*ਕਿਸਾਨਾਂ ਦੀਆਂ ਸਮੂਹ ਮੰਗਾਂ ਨੂੰ ਪ੍ਰਵਾਨ ਕਰੇ ਕੇਂਦਰ ਅਤੇ ਸੂਬਾ ਸਰਕਾਰ:-ਮੋਰਚਾ ਆਗੂ*
28 ਨਵੰਬਰ 2023 (ਲਹਿਰਾ ਮੁਹੱਬਤ) ਗੁਰੂ ਹਰਗੋਬਿੰਦ ਥਰਮਲ ਪਲਾਂਟ ਦੇ ਆਊਟਸੋਰਸ਼ਡ ਠੇਕਾ ਮੁਲਾਜ਼ਮਾਂ ਨੇ “ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ” ਦੇ ਬੈਨਰ ਹੇਠ ਥਰਮਲ ਪਲਾਂਟ ਦੇ ਮੁੱਖ ਗੇਟ ਤੇ ਰੋਸ਼ ਰੈਲੀ ਕਰਕੇ “ਸੰਯੁਕਤ ਕਿਸਾਨ ਮੋਰਚੇ” ਦੇ ਸੱਦੇ ਤੇ ਕਿਸਾਨਾਂ ਵੱਲੋੰ ਰਾਜਧਾਨੀ ਵਿੱਚ ਲਾਏ ਤਿੰਨ ਰੋਜ਼ਾ ਮੋਰਚੇ ਦੇ ਹੱਕ ਵਿੱਚ ਹਾਂ ਦਾ ਨਾਅਰਾ ਮਾਰਿਆ,ਰੈਲੀ ਨੂੰ ਸੰਬੋਧਨ ਕਰਦਿਆਂ ਮੋਰਚੇ ਦੇ ਸੂਬਾਈ ਆਗੂਆਂ ਜਗਰੂਪ ਸਿੰਘ ਲਹਿਰਾ,ਜਗਸੀਰ ਸਿੰਘ ਭੰਗੂ,ਬਲਜਿੰਦਰ ਸਿੰਘ ਮਾਨ ਅਤੇ ਹਰਦੀਪ ਸਿੰਘ ਤੱਗੜ ਨੇ ਕਿਹਾ ਕਿ ਸਮੁੱਚੇ ਦੇਸ ਦੇ ਕਿਸਾਨਾਂ-ਮਜ਼ਦੂਰਾਂ ਅਤੇ ਹੋਰ ਸਮੂਹ ਸੰਘਰਸ਼ਸ਼ੀਲ ਕਿਰਤੀ ਤਬਕਿਆਂ ਨੇ ਸਾਲ ਭਰ ਦਿੱਲੀ ਦੇ ਬਾਰਡਰਾਂ ਤੇ ਪੱਕਾ ਮੋਰਚਾ ਲਾਕੇ ਕੇਂਦਰ ਦੀ ਫਾਸ਼ੀਵਾਦੀ ਮੋਦੀ ਹਕੂਮਤ ਵੱਲੋੰ ਲਿਆਂਦੇ ਤਿੰਨ ਕਾਲੇ ਖੇਤੀਂ ਕਾਨੂੰਨਾਂ ਨੂੰ ਰੱਦ ਕਰਵਾਇਆ ਸੀ ਅਤੇ ਉਸ ਸਮੇਂ ਮੋਦੀ ਹਕੂਮਤ ਨੇ ਤਿੰਨ ਕਾਲੇ ਕਾਨੂੰਨਾਂ ਨੂੰ ਰੱਦ ਕਰਨ ਦੇ ਨਾਲ਼-ਨਾਲ਼ ਕਿਸਾਨਾਂ ਦੀਆਂ ਹੋਰ ਸਮੂਹ ਹੱਕੀ ਮੰਗਾਂ ਨੂੰ ਵੀ ਪ੍ਰਵਾਨ ਕਰ ਲਿਆ ਸੀ ਪਰ ਸੱਤਾ ਦੇ ਨਸ਼ੇ ਵਿੱਚ ਚੂਰ ਮੋਦੀ ਹਕੂਮਤ ਹਜੇ ਤੱਕ ਵੀ ਕਿਸਾਨਾਂ ਦੀਆਂ ਸਮੂਹ ਮੰਗਾਂ ਜਿਵੇਂ ਕਿ ਸਮੂਹ ਫਸਲਾਂ ਤੇ ਐੱਮ.ਐੱਸ.ਪੀ.ਤੇ ਸਰਕਾਰੀ ਖਰੀਦ ਦੀ ਗਾਰੰਟੀ ਕਰਨ,ਕਿਸਾਨੀ ਅੰਦੋਲਨ ਦੌਰਾਨ ਸ਼ਹੀਦ ਹੋਏ ਕਿਸਾਨਾਂ ਦੇ ਪਰਿਵਾਰਾਂ ਨੂੰ ਯੋਗ ਮੁਆਵਜ਼ਾ ਅਤੇ ਸਰਕਾਰੀ ਨੌਕਰੀ ਦੇਣ,ਕਿਸਾਨਾਂ ਤੇ ਪਾਏ ਝੂਠੇ ਪੁਲਿਸ ਕੇਸਾਂ ਨੂੰ ਰੱਦ ਕਰਨ,ਲਖੀਮਪੁਰ ਖੀਰੀ ਕਾਂਡ ਦੇ ਦੋਸ਼ੀਆਂ ਨੂੰ ਸਖ਼ਤ ਸਜ਼ਾਵਾਂ ਦੇਣ,ਸਮੂਹ ਕਿਸਾਨਾਂ-ਮਜ਼ਦੂਰਾਂ ਸਿਰ ਚੜੇ ਹਰ ਤਰਾਂ ਦੇ ਕਰਜੇ ਤੇ ਲੀਕ ਮਾਰਨ,ਨਵੇਂ ਬਿਜਲੀ ਕਾਨੂੰਨਾਂ ਅਤੇ ਕਿਰਤ ਕੋਡਾਂ ਨੂੰ ਰੱਦ ਕਰਨ,ਪਰਾਲੀ ਦੇ ਮਸਲੇ ਨੂੰ ਹੱਲ ਕਰਨ ਸਮੇਤ ਹੋਰ ਸਮੂਹ ਮੰਗਾਂ ਨੂੰ ਨਹੀਂ ਪੂਰਿਆ ਗਿਆ,ਜਿਸ ਦੇ ਵਿਰੋਧ ਵਜੋਂ ਸਮੁੱਚੇ ਪੰਜਾਬ ਦੀਆਂ ਕਿਸਾਨ ਜਥੇਬੰਦੀਆਂ ਨੇ “ਸੰਯੁਕਤ ਕਿਸਾਨ ਮੋਰਚੇ” ਦੇ ਬੈਨਰ ਹੇਠ ਚੰਡੀਗੜ੍ਹ ਵਿਖੇ ਤਿੰਨ ਰੋਜ਼ਾ ਮੋਰਚਾ ਲਾਇਆ ਹੋਇਆ ਹੈ ਪਰ ਕੇਂਦਰ ਅਤੇ ਸੂਬੇ ਦੀ ਫਾਸ਼ੀਵਾਦੀ ਹਕੂਮਤ ਕਿਸਾਨਾਂ-ਮਜ਼ਦੂਰਾਂ ਦੀਆਂ ਹੱਕੀ ਅਤੇ ਜਾਇਜ਼ ਮੰਗਾਂ ਮੰਨਣ ਨੂੰ ਤਿਆਰ ਨਹੀਂ ਹੈ ਜਿਸਦੀ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਾ ਹੈ ਅਤੇ ਕੇਂਦਰ ਅਤੇ ਸੂਬਾ ਤੋਂ ਮੰਗ ਕਰਦਾ ਹੈ ਕਿ ਕਿਸਾਨਾਂ-ਮਜ਼ਦੂਰਾਂ ਦੀਆਂ ਸਮੂਹ ਮੰਗਾਂ ਨੂੰ ਜਲਦ ਪ੍ਰਵਾਨ ਕੀਤਾ ਜਾਵੇ, ਜੇਕਰ ਕਿਸਾਨਾਂ-ਮਜ਼ਦੂਰਾਂ ਦੀਆਂ ਸਮੂਹ ਮੰਗਾਂ ਨੂੰ ਜਦਲ ਪ੍ਰਵਾਨ ਨਾ ਕੀਤਾ ਗਿਆ ਤਾਂ ਠੇਕਾ ਮੁਲਾਜ਼ਮ ਕਿਸਾਨਾਂ-ਮਜ਼ਦੂਰਾਂ ਦੇ ਸੰਘਰਸ਼ਾਂ ਵਿੱਚ ਨਿੱਤਰਨ ਲਈ ਮਜ਼ਬੂਰ ਹੋਣਗੇ,ਜਿਸਦੀ ਸਾਰੀ ਜੁੰਮੇਵਾਰੀ ਕੇਂਦਰ ਅਤੇ ਸੂਬਾ ਸਰਕਾਰ ਦੀ ਹੋਵੇਗੀ!






















