Code Of Ethics

Download app

Subscribe To Print Edition

ਮੁੱਖ ਮੰਤਰੀ ਵਿਕਾਸ ਦੀ ਥਾਂ ਜ਼ਿੰਦਗੀ ਦੀ ਗਾਰੰਟੀ ਦੇਣ: ਬਲਕੌਰ ਸਿੰਘ

ਮਾਨਸਾ, 17 ਦਸੰਬਰ

ਮਰਹੂਮ ਗਾਇਕ ਸਿੱਧੂ ਮੂਸੇਵਾਲਾ ਦੇ ਪਿਤਾ ਬਲਕੌਰ ਸਿੰਘ ਸਿੱਧੂ ਨੇ ਅੱਜ ਆਮ ਆਦਮੀ ਪਾਰਟੀ ਦੀ ਵਿਕਾਸ ਕ੍ਰਾਂਤੀ ਰੈਲੀ ’ਤੇ ਤਨਜ਼ ਕੱਸਦਿਆਂ ਕਿਹਾ ਕਿ ‘ਆਪ’ ਦੇ ਸੁਪਰੀਮੋ ਅਰਵਿੰਦ ਕੇਜਰੀਵਾਲ ਅਤੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਲੋਕਾਂ ਨੂੰ ਵਿਕਾਸ ਦੀ ਗਾਰੰਟੀ ਦੇਣ ਦੀ ਥਾਂ ਉਨ੍ਹਾਂ ਨੂੰ ਜ਼ਿੰਦਗੀ ਦੀ ਗਾਰੰਟੀ ਦੇਣ। ਉਨ੍ਹਾਂ ਕਿਹਾ ਕਿ ਪੰਜਾਬ ਵਿੱਚ ਵਿਕਾਸ ਕਾਰਜਾਂ ਦੇ ਨਾਲ-ਨਾਲ ਲੋਕਾਂ ਦੀ ਜ਼ਿੰਦਗੀ ਦੀ ਗਾਰੰਟੀ ਹੋਣੀ ਵੀ ਜ਼ਰੂਰੀ ਹੈ। ਉਹ ਅੱਜ ਪਿੰਡ ਮੂਸਾ ਵਿੱਚ ਪੰਜਾਬੀ ਗਾਇਕ ਦੇ ਪ੍ਰਸ਼ੰਸਕਾਂ ਨੂੰ ਸੰਬੋਧਨ ਕਰ ਰਹੇ ਸਨ।

ਉਨ੍ਹਾਂ ਕਿਹਾ ਕਿ ਲਾਰੈਂਸ ਬਿਸ਼ਨੋਈ ਦੀ ਇੰਟਰਵਿਊ ਮਾਮਲੇ ਵਿੱਚ ਵਿਸ਼ੇਸ਼ ਜਾਂਚ ਟੀਮ 8 ਮਹੀਨਿਆਂ ਤੋਂ ਕੰਮ ਕਰ ਰਹੀ ਸੀ ਅਤੇ ਅਖੀਰ ’ਤੇ ਆ ਕੇ ਕਹਿ ਦਿੱਤਾ ਕਿ ਇਹ ਇੰਟਰਵਿਊ ਪੰਜਾਬ ਦੀ ਜੇਲ੍ਹ ਵਿੱਚ ਨਹੀਂ ਸਗੋਂ ਕਿਸੇ ਹੋਰ ਸੂਬੇ ਵਿੱਚ ਹੋਈ ਹੈ। ਉਨ੍ਹਾਂ ਕਿਹਾ ਕਿ ਜੇ ਇੰਟਰਵਿਊ ਰਾਜਸਥਾਨ ਵਿੱਚ ਹੋਈ ਹੈ ਤਾਂ ਇਸ ਬਾਰੇ ਸਪੱਸ਼ਟ ਤੌਰ ’ਤੇ ਦੱਸ ਦੇਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਰਾਜਸਥਾਨ ਵਿੱਚ ਕਰਨੀ ਸੈਨਾ ਦੇ ਮੁਖੀ ਸੁਖਦੇਵ ਗੋਗਾਮੇੜੀ ਦੇ ਕਤਲ ਦੀ ਯੋਜਨਾ ਬਠਿੰਡਾ ਜੇਲ੍ਹ ਵਿੱਚ ਬਣੀ ਸੀ। ਇਸ ਦਾ ਪੁਲੀਸ ਨੂੰ ਪਹਿਲਾਂ ਹੀ ਪਤਾ ਲੱਗ ਗਿਆ ਸੀ ਫਿਰ ਵੀ ਪੁਲੀਸ ਨੇ ਕੁਝ ਨਹੀਂ ਕੀਤਾ। ਉਨ੍ਹਾਂ ਕਿਹਾ ਕਿ ਸਿੱਧੂ ਮੂਸੇਵਾਲਾ ਨੇ ਪਿੰਡ ਦੀਆਂ ਗਲੀਆਂ ’ਚੋਂ ਉੱਠ ਕੇ ਵਿਸ਼ਵ ਪੱਧਰ ’ਤੇ ਨਾਮ ਕਮਾਇਆ ਪਰ ਕੁਝ ਪਰਵਾਸੀ ਸਰਕਾਰ ਦੀਆਂ ਅੱਖਾਂ ਸਾਹਮਣੇ ਉਸ ਦਾ ਕਤਲ ਕਰ ਗਏ। ਇਸ ਕਤਲ ਨੂੰ ਡੇਢ ਸਾਲ ਬੀਤ ਚੁੱਕਿਆ ਹੈ ਪਰ ਉਨ੍ਹਾਂ ਨੂੰ ਹਾਲੇ ਵੀ ਇਨਸਾਫ਼ ਨਹੀਂ ਮਿਲਿਆ।

Advertisment