ਗੁਰਦਾਸਪੁਰ, 25 ਦਸੰਬਰ ( ਬਿਊਰੋ ) -ਗੁਰਦਾਸਪੁਰ ਦੀ ਮਸ਼ਹੂਰ ਆਈ.ਟੀ ਕੰਪਨੀ ਸੀ.ਬੀ.ਏ ਇੰਨਫੋਟੈਕ ਵਲੋਂ ਸਰਦੀ ਦੇ ਮੱਦੇਨਜ਼ਰ ਇਕ ਡੋਨੇਸ਼ਨ ਕੈਂਪ ਲਗਾਇਆ ਗਿਆ ਹੈ। ਜਿਸ ਵਿੱਚ ਲੋੜਵੰਦ ਲੋਕਾਂ ਨੂੰ ਗਰਮ ਕੱਪੜੇ ਅਤੇ ਕੰਬਲ ਵੰਡੇ ਜਾ ਰਹੇ ਹਨ। ਇਸ ਸਬੰਧੀ ਹੋਰ ਜਾਣਕਾਰੀ ਦਿੰਦਿਆਂ ਸੀ.ਬੀ.ਏ ਇੰਨਫੋਟੈਕ ਦੇ ਡਾਇਰੈਕਟਰ ਇੰਜੀ.ਸੰਦੀਪ ਕੁਮਾਰ ਨੇ ਦੱਸਿਆ ਕਿ ਠੰਡ ਦੇ ਮੌਸਮ ਵਿੱਚ ਲੋੜਵੰਦ ਲੋਕਾਂ ਦੀ ਮਦਦ ਕਰਨ ਲਈ ਸੀ.ਬੀ.ਏ ਦੀ ਸਮੁੱਚੀ ਟੀਮ ਵਲੋਂ ਵਿਅਿਦਾਰਥੀਆਂ ਦੇ ਸਹਿਯੋਗ ਨਾਲ ਇਹ ਕੈਂਪ ਲਗਾਇਆ ਜਾ ਰਿਹਾ ਹੈ। ਜੋ 1 ਜਨਵਰੀ ਤੱਕ ਚੱਲੇਗਾ, ਜਿਸ ਵੀ ਕਿਸੇ ਲੋੜਵੰਦ ਵਿਅਕਤੀ ਨੂੰ ਗਰਮ ਕੱਪੜਿਆਂ ਜਾਂ ਕੰਬਲ ਦੀ ਲੋੜ ਹੋਵੇ ਉਹ ਸਾਡੇ ਨਾਲ ਸੰਪਰਕ ਕਰ ਸਕਦੇ ਹਨ। ਉਹਨਾਂ ਕਿਹਾ ਕਿ ਲੋੜਵੰਦ ਵਿਅਕਤੀਆਂ ਦੀ ਹਰ ਸੰਭਵ ਮਦਦ ਕੀਤੀ ਜਾਵੇਗੀ। ਇਸ ਤੋਂ ਇਲਾਵਾ ਜੇਕਰ ਕੋਈ ਵਿਅਕਤੀ ਪੁਰਾਣੇ ਗਰਮ ਕੱਪੜੇ ਡੋਨੇਟ ਕਰਨਾ ਚਾਹੁੰਦਾ ਹੋਵੇ ਤਾਂ ਸੀ.ਬੀ.ਏ ਦੇ ਦਫ਼ਤਰ ਕਾਹਨੂੰਵਾਨ ਚੌਂਕ ਵਿਖੇ ਦੇ ਸਕਦੇ ਹਨ। ਇੰਜੀ.ਸੰਦੀਪ ਕੁਮਾਰ ਨੇ ਕਿਹਾ ਕਿ ਸਾਨੂੰ ਲੋੜਵੰਦ ਲੋਕਾਂ ਦੀ ਵੱਧ ਤੋਂ ਵੱਧ ਮਦਦ ਕਰਨੀ ਚਾਹੀਦੀ ਹੈ ਤਾਂ ਜੋ ਲੋੜਵੰਦ ਲੋਕਾਂ ਨੂੰ ਇਸ ਕੜਾਕੇ ਦੀ ਠੰਡ ਤੋਂ ਬਚਣ ਲਈ ਰਾਹਤ ਮਿਲ ਸਕੇ।