Code Of Ethics

Download app

Subscribe To Print Edition

ਸ਼੍ਰੋਮਣੀ ਕਮੇਟੀ ਨੇ ਬੰਦੀ ਸਿੰਘਾਂ ਦੀ ਰਿਹਾਈ ਲਈ ਰਾਸ਼ਟਰਪਤੀ ਭਵਨ ਤੱਕ 20 ਨੂੰ ਕੀਤਾ ਜਾਣ ਵਾਲਾ ਰੋਸ ਮਾਰਚ ਮੁਲਤਵੀ ਕੀਤਾ

ਅੰਮ੍ਰਿਤਸਰ, 16 ਦਸੰਬਰ

ਸ਼੍ਰੋਮਣੀ ਕਮੇਟੀ ਨੇ ਬੰਦੀ ਸਿੱਖਾਂ ਦੀ ਰਿਹਾਈ ਦੀ ਮੰਗ ਲਈ 20 ਦਸੰਬਰ ਨੂੰ ਦਿੱਲੀ ਵਿੱਚ ਰਾਸ਼ਟਰਪਤੀ ਭਵਨ ਤੱਕ ਕੀਤੇ ਜਾਣ ਵਾਲੇ ਰੋਸ ਮਾਰਚ ਨੂੰ ਅਚਨਚੇਤੀ ਅੱਜ ਮੁਲਤਵੀ ਕਰ ਦਿੱਤਾ ਹੈ। ਸ਼੍ਰੋਮਣੀ ਕਮੇਟੀ ਦੇ ਪ੍ਰਧਾਨ ਹਰਜਿੰਦਰ ਸਿੰਘ ਧਾਮੀ ਨੇ ਪੱਤਰਕਾਰ ਸੰਮੇਲਨ ਦੌਰਾਨ ਕਿਹਾ ਕਿ ਬਲਵੰਤ ਸਿੰਘ ਰਾਜੋਆਣਾ ਦੀ ਫਾਂਸੀ ਦੀ ਸਜ਼ਾ ਮੁਆਫੀ ਸਬੰਧੀ ਮਾਮਲੇ ਨੂੰ ਵਿਚਾਰਨ ਵਾਸਤੇ ਅਕਾਲ ਤਖ਼ਤ ਵੱਲੋਂ ਬਣਾਈ ਪੰਜ ਮੈਂਬਰੀ ਕਮੇਟੀ ਦੇ ਮੈਂਬਰ ਦਿੱਲੀ ਕਮੇਟੀ ਦੇ ਪ੍ਰਧਾਨ ਹਰਮੀਤ ਸਿੰਘ ਕਾਲਕਾ ਵੱਲੋਂ ਅਕਾਲ ਤਖ਼ਤ ਦੇ ਜਥੇਦਾਰ ਨੂੰ ਪੱਤਰ ਭੇਜਿਆ ਗਿਆ, ਜਿਸ ਵਿੱਚ 20 ਦਸੰਬਰ ਦੇ ਰੋਸ ਮਾਰਚ ਨਾਲ ਅਸਹਿਮਤੀ ਪ੍ਰਗਟਾਈ ਹੈ ਅਤੇ ਇਸ ਨੂੰ ਪੰਜ ਮੈਂਬਰੀ ਕਮੇਟੀ ਵੱਲੋਂ ਇਸ ਦਿਸ਼ਾ ਵਿੱਚ ਕੀਤੇ ਜਾ ਰਹੇ ਕੰਮਾਂ ਦੇ ਵਿਰੁੱਧ ਦੱਸਿਆ ਹੈ। ਇਹ ਪੱਤਰ ਅਕਾਲ ਤਖ਼ਤ ਦੇ ਜਥੇਦਾਰ ਗਿਆਨੀ ਰਘਬੀਰ ਸਿੰਘ ਵੱਲੋਂ ਵਿਚਾਰਨ ਵਾਸਤੇ ਸ਼੍ਰੋਮਣੀ ਕਮੇਟੀ ਨੂੰ ਭੇਜਿਆ ਗਿਆ ਹੈ। ਸ਼੍ਰੋਮਣੀ ਕਮੇਟੀ ਨੇ ਪੰਥ ਦੇ ਵਡੇਰੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਫਿਲਹਾਲ ਇਹ ਰੋਸ ਮਾਰਚ ਮੁਲਤਵੀ ਕਰ ਦਿੱਤਾ ਹੈ। ਐਡਵੋਕੇਟ ਧਾਮੀ ਨੇ ਆਖਿਆ ਕਿ ਇਸ ਸਬੰਧੀ ਫੈਸਲਾ ਪੰਜ ਮੈਂਬਰੀ ਕਮੇਟੀ ਨਾਲ ਵਿਚਾਰ ਕੇ ਲਿਆ ਜਾਵੇਗਾ। 20 ਦਸੰਬਰ ਨੂੰ ਰੋਸ ਮਾਰਚ ਕੱਢਣ ਦਾ ਫੈਸਲਾ ਭਾਵੇਂ ਪੰਜ ਮੈਂਬਰੀ ਕਮੇਟੀ ਦੀ ਹੋਂਦ ਵਿੱਚ ਆਉਣ ਤੋਂ ਪਹਿਲਾਂ ਕੀਤਾ ਗਿਆ ਸੀ ਪਰ ਪੰਥ ਦੇ ਹਿੱਤਾਂ ਨੂੰ ਧਿਆਨ ਵਿੱਚ ਰੱਖਦਿਆਂ ਇਸ ਨੂੰ ਮੁਲਤਵੀ ਕਰ ਦਿੱਤਾ ਹੈ। ਇਸ ਦੌਰਾਨ ਸਾਹਿਬਜ਼ਾਦਿਆਂ ਦੇ ਸ਼ਹੀਦੀ ਦਿਹਾੜੇ ਨੂੰ ਧਿਆਨ ਵਿੱਚ ਰੱਖਦਿਆਂ ਸ਼ਹੀਦੀ ਪੰਦਰਵਾੜੇ ਦੌਰਾਨ ਸ਼੍ਰੋਮਣੀ ਕਮੇਟੀ ਵੱਲੋਂ ਕਿਸੇ ਵੀ ਗੁਰਦੁਆਰੇ ਵਿੱਚ ਸਿਰੋਪਾ ਦੇਣ ’ਤੇ ਰੋਕ ਲਾ ਦਿੱਤੀ ਗਈ ਹੈ। 15 ਦਿਨਾਂ ਦੌਰਾਨ ਗੁਰਦੁਆਰਿਆਂ ਦੇ ਲੰਗਰ ਘਰ ਵਿੱਚ ਮਿੱਠਾ ਪਕਵਾਨ ਨਹੀਂ ਬਣੇਗਾ। ਲੰਗਰ ਵਿੱਚ ਦਾਲ, ਸਬਜ਼ੀ ਅਤੇ ਸਿਰਫ ਪ੍ਰਸ਼ਾਦੇ ਹੋਣਗੇ।

Advertisment

You May Like This