ਸੰਸਦ ਭਵਨ ਦੇ ਬਾਹਰ ਪ੍ਰਦਰਸ਼ਨਕਾਰੀ ਔਰਤ ਸਣੇ 2 ਗ੍ਰਿਫ਼ਤਾਰ

ਨਵੀਂ ਦਿੱਲੀ, 13 ਦਸੰਬਰ

ਸੰਸਦ ਭਵਨ ਦੇ ਬਾਹਰ ਪੀਲੇ ਧੂੰਏਂ ਦੇ ਕੈਨ ਨਾਲ ਪ੍ਰਦਰਸ਼ਨ ਕਰ ਰਹੇ ਪੁਰਸ਼ ਤੇ ਔਰਤ ਨੂੰ ਅੱਜ ਹਿਰਾਸਤ ਵਿਚ ਲਿਆ ਗਿਆ। ਪੁਲੀਸ ਦੱਸਿਆ ਕਿ ਨੀਲਮ (42) ਅਤੇ ਅਮੋਲ ਸ਼ਿੰਦੇ (25) ਨੂੰ ਟਰਾਂਸਪੋਰਟ ਭਵਨ ਦੇ ਸਾਹਮਣੇ ਤੋਂ ਹਿਰਾਸਤ ‘ਚ ਲਿਆ ਗਿਆ ਹੈ ਅਤੇ ਅਗਲੀ ਜਾਂਚ ਕੀਤੀ ਜਾ ਰਹੀ ਹੈ। ਘਟਨਾ ਤੋਂ ਬਾਅਦ ਇਲਾਕੇ ‘ਚ ਸੁਰੱਖਿਆ ਵਧਾ ਦਿੱਤੀ ਗਈ ਹੈ।

Leave a Comment

[democracy id="1"]

You May Like This