ਸ੍ਰੀਨਗਰ, 5 ਦਸੰਬਰ
ਵਾਦੀ ਦੇ ਜ਼ਿਆਦਾਤਰ ਹਿੱਸਿਆਂ ਵਿਚ ਪਾਰਾ ਸਿਫ਼ਰ ਤੋਂ ਹੇਠਾਂ ਜਾਣ ਨਾਲ ਕਸ਼ਮੀਰ ਵਿਚ ਠੰਢ ਵਧ ਗਈ ਹੈ। ਅਮਰਨਾਥ ਯਾਤਰਾ ਦੇ ਆਧਾਰ ਕੈਂਪਾਂ ਵਿੱਚੋਂ ਇੱਕ ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਪਹਿਲਗਾਮ ਵਿੱਚ ਪਾਰਾ ਮਨਫ਼ੀ 4.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਸੋਮਵਾਰ ਰਾਤ ਨੂੰ ਇਹ ਘਾਟੀ ਦਾ ਸਭ ਤੋਂ ਠੰਢਾ ਸਥਾਨ ਸੀ। ਬਾਰਾਮੂਲਾ ਜ਼ਿਲ੍ਹੇ ਦੇ ਗੁਲਮਰਗ ਵਿੱਚ ਘੱਟੋ-ਘੱਟ ਤਾਪਮਾਨ ਮਨਫ਼ੀ 2.3 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦਕਿ ਸ੍ਰੀਨਗਰ ਵਿੱਚ ਪੰਜ ਦਿਨਾਂ ਵਿੱਚ ਪਹਿਲੀ ਵਾਰ ਘੱਟੋ-ਘੱਟ ਤਾਪਮਾਨ ਜ਼ੀਰੋ ਤੋਂ ਹੇਠਾਂ 1.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। Punjabi Akhar