ਨਵੀਂ ਦਿੱਲੀ, 9 ਨਵੰਬਰ
ਰਾਸ਼ਟਰੀ ਰਾਜਧਾਨੀ ਵਿਚ ਅੱਜ ਸਵੇਰੇ ਹਵਾ ਦੀ ਗੁਣਵੱਤਾ ‘ਗੰਭੀਰ’ ਸ਼੍ਰੇਣੀ ਵਿਚ ਦਰਜ ਕੀਤੀ ਗਈ। ਦੀਵਾਲੀ ਤੋਂ ਠੀਕ ਪਹਿਲਾਂ ਸ਼ਹਿਰ ਵਿੱਚ ਪ੍ਰਦੂਸ਼ਣ ਦੇ ਪੱਧਰ ਵਿੱਚ ਮਾਮੂਲੀ ਕਮੀ ਆਉਣ ਦੀ ਉਮੀਦ ਹੈ। ਦਿੱਲੀ ਵਿੱਚ ਹਵਾ ਗੁਣਵੱਤਾ ਸੂਚਕ ਅੰਕ (ਏਕਿਊਆਈ) ਅੱਜ ਸਵੇਰੇ 8 ਵਜੇ 420 ਦਰਜ ਕੀਤਾ ਗਿਆ, ਜਦੋਂ ਕਿ ਬੁੱਧਵਾਰ ਨੂੰ ਸ਼ਾਮ 4 ਵਜੇ ਇਹ 426 ਸੀ।