ਨਵੀਂ ਦਿੱਲੀ, 9 ਨਵੰਬਰ
ਪ੍ਰਧਾਨ ਮੰਤਰੀ ਨਰਿੰਦਰ ਮੋਦੀ, ਰੱਖਿਆ ਮੰਤਰੀ ਰਾਜਨਾਥ ਸਿੰਘ ਅਤੇ ਗ੍ਰਹਿ ਮੰਤਰੀ ਅਮਤਿ ਸ਼ਾਹ ਭਾਜਪਾ ਦੇ ਸੀਨੀਅਰ ਆਗੂ ਲਾਲ ਕ੍ਰਿਸ਼ਨ ਅਡਵਾਨੀ ਨੂੰ ਜਨਮ ਦਿਨ ਦੀਆਂ ਵਧਾਈਆਂ ਦੇਣ ਲਈ ਉਨ੍ਹਾਂ ਦੇ ਘਰ ਪਹੁੰਚੇ। ਸਾਬਕਾ ਉਪ ਪ੍ਰਧਾਨ ਮੰਤਰੀ ਅਤੇ ਭਾਜਪਾ ਦੇ ਸਾਬਕਾ ਪ੍ਰਧਾਨ ਅਡਵਾਨੀ ਅੱਜ 96 ਸਾਲ ਦੇ ਹੋ ਗਏ ਹਨ। ਮੋਦੀ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਇਕ ਪੋਸਟ ਵਿਚ ਕਿਹਾ, ‘‘ਅਡਵਾਨੀ ਜੀ ਦੀ ਰਿਹਾਇਸ਼ ’ਤੇ ਗਏ ਅਤੇ ਉਨ੍ਹਾਂ ਨੂੰ ਜਨਮਦਿਨ ਦੀਆਂ ਸ਼ੁਭਕਾਮਨਾਵਾਂ ਦਿੱਤੀਆਂ।’’ ਮੋਦੀ ਨੇ ਭਾਜਪਾ ਦੇ ਸੀਨੀਅਰ ਆਗੂ ਅਡਵਾਨੀ ਨਾਲ ਆਪਣੀਆਂ ਤਸਵੀਰਾਂ ਵੀ ਸਾਂਝੀਆਂ ਕੀਤੀਆਂ। ਇੱਕ ਹੋਰ ਪੋਸਟ ਵਿੱਚ ਪ੍ਰਧਾਨ ਮੰਤਰੀ ਮੋਦੀ ਨੇ ਅਡਵਾਨੀ ਨੂੰ ਇਮਾਨਦਾਰੀ ਅਤੇ ਸਮਰਪਣ ਦਾ ਪ੍ਰਤੀਕ ਦੱਸਿਆ। ਉਨ੍ਹਾਂ ਕਿਹਾ, ‘‘ਅਡਵਾਨੀ ਦੀ ਅਗਵਾਈ ਨੇ ਦੇਸ਼ ਦੀ ਤਰੱਕੀ ਅਤੇ ਏਕਤਾ ਨੂੰ ਅੱਗੇ ਵਧਾਇਆ ਹੈ। ਮੈਂ ਉਨ੍ਹਾਂ ਦੀ ਚੰਗੀ ਸਿਹਤ ਅਤੇ ਲੰਮੀ ਉਮਰ ਦੀ ਕਾਮਨਾ ਕਰਦਾ ਹਾਂ।’’ ਇਸ ਦੌਰਾਨ ਸ਼ਾਹ ਨ ੇ ਕਿਹਾ ਕਿ ਭਾਜਪਾ ਦੀ ਸਥਾਪਨਾ ਤੋਂ ਲੈ ਕੇ ਸੱਤਾ ਵਿੱਚ ਆਉਣ ਤੱਕ ਅਡਵਾਨੀ ਦਾ ਯੋਗਦਾਨ ਹਰ ਵਰਕਰ ਲਈ ਪ੍ਰੇਰਨਾ ਸਰੋਤ ਹੈ। ਇਸੇ ਤਰ੍ਹਾਂ ਰਾਜਨਾਥ ਸਿੰਘ ਨੇ ‘ਐਕਸ’ ’ਤੇ ਕਿਹਾ, ‘‘ਭਾਜਪਾ ਦੇ ਸੀਨੀਅਰ ਆਗੂ ਅਤੇ ਸਾਡੇ ਸਾਰਿਆਂ ਲਈ ਪ੍ਰੇਰਨਾ ਸਰੋਤ ਅਡਵਾਨੀ ਜੀ ਨੂੰ ਜਨਮਦਿਨ ਦੀਆਂ ਮੁਬਾਰਕਾਂ। ਉਹ ਭਾਰਤੀ ਸਿਆਸਤ ਦੇ ਪ੍ਰਮੁੱਖ ਥੰਮ੍ਹ ਰਹੇ ਹਨ ਅਤੇ ਭਾਜਪਾ ਨੂੰ ਮਜ਼ਬੂਤ ਕੀਤਾ ਹੈ। ਲੰਮੇ ਸਮੇਂ ਤੱਕ ਜਨਤਕ ਜੀਵਨ ਵਿੱਚ ਸਰਗਰਮ ਰਹੇ ਅਡਵਾਨੀ ਜੀ ਦਾ ਯੋਗਦਾਨ ਬੇਮਿਸਾਲ ਹੈ। ਮੈਂ ਪ੍ਰਮਾਤਮਾ ਅੱਗੇ ਉਨ੍ਹਾਂ ਚੰਗੀ ਸਿਹਤ ਅਤੇ ਲੰਮੀ ਉਮਰ ਲਈ ਅਰਦਾਸ ਕਰਦਾ ਹਾਂ।