Code Of Ethics

Download app

Subscribe To Print Edition

ਜਬਰ-ਜਨਾਹ: ਭਾਜਪਾ ਵਿਧਾਇਕ ਰਾਮਦੁਲਾਰ ਨੂੰ 25 ਸਾਲ ਦੀ ਕੈਦ; ਵਿਧਾਇਕੀ ਜਾਣਾ ਤੈਅ

ਸੋਨਭੱਦਰ (ਯੂਪੀ), 15 ਦਸੰਬਰ

ਸੋਨਭੱਦਰ ਦੀ ਸੰਸਦ ਮੈਂਬਰਾਂ-ਵਿਧਾਇਕਾਂ ਦੀ ਵਿਸ਼ੇਸ਼ ਅਦਾਲਤ ਨੇ ਦੁਧੀ ਵਿਧਾਨ ਸਭਾ ਹਲਕੇ ਤੋਂ ਭਾਜਪਾ ਵਿਧਾਇਕ ਰਾਮਦੁਲਾਰ ਗੋਂਡ ਨੂੰ ਇੱਕ ਨਾਬਾਲਗ ਨਾਲ ਨੌਂ ਸਾਲ ਪੁਰਾਣੇ ਜਬਰ-ਜਨਾਹ ਕੇਸ ਵਿੱਚ ਅੱਜ 25 ਸਾਲ ਦੀ ਸਖ਼ਤ ਕੈਦ ਦੀ ਸਜ਼ਾ ਸੁਣਾਈ ਹੈ। ਸੰਸਦ ਮੈਂਬਰ-ਵਿਧਾਇਕ ਅਦਾਲਤ ਦੇ ਵਧੀਕ ਜ਼ਿਲ੍ਹਾ ਤੇ ਸੈਸ਼ਨ ਜੱਜ (ਏਡੀਜੇ) ਅਹਿਸਾਨ ਉੱਲ੍ਹਾ ਖਾਨ ਨੇ ਦੋਸ਼ੀ ਨੂੰ ਦਸ ਲੱਖ ਰੁਪਏ ਦਾ ਜੁਰਮਾਨਾ ਵੀ ਕੀਤਾ। ਇਹ ਰਕਮ ਪੀੜਤਾ ਦੇ ਮੁੜ-ਵਸੇਬੇ ਲਈ ਵਰਤੀ ਜਾਵੇਗੀ। ਇਸ ਦੇ ਨਾਲ ਹੀ ਉਸ ਨੂੰ ਉੱਤਰ ਪ੍ਰਦੇਸ਼ ਵਿਧਾਨ ਸਭਾ ਦੀ ਮੈਂਬਰੀ ਤੋਂ ਅਯੋਗ ਠਹਿਰਾਇਆ ਜਾਣਾ ਤੈਅ ਹੈ।

Advertisment

You May Like This

ਪੰਜਵੀਂ ਜਮਾਤ ਦੇ ਵਿਦਿਆਰਥੀ ਪ੍ਰਭਕੀਰਤ ਸਿੰਘ ਨੇ ਆਪਣੀ ਅਸਾਧਾਰਣ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ SOF ਇੰਟਰਨੈਸ਼ਨਲ ਹਿੰਦੀ ਓਲੰਪਿਆਡ 2025–26 ਵਿੱਚ ਇੰਟਰਨੈਸ਼ਨਲ ਗੋਲਡ ਮੈਡਲ, ਇੰਟਰਨੈਸ਼ਨਲ ਰੈਂਕ–1 ਅਤੇ ਪੰਜਾਬ/ਚੰਡੀਗੜ੍ਹ ਜੋਨ ਵਿੱਚ ਜੋਨਲ ਰੈਂਕ–1 ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਪੂਰੇ ਖੇਤਰ ਦਾ ਨਾਮ ਅੰਤਰਰਾਸ਼ਟਰੀ ਪੱਧਰ ’ਤੇ ਰੌਸ਼ਨ ਕੀਤਾ ਹੈ।