Search
Close this search box.

ਕੇਂਦਰ ਦਾ ਪੱਖਪਾਤੀ ਰਵੱਈਆ ਰਾਜੋਆਣਾ ਦੇ ਕੇਸ ਵਿੱਚ ਵੱਡੀ ਰੁਕਾਵਟ: ਸੁਖਬੀਰ

ਚੰਡੀਗੜ੍ਹ, 19 ਨਵੰਬਰ

ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਕਿਹਾ ਹੈ ਕਿ ਕੇਂਦਰ ਸਰਕਾਰ ਦਾ ਪੱਖਪਾਤੀ ਅਤੇ ਅੜੀਅਲ ਰਵੱਈਆ ਹੀ ਭਾਈ ਬਲਵੰਤ ਸਿੰਘ ਰਾਜੋਆਣਾ ਦੇ ਕੇਸ ਵਿੱਚ ਵੱਡੀ ਰੁਕਾਵਟ ਹੈ। ਉਨ੍ਹਾਂ ਕਿਹਾ ਕਿ ਪਿਛਲੇ 28 ਸਾਲ ਤੋਂ ਜੇਲ੍ਹ ਵਿੱਚ ਅਤੇ 17 ਸਾਲ ਤੋਂ ਫਾਂਸੀ ਚੱਕੀ ਵਿੱਚ ਬੰਦ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਾਉਣਾ ਅਤੇ ਛੇਤੀ ਰਿਹਾਈ ਲਈ ਯਤਨ ਕਰਨਾ ਅਕਾਲੀ ਦਲ ਆਪਣਾ ਕੌਮੀ ਫ਼ਰਜ਼ ਸਮਝਦਾ ਹੈ। ਉਨ੍ਹਾਂ ਕੇਂਦਰ ਸਰਕਾਰ ਨੂੰ ਅਪੀਲ ਕਰਦਿਆਂ ਕਿਹਾ ਕਿ ਦੇਸ਼ ’ਚ ਸਿੱਖਾਂ ਨੂੰ ਬੇਗਾਨਗੀ ਦਾ ਅਹਿਸਾਸ ਨਾ ਕਰਾਇਆ ਜਾਵੇ। ਉਨ੍ਹਾਂ ਕਿਹਾ ਕਿ ਗੁਰੂ ਨਾਨਕ ਦੇਵ ਜੀ ਦੇ 550 ਸਾਲਾ ਗੁਰਪੁਰਬ ਮੌਕੇ ਅਕਤੂਬਰ 2019 ਵਿੱਚ ਕੇਂਦਰ ਸਰਕਾਰ ਵੱਲੋਂ ਭਾਈ ਰਾਜੋਆਣਾ ਅਤੇ ਬਾਕੀ ਬੰਦੀ ਸਿੰਘਾਂ ਦੀ ਰਿਹਾਈ ਲਈ ਨੋਟੀਫ਼ਿਕੇਸ਼ਨ ਜਾਰੀ ਕਰਕੇ ਮੁੱਕਰ ਜਾਣਾ ਵੀ ਵੱਡਾ ਧੋਖਾ ਹੈ। ਉਨ੍ਹਾਂ ਕਿਹਾ ਕਿ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਖ਼ੁਦ ਲੋਕ ਸਭਾ ਵਿੱਚ ਬਿਆਨ ਦੇ ਚੁੱਕੇ ਹਨ ਕਿ 1984 ਵਿੱਚ ਇੰਦਰਾ ਗਾਂਧੀ ਨੇ ਸ੍ਰੀ ਅਕਾਲ ਤਖ਼ਤ ਸਾਹਿਬ ’ਤੇ ਹਮਲਾ ਕਰਕੇ ਗੁਨਾਹ ਕੀਤਾ ਸੀ ਜੋ ਸਿੱਖਾਂ ਲਈ ਗਹਿਰਾ ਜ਼ਖ਼ਮ ਹੈ। ਉਨ੍ਹਾਂ ਕਿਹਾ ਕਿ ਇਨ੍ਹਾਂ ਜ਼ਖ਼ਮਾਂ ਦੀ ਤਾਬ ਨਾ ਝੱਲਦਿਆਂ ਹੋਇਆਂ ਹੀ ਭਾਈ ਰਾਜੋਆਣਾ ਅਤੇ ਉਨ੍ਹਾਂ ਦੇ ਸਾਥੀਆਂ ਨੇ ਕਾਨੂੰਨ ਨੂੰ ਤੋੜਿਆ ਸੀ। ਇਸ ਸਬੰਧੀ ਅਦਾਲਤ ਵੱਲੋਂ ਮਿਲੀਆਂ ਸਜ਼ਾਵਾਂ ਉਹ ਦੁੱਗਣੀਆਂ ਭੁਗਤ ਚੁੱਕੇ ਹਨ। ਉਨ੍ਹਾਂ ਭਾਈ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਨੂੰ ਉਮਰ ਕੈਦ ਵਿੱਚ ਤਬਦੀਲ ਕਰਨ ਦੀ ਮੰਗ ਕੀਤੀ।

Leave a Comment

[democracy id="1"]

You May Like This