹਨ ਚਲਾਉਣ ’ਤੇ ਪਾਬੰਦੀ ਲਗਾਈ

ਗੁਰਦਾਸਪੁਰ, 31 ਅਕਤੂਬਰ

– ਸ੍ਰੀ ਸੁਭਾਸ਼ ਚੰਦਰ, ਵਧੀਕ ਜ਼ਿਲ੍ਹਾ ਮੈਜਿਸਟ੍ਰੇਟ, ਗੁਰਦਾਸਪੁਰ ਨੇ ਫ਼ੌਜਦਾਰੀ ਜਾਬਤਾ ਸੰਘਤਾ 1973 ਦੀ ਧਾਰਾ 144 ਅਧੀਨ ਪ੍ਰਾਪਤ ਹੋਏ ਅਧਿਕਾਰਾਂ ਦੀ ਵਰਤੋਂ ਕਰਦਿਆਂ ਜ਼ਿਲ੍ਹਾ ਗੁਰਦਾਸਪੁਰ ਵਿੱਚ ਮੂੰਹ ’ਤੇ ਕੱਪੜਾ ਪਾ ਕੇ ਜਾਂ ਮੂੰਹ ਨੂੰ ਕਵਰ ਕਰਕੇ ਪੈਦਲ ਚੱਲਣ ਜਾਂ ਵਾਹਨ ਚਲਾਉਣ ’ਤੇ ਸਖ਼ਤ ਪਾਬੰਦੀ ਲਗਾ ਦਿੱਤੀ ਹੈ। ਇਹ ਪਾਬੰਦੀ ਜ਼ਿਲ੍ਹੇ ਵਿੱਚ ਸੁਰੱਖਿਆ, ਅਮਨ ਕਾਨੂੰਨ ਦੀ ਸਥਿਤੀ ਨੂੰ ਮੁੱਖ ਰੱਖਦੇ ਹੋਏ ਲਗਾਈ ਗਈ ਹੈ।

ਪਾਬੰਦੀ ਦੇ ਇਹ ਹੁਕਮ ਜਾਰੀ ਕਰਦਿਆਂ ਵਧੀਕ ਜ਼ਿਲ੍ਹਾ ਮੈਜਿਸਟ੍ਰੇਟ ਸ੍ਰੀ ਸੁਭਾਸ਼ ਚੰਦਰ ਨੇ ਕਿਹਾ ਹੈ ਕਿ ਉਨ੍ਹਾਂ ਦੇ ਧਿਆਨ ਵਿੱਚ ਆਇਆ ਹੈ ਕਿ ਸ਼ਹਿਰਾਂ ਅਤੇ ਵੱਖ-ਵੱਖ ਇਲਾਕਿਆਂ ਵਿੱਚ ਆਏ ਦਿਨ ਨਕਾਬਪੋਸ਼ਾਂ ਵੱਲੋਂ ਲੁੱਟਾਂ-ਖੋਹਾਂ, ਕਤਲ, ਡਕੈਤੀਆਂ ਅਤੇ ਚੈਨ ਸਨੈਚਿੰਗ ਦੇ ਮਾਮਲਿਆਂ ਵਿੱਚ ਜਦੋਂ ਪੁਲਿਸ ਵੱਲੋਂ ਵਾਰਦਾਤ ਵਾਲੀ ਜਗ੍ਹਾ ’ਤੇ ਲੱਗੇ ਸੀ.ਸੀ.ਟੀ.ਵੀ. ਫੁਟੇਜ ਦੀ ਪੜਤਾਲ ਕੀਤੀ ਜਾਂਦੀ ਹੈ ਤਾਂ ਫੁਟੇਜ ਵਿੱਚ ਵਾਰਦਾਤ ਨੂੰ ਅੰਜ਼ਾਮ ਦੇਣ ਵਾਲੇ ਵਿਅਕਤੀਆਂ ਦਾ ਮੂੰਹ ਕੱਪੜੇ ਜਾਂ ਮਾਸਕ ਨਾਲ ਪੂਰੀ ਤਰ੍ਹਾਂ ਢੱਕਿਆ ਹੋਣ ਕਾਰਨ ਦੋਸ਼ੀ ਦੀ ਪਛਾਣ ਨਹੀਂ ਹੋ ਪਾਉਂਦੀ। ਇਸ ਸਭ ਨੂੰ ਦੇਖਦੇ ਹੋਏ ਮੂੰਹ ’ਤੇ ਕੱਪੜਾ ਪਾ ਕੇ ਜਾਂ ਮੂੰਹ ਨੂੰ ਕਵਰ ਕਰਕੇ ਪੈਦਲ ਚੱਲਣ ਜਾਂ ਵਾਹਨ ਚਲਾਉਣ ’ਤੇ ਪਾਬੰਦੀ ਲਗਾਈ ਗਈ ਹੈ। ਉਨ੍ਹਾਂ ਕਿਹਾ ਕਿ ਪਾਬੰਦੀ ਦੇ ਇਹ ਹੁਕਮ ਮਿਤੀ 1 ਨਵੰਬਰ 2023 ਤੋਂ 30 ਦਸੰਬਰ 2023 ਤੱਕ ਲਾਗੂ ਰਹਿਣਗੇ।

Leave a Comment

[democracy id="1"]

You May Like This