25 ਨਵੰਬਰ ( ਬਿਊਰੋ ) ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਵੱਲੋੰ ਸੂਬਾ ਪੱਧਰੀ ਮੀਟਿੰਗ ਕਰਕੇ ਕੀਤਾ ਅਗਲੇ ਸੂਬਾ ਪੱਧਰੀ ਸੰਘਰਸ਼ਾਂ ਦਾ ਐਲਾਨ,ਮੀਟਿੰਗ ਵਿੱਚ ਹਾਜ਼ਿਰ ਮੋਰਚੇ ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ,ਜਸਵੀਰ ਸਿੰਘ ਜੱਸੀ,ਬਲਿਹਾਰ ਸਿੰਘ ਕਟਾਰੀਆ,ਜਗਰੂਪ ਸਿੰਘ ਲਹਿਰਾ,ਗੁਰਵਿੰਦਰ ਸਿੰਘ ਪੰਨੂੰ,ਸਿਮਰਨਜੀਤ ਸਿੰਘ ਨੀਲੋਂ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਕਰਨ ਦਾ ਵਾਅਦਾ ਕਰਕੇ ਸੱਤਾ ਵਿੱਚ ਆਈ ਆਪ ਸਰਕਾਰ ਵੀ ਪਹਿਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਸਬ-ਕਮੇਟੀਆਂ ਦਾ ਗਠਨ ਕਰਕੇ ਆਪਣਾ ਸਮਾਂ ਲੰਘਾ ਰਹੀ ਹੈ ਮੁੱਖ ਮੰਤਰੀ ਭਗਵੰਤ ਸਿੰਘ ਮਾਨ ਵੱਲੋੰ ਵਿਧਾਨ ਸਭਾ ਵਿੱਚ ਠੇਕੇਦਾਰਾਂ ਅਤੇ ਕੰਪਨੀਆਂ ਵੱਲੋੰ ਠੇਕਾ ਮੁਲਾਜ਼ਮਾਂ ਦੀ ਕਿਰਤ ਦੀ ਕੀਤੀ ਜਾ ਰਹੀ ਅੰਨੀ-ਲੁੱਟ ਨੂੰ ਬੰਦ ਕਰਨ ਐਲਾਨ ਮਗਰੋਂ ਵੀ ਠੇਕਾ ਮੁਲਾਜ਼ਮਾਂ ਨੂੰ ਠੇਕਾ ਪ੍ਰਣਾਲੀ ਦੀ ਚੱਕੀ ਵਿੱਚ ਪਿਸਣ ਲਈ ਮਜ਼ਬੂਰ ਕੀਤਾ ਹੋਇਆ ਹੈ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਜਿਵੇਂ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ,ਪਾਵਰਕਾਮ ਅਤੇ ਟ੍ਰਾਂਸਕੋ ਸਮੇਤ ਸਮੂਹ ਸਰਕਾਰੀ ਥਰਮਲ ਪਲਾਂਟਾਂ ਅਤੇ ਹਾਈਡਲ ਪ੍ਰਾਜੈਕਟਾਂ,ਵਾਟਰ ਸਪਲਾਈ ਅਤੇ ਸੀਬਰੇਜ਼ ਬੋਰਡ,ਵੇਰਕਾ ਮਿਲਕ ਅਤੇ ਕੈਟਲ ਫੀਡ ਪਲਾਂਟਾਂ,ਲੋਕ ਨਿਰਮਾਣ ਵਿਭਾਗ (ਬਿਜਲੀ ਵਿੰਗ) ਆਦਿ ਵਿੱਚ ਪਿਛਲੇ 15-20 ਸਾਲਾਂ ਦੇ ਲੰਬੇ ਅਰਸੇ ਤੋਂ ਲਗਾਤਾਰ ਨਿਗੁਣੀਆਂ ਤਨਖਾਹਾਂ ’ਤੇ ਤਨਦੇਹੀ ਨਾਲ ਸੇਵਾਵਾਂ ਦਿੰਦੇ ਆ ਰਹੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਕਰਨ ਲਈ ਆਪ ਸਰਕਾਰ ਵੱਲੋਂ ਪੌਣੇ ਦੋ ਸਾਲਾਂ ਦੇ ਕਾਰਜ਼ਕਾਲ ਵਿੱਚ ਹਜ਼ੇ ਤੱਕ ਕੋਈ ਵੀ ਨੀਤੀ ਨਹੀਂ ਬਣਾਈ ਗਈ,ਜਿਸ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਆਪ ਸਰਕਾਰ ਵੀ ਪਿਛਲੀਆਂ ਸਰਕਾਰਾਂ ਦੀ ਤਰਾਂ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨਾਲ਼ ਨੰਗਾ-ਚਿੱਟਾ ਧੋਖਾ ਕਰ ਰਹੀ ਹੈ,ਆਗੂਆਂ ਨੇ ਕਿਹਾ ਕਿ ਇੱਕ ਪਾਸੇ ਮੁੱਖ ਮੰਤਰੀ ਸਾਹਿਬ ਸਮੂਹ ਸੰਘਰਸ਼ਸ਼ੀਲ ਧਿਰਾਂ ਨੂੰ ਸੜਕਾਂ ਨਾ ਜਾਮ ਕਰਨ ਅਤੇ ਚੰਡੀਗੜ੍ਹ ਆਕੇ ਮੀਟਿੰਗਾਂ ਕਰਨ ਦੀਆਂ ਨਸੀਹਤਾਂ ਦੇ ਰਹੇ ਹਨ ਅਤੇ ਦੂਜੇ ਪਾਸੇ ਮੁੱਖ ਮੰਤਰੀ ਸਾਹਿਬ ਵੱਲੋੰ ਕਿਸਾਨਾਂ-ਮਜ਼ਦੂਰਾਂ-ਮੁਲਾਜ਼ਮਾਂ-ਠੇਕਾ ਮੁਲਾਜ਼ਮਾਂ ਦੀਆਂ ਮੰਗਾਂ-ਮਸਲਿਆਂ ਦੇ ਹੱਲ ਲਈ ਮੀਟਿੰਗਾਂ ਦਾ ਸਮਾਂ ਦੇਕੇ ਮੀਟਿੰਗਾਂ ਨਹੀਂ ਕੀਤੀਆਂ ਜਾ ਰਹੀਆਂ ਅਤੇ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਦੀ ਸੂਬਾ ਕਮੇਟੀ ਨੂੰ ਅਠਾਰਾਂ ਵਾਰ ਪੈਨਲ ਮੀਟਿੰਗਾਂ ਕਰਨ ਦੇ ਲਿਖਤੀ ਭਰੋਸ਼ੇ ਦੇਣ ਦੇ ਬਾਵਜੂਦ ਵੀ ਮੋਰਚੇ ਦੀ ਸੂਬਾ ਕਮੇਟੀ ਨਾਲ਼ ਮੁੱਖ ਮੰਤਰੀ ਸਾਹਿਬ ਨੇ ਇੱਕ ਵੀ ਮੀਟਿੰਗ ਨਹੀਂ ਕੀਤੀ ਗਈ,ਜਿਸ ਦੇ ਰੋਸ਼ ਵਜੋਂ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਵੱਲੋੰ ਪਿੰਡਾਂ ਅਤੇ ਸ਼ਹਿਰਾਂ ਵਿੱਚ “ਝੰਡਾ ਮਾਰਚ” ਕਰਕੇ ਪੰਜਾਬ ਸਰਕਾਰ ਦੀਆਂ ਲੋਕਮਾਰੂ ਨੀਤੀਆਂ ਬਾਰੇ ਲੋਕਾਂ ਨੂੰ ਜਾਗਰੂਕ ਕੀਤਾ ਜਾਵੇਗਾ ਅਤੇ “09 ਦਸੰਬਰ” ਨੂੰ ਲੁਧਿਆਣਾ ਨੇੜੇ ਅਮ੍ਰਿਤਸਰ-ਦਿੱਲੀ ਨੈਸ਼ਨਲ ਹਾਈਵੇ ਨੂੰ ਜਾਮ ਕੀਤਾ ਜਾਵੇਗਾ,ਆਗੂਆਂ ਨੇ ਪੰਜਾਬ ਸਰਕਾਰ ਤੋਂ ਮੰਗ ਕੀਤੀ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਸਮੂਹ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪਹਿਲ ਅਤੇ ਤਜ਼ਰਬੇ ਦੇ ਆਧਾਰ ਤੇ ਵਿਭਾਗਾਂ ਵਿੱਚ ਮਰਜ਼ ਕਰਕੇ ਪੱਕਾ ਕੀਤਾ ਜਾਵੇ,ਪੰਦਰਵੀਂ ਲੇਬਰ ਕਾਨਫਰੰਸ ਦੇ ਫਾਰਮੂਲੇ ਅਤੇ ਅੱਜ ਦੀ ਮਹਿੰਗਾਈ ਮੁਤਾਬਿਕ ਇੱਕ ਠੇਕਾ ਮੁਲਾਜ਼ਮ ਦੀ ਤਨਖ਼ਾਹ ਘੱਟੋ-ਘੱਟ 30 ਹਜ਼ਾਰ ਰੁਪਏ ਨਿਸ਼ਚਿਤ ਕੀਤੀ ਜਾਵੇ,ਸਮੂਹ ਸਰਕਾਰੀ ਵਿਭਾਗਾਂ ਵਿੱਚੋਂ ਠੇਕੇਦਾਰਾਂ ਅਤੇ ਕੰਪਨੀਆਂ ਨੂੰ ਬਾਹਰ ਕਰਕੇ ਵਿਭਾਗਾਂ ਅਤੇ ਠੇਕਾ ਮੁਲਾਜ਼ਮਾਂ ਦੀ ਕੀਤੀ ਜਾ ਰਹੀ ਲੁੱਟ ਨੂੰ ਬੰਦ ਕੀਤਾ ਜਾਵੇ !






















