Search
Close this search box.

ਮੋਰਚੇ’ ਨਾਲ਼ 19 ਵੀਂ ਵਾਰ ਮੀਟਿੰਗ ਕਰਨ ਤੋਂ ਭੱਜੇ ਮੁੱਖ ਮੰਤਰੀ ਪੰਜਾਬ:-ਮੋਰਚਾ ਆਗੂ

*’ਮੋਰਚੇ’ ਨਾਲ਼ 19 ਵੀਂ ਵਾਰ ਮੀਟਿੰਗ ਕਰਨ ਤੋਂ ਭੱਜੇ ਮੁੱਖ ਮੰਤਰੀ ਪੰਜਾਬ:-ਮੋਰਚਾ ਆਗੂ*

*30 ਦਸੰਬਰ ਨੂੰ ਸਮੁੱਚੇ ਪੰਜਾਬ ਵਿੱਚ ਫੂਕੇ ਜਾਣਗੇ ਪੰਜਾਬ ਸਰਕਾਰ ਦੇ ਪੁਤਲੇ:-ਆਗੂ*

20 ਦਸੰਬਰ (ਚੰਡੀਗੜ੍ਹ) ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ) ਦੇ ਸੂਬਾਈ ਆਗੂਆਂ ਵਰਿੰਦਰ ਸਿੰਘ ਮੋਮੀ,ਜਗਰੂਪ ਸਿੰਘ ਲਹਿਰਾ,ਗੁਰਵਿੰਦਰ ਸਿੰਘ ਪੰਨੂੰ,ਬਲਿਹਾਰ ਸਿੰਘ ਕਟਾਰੀਆ,ਜਸਵੀਰ ਸਿੰਘ ਜੱਸੀ,ਸਿਮਰਨਜੀਤ ਸਿੰਘ ਨੀਲੋਂ,ਜਸਪ੍ਰੀਤ ਸਿੰਘ ਗਗਨ,ਜਗਸੀਰ ਸਿੰਘ ਭੰਗੂ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਨਾ ਕਰਨ ਅਤੇ ਮੁੱਖ ਮੰਤਰੀ ਪੰਜਾਬ ਵੱਲੋੰ ਵਾਰ-ਵਾਰ ਮੀਟਿੰਗਾਂ ਦਾ ਸਮਾਂ ਦੇਕੇ ਮੀਟਿੰਗਾਂ ਨਾ ਕਰਨ ਦੇ ਵਿਰੋਧ ਵਜੋਂ ਠੇਕਾ ਮੁਲਾਜ਼ਮਾਂ ਨੇ 09 ਦਸੰਬਰ ਨੂੰ ਲਾਡੋਵਾਲ ਨੇੜੇ ਅਮ੍ਰਿਤਸਰ-ਦਿੱਲੀ ਨੈਸ਼ਨਲ ਹਾਈਵੇ ਨੂੰ ਜ਼ਾਮ ਕੀਤਾ ਗਿਆ ਸੀ,ਜਾਮ ਦੇ ਦਬਾਅ ਸਦਕਾ ਲੁਧਿਆਣਾ ਪ੍ਰਸ਼ਾਸਨ ਏ.ਡੀ.ਸੀ.-ਏ.ਐੱਸ. ਬੈਂਸ,ਡੀ.ਸੀ.ਪੀ.ਜਸਕਰਨ ਸਿੰਘ ਤੇਜਾ,ਐੱਸ. ਡੀ.ਐੱਮ.ਹਰਜਿੰਦਰ ਸਿੰਘ ਅਤੇ ਡੀ.ਐੱਸ.ਪੀ.ਮੈਡਮ ਰੁਪਿੰਦਰ ਕੌਰ ਸਰਾਂ ਵੱਲੋਂ ‘ਮੋਰਚੇ ਦੀ ਸੂਬਾ ਕਮੇਟੀ ਨੂੰ ਮੁੱਖ ਮੰਤਰੀ ਪੰਜਾਬ ਭਗਵੰਤ ਸਿੰਘ ਮਾਨ ਨਾਲ਼ 20 ਦਸੰਬਰ ਨੂੰ 01 ਵਜ਼ੇ ਮੁੱਖ ਮੰਤਰੀ ਦਫ਼ਤਰ ਵਿੱਚ ਮੀਟਿੰਗ ਕਰਵਾਉਣ ਦਾ ਲਿਖਤੀ ਪੱਤਰ ਜਾਰੀ ਕਰਕੇ ਨੈਸ਼ਨਲ ਹਾਈਵੇ ਜਾਮ ਖੁਲਵਾਇਆ ਸੀ,ਪਰ ਅੱਜ ਜਦੋਂ ਹੀ “ਮੋਰਚੇ” ਦੀ ਸੂਬਾ ਕਮੇਟੀ ਮੀਟਿੰਗ ਕਰਨ ਲਈ ਮੁੱਖ ਦਫ਼ਤਰ ਪਹੁੰਚੇ ਤਾਂ ਪਿਛਲੇ ਵਰਤਾਰੇ ਦੀ ਤਰਾਂ ਹੀ ਇੱਕ ਵਾਰ ਫ਼ਿਰ ਮੁੱਖ ਮੰਤਰੀ ਪੰਜਾਬ 19 ਵੀਂ ਵਾਰ ਜਰੂਰੀ ਰੁਝੇਵਿਆਂ ਦਾ ਹਵਾਲਾ ਦੇਕੇ ‘ਮੋਰਚੇ’ ਨਾਲ਼ ਇੱਕ ਵਾਰ ਫ਼ਿਰ ਮੀਟਿੰਗ ਕਰਨ ਤੋਂ ਭੱਜ ਗਏ,ਇਹ ਕੋਈ ਨਵਾਂ ਵਰਤਾਰਾ ਨਹੀਂ ਹੈ ਇਸ ਤੋਂ ਪਹਿਲਾਂ ਵੀ ਮੁੱਖ ਮੰਤਰੀ ਪੰਜਾਬ 18 ਵਾਰ ਮੀਟਿੰਗ ਕਰਨ ਦਾ ਲਿਖਤੀ ਭਰੋਸ਼ੇ ਦੇਕੇ ਮੀਟਿੰਗ ਕਰਨ ਤੋਂ ਭੱਜ ਚੁੱਕੇ ਹਨ,’ਮੋਰਚਾ’ ਪੰਜਾਬ ਸਰਕਾਰ ਦੇ ਇਸ ਵਰਤਾਰੇ ਦੀ ਸਖ਼ਤ ਸ਼ਬਦਾਂ ਵਿੱਚ ਨਿਖੇਧੀ ਕਰਦਾ ਹੈ, ਇਸ ਲੋਕ-ਦੋਖੀ ਵਰਤਾਰੇ ਤੋਂ ਸਿੱਧ ਹੁੰਦਾ ਹੈ ਕਿ ਆਪ ਸਰਕਾਰ ਵੀ ਪਿਛਲੀਆਂ ਸਰਕਾਰਾਂ ਦੀ ਤਰ੍ਹਾਂ ਹੀ ਸਬ-ਕਮੇਟੀਆਂ ਦਾ ਗਠਨ ਕਰਕੇ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨਾਲ਼ ਨੰਗਾ-ਚਿੱਟਾ ਧੋਖਾ ਕਰ ਰਹੀ ਹੈ ਅਤੇ ਵੱਖ-ਵੱਖ ਸਰਕਾਰੀ ਵਿਭਾਗਾਂ ਜਿਵੇਂ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ,ਪਾਵਰਕਾਮ ਅਤੇ ਟ੍ਰਾਂਸਕੋ ਸਮੇਤ ਸਮੂਹ ਸਰਕਾਰੀ ਥਰਮਲ ਪਲਾਂਟਾਂ-ਹਾਈਡਲ ਪ੍ਰਾਜੈਕਟਾਂ,ਵੇਰਕਾ ਮਿਲਕ ਅਤੇ ਕੈਟਲ ਫੀਡ ਪਲਾਂਟਾਂ,ਵਾਟਰ ਸਪਲਾਈ ਅਤੇ ਸੀਬਰੇਜ਼ ਬੋਰਡ,ਲੋਕ ਨਿਰਮਾਣ ਵਿਭਾਗ (ਬਿਜਲੀ ਵਿੰਗ) ਅਤੇ ਸਿਹਤ ਵਿਭਾਗ ਵਿੱਚ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਆਦਿ ਕੈਟਾਗਿਰੀਆਂ ਰਾਹੀਂ ਪਿਛਲੇ 15-20 ਸਾਲਾਂ ਤੋਂ ਲਗਾਤਾਰ ਸੇਵਾਵਾਂ ਦੇ ਰਹੇ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਨਾ ਕਰਕੇ ਠੇਕਾ ਮੁਲਾਜ਼ਮਾਂ ਨਾਲ਼ ਧ੍ਰੋਹ ਕਮਾ ਰਹੀ ਹੈ ਅਤੇ ਪੰਜਾਬ ਸਰਕਾਰ ਵੱਲੋਂ ਆਪਣੇ ਪੌਣੇ ਦੋ ਸਾਲਾਂ ਦੇ ਕਾਰਜਕਾਲ ਵਿੱਚ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਸੰਬੰਧੀ ਹਜ਼ੇ ਤੱਕ ਕੋਈ ਵੀ ਨੀਤੀ ਨਹੀਂ ਬਣਾਈ,ਜਿਸ ਤੋਂ ਸਾਫ਼ ਜ਼ਾਹਿਰ ਹੁੰਦਾ ਹੈ ਕਿ ਆਪ ਸਰਕਾਰ ਵੀ ਪਿਛਲੀਆਂ ਸਰਕਾਰਾਂ ਦੀ ਤਰਾਂ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰਨ ਲਈ ਸੁਹਿਰਦ ਨਹੀਂ ਹੈ,’ਮੋਰਚੇ’ ਦੇ ਸੂਬਾਈ ਆਗੂਆਂ ਨੇ ਅਗਲੇ ਸੰਘਰਸ਼ ਦਾ ਐਲਾਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋੰ 19 ਵੀਂ ਵਾਰ ਮੀਟਿੰਗ ਕਰਨ ਤੋਂ ਭੱਜ ਜਾਣ ਦੇ ਵਿਰੋਧ ਵਜੋਂ ’30 ਦਸੰਬਰ’ ਨੂੰ ਸਮੁੱਚੇ ਪੰਜਾਬ ਵਿੱਚ ‘ਮੁੱਖ ਮੰਤਰੀ ਪੰਜਾਬ’ ਪੁਤਲੇ ਫੂਕੇ ਜਾਣਗੇ,ਆਗੂਆਂ ਨੇ ਸਮੂਹ ਵਿਭਾਗਾਂ ਦੇ ਠੇਕਾ ਮੁਲਾਜ਼ਮਾਂ ਨੂੰ ਪੁਰਜ਼ੋਰ ਅਪੀਲ ਕਰਦਿਆਂ ਕਿਹਾ ਕਿ ਇਸ ਸੰਘਰਸ਼ ਸੱਦੇ ਨੂੰ ਪੂਰੇ ਜ਼ੋਰਦਾਰ ਢੰਗ ਨਾਲ਼ ਲਾਗੂ ਕੀਤਾ ਜਾਵੇ!

*ਜਾਰੀ ਕਰਤਾ:-ਸੂਬਾ ਕਮੇਟੀ-ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ (ਪੰਜਾਬ)*

Leave a Comment

[democracy id="1"]

You May Like This