Code Of Ethics

Download app

Subscribe To Print Edition

ਜੰਮੂ ਕਸ਼ਮੀਰ ਦੇ ਸ਼ੋਪੀਆਂ ’ਚ ਮੁਕਾਬਲੇ ਦੌਰਾਨ ਅਤਿਵਾਦੀ ਹਲਾਕ

ਸ੍ਰੀਨਗਰ, 10 ਨਵੰਬਰ

ਜੰਮੂ-ਕਸ਼ਮੀਰ ਦੇ ਸ਼ੋਪੀਆਂ ਜ਼ਿਲ੍ਹੇ ‘ਚ ਅੱਜ ਸਵੇਰੇ ਸੁਰੱਖਿਆ ਬਲਾਂ ਨਾਲ ਮੁਕਾਬਲੇ ‘ਚ ‘ਦਿ ਰੇਜਿਸਟੈਂਸ ਫਰੰਟ’ (ਟੀਆਰਐੱਫ) ਨਾਲ ਸਬੰਧਤ ਅਤਿਵਾਦੀ ਮਾਰਿਆ ਗਿਆ। ਦੱਖਣੀ ਕਸ਼ਮੀਰ ਜ਼ਿਲੇ ਦੇ ਕਠੋਹਲਾਨ ਇਲਾਕੇ ‘ਚ ਅਤਿਵਾਦੀਆਂ ਦੀ ਮੌਜੂਦਗੀ ਦੀ ਸੂਚਨਾ ਮਿਲਣ ਤੋਂ ਬਾਅਦ ਸੁਰੱਖਿਆ ਬਲਾਂ ਨੇ ਇਲਾਕੇ ਨੂੰ ਘੇਰ ਲਿਆ ਅਤੇ ਤਲਾਸ਼ੀ ਮੁਹਿੰਮ ਸ਼ੁਰੂ ਕਰ ਦਿੱਤੀ। ਇਸ ਦੌਰਾਨ ਮੁਕਾਬਲਾ ਸ਼ੁਰੂ ਹੋਇਆ ਤੇ ਹੁਣ ਤੱਕ ਅਤਿਵਾਦੀ ਮਾਰਿਆ ਗਿਆ ਹੈ। ਉਸ ਕੋਲੋਂ ਗੋਲਾ ਬਾਰੂਦ ਅਤੇ ਹੋਰ ਸਮੱਗਰੀ ਬਰਾਮਦ ਹੋਈ ਹੈ। ਤਲਾਸ਼ੀ ਮੁਹਿੰਮ ਜਾਰੀ ਹੈ।

Advertisment

You May Like This