Code Of Ethics

Download app

Subscribe To Print Edition

ਪੰਜਾਬ, ਹਰਿਆਣਾ ਤੇ ਚੰਡੀਗੜ੍ਹ ’ਚ ਠੰਢ ਦਾ ਜ਼ੋਰ, ਗੁਰਦਾਸਪੁਰ 6 ਡਿਗਰੀ ਨਾਲ ਸਭ ਤੋਂ ਸਰਦ

ਚੰਡੀਗੜ੍ਹ, 1 ਜਨਵਰੀ

ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਅੱਜ ਠੰਢ ਦਾ ਕਹਿਰ ਜਾਰੀ ਰਿਹਾ ਅਤੇ ਗੁਰਦਾਸਪੁਰ ਵਿੱਚ ਘੱਟੋ-ਘੱਟ ਤਾਪਮਾਨ ਛੇ ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਪੰਜਾਬ ਅਤੇ ਹਰਿਆਣਾ ਦੇ ਕਈ ਹਿੱਸਿਆਂ ਵਿੱਚ ਲੋਕਾਂ ਨੂੰ ਕੜਾਕੇ ਦੀ ਠੰਢ ਦਾ ਸਾਹਮਣਾ ਕਰਨਾ ਪੈ ਰਿਹਾ ਹੈ। ਵਿਭਾਗ ਮੁਤਾਬਕ ਦੋਵਾਂ ਸੂਬਿਆਂ ‘ਚ ਕੁਝ ਥਾਵਾਂ ‘ਤੇ ਸਵੇਰੇ ਹਲਕੀ ਧੁੰਦ ਛਾਈ ਰਹੀ। ਫਰੀਦਕੋਟ ਵਿੱਚ ਘੱਟੋ-ਘੱਟ ਤਾਪਮਾਨ 8 ਡਿਗਰੀ ਸੈਲਸੀਅਸ, ਲੁਧਿਆਣਾ ਵਿੱਚ 8.2 ਡਿਗਰੀ ਅਤੇ ਅੰਮ੍ਰਿਤਸਰ ਵਿੱਚ 9.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਰਿਆਣਾ ਅਤੇ ਪੰਜਾਬ ਦੀ ਸਾਂਝੀ ਰਾਜਧਾਨੀ ਚੰਡੀਗੜ੍ਹ ਦਾ ਘੱਟੋ-ਘੱਟ ਤਾਪਮਾਨ 9.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਹਰਿਆਣਾ ਦੇ ਕਰਨਾਲ ਵਿੱਚ ਘੱਟੋ-ਘੱਟ ਤਾਪਮਾਨ 8.1 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ।

Advertisment