Search
Close this search box.

ਪੇਂਡੂ ਜਲ ਸਪਲਾਈ ਸਕੀਮਾਂ ਦਾ ਨਿੱਜੀਕਰਨ/ਪੰਚਾਇਤੀਕਰਨ ਕਰਨ ਦੀਆਂ ਨੀਤੀਆਂ ਦਾ ਪੁਰਜੋਰ ਵਿਰੋਧ ਕੀਤਾ ਜਾਵੇਗਾ


ਪੇਂਡੂ ਜਲ ਸਪਲਾਈ ਸਕੀਮਾਂ ਦਾ ਨਿੱਜੀਕਰਨ/ਪੰਚਾਇਤੀਕਰਨ ਕਰਨ ਦੀਆਂ ਨੀਤੀਆਂ ਦਾ ਪੁਰਜੋਰ ਵਿਰੋਧ ਕੀਤਾ ਜਾਵੇਗਾ – ਵਰਿੰਦਰ ਮੋਮੀ
– ਇਨਲਿਸਟਮੈਂਟ ਤੇ ਆਊਟਸੋਰਸ ਮੁਲਾਜਮਾਂ ਨੂੰ ਵਿਭਾਗ ’ਚ ਮਰਜ ਕਰਕੇ ਪੱਕੇ ਰੁਜਗਾਰ ਦਾ ਪ੍ਰਬੰਧ ਕਰਨ ਦੀ ਮੰਗ ਲਈ 9 ਜਨਵਰੀ ਨੂੰ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ’ਚ ਸੰਘਰਸ਼ਾਂ ਲਈ ਤਿਆਰ ਕੀਤੀ ਜਾਵੇਗੀ ਰੂਪ ਰੇਖਾ
ਪਟਿਆਲਾ 7 ਜਨਵਰੀ ( ਬਿਊਰੋ ) – ਸੂਬੇ ਦੇ ਪੇਂਡੂ ਖੇਤਰ ਵਿਚ ਵੱਸੇ ਲੋਕਾਂ ਦੇ ਪੀਣ ਵਾਲੇ ਪਾਣੀ ਦੀ ਬੁਨਿਆਦੀ ਸਹੂਲਤ ਮੁਹੱਈਆ ਕਰਵਾ ਰਹੇ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਦੇ ਅਧੀਨ ਚੱਲ ਰਹੀਆਂ ਪੇਂਡੂ ਜਲ ਸਪਲਾਈ ਸਕੀਮਾਂ ਦਾ ਨਿੱਜੀਕਰਨ/ਪੰਚਾਇਤੀਕਰਨ ਕਰਨ ਵਾਲੀਆਂ ਪੰਜਾਬ ਸਰਕਾਰ ਦੀਆਂ ਨੀਤੀਆਂ ਨੂੰ ਕਿਸੇ ਵੀ ਕੀਮਤ ਤੇ ਬਰਦਾਸ਼ਤ ਨਹੀਂ ਕੀਤਾ ਜਾਵੇਗਾ, ਜਿਨ੍ਹਾਂ ਦਾ ਪੁਰਜੋਰ ਵਿਰੋਧ ਕੀਤਾ ਜਾਵੇਗਾ ਅਤੇ ਇਹ ਲੋਕ ਮਾਰੂ ਨੀਤੀਆਂ ਨੂੰ ਰੱਦ ਕਰਵਾਉਣ ਅਤੇ ਪਿਛਲੇ ਸਾਲਾਂਬੱਧੀ ਅਰਸ਼ੇ ਤੋਂ ਇਨ੍ਹਾਂ ਪੇਂਡੂ ਜਲ ਸਪਲਾਈ ਸਕੀਮਾਂ ਤੇ ਸੇਵਾਵਾਂ ਦੇ ਰਹੇ ਇਨਲਿਸਟਮੈਂਟ/ਆਊਟਸੋਰਸ ਠੇਕਾ ਮੁਲਾਜਮਾਂ ਨੂੰ ਸਬੰਧਤ ਵਿਭਾਗ ਵਿਚ ਮਰਜ ਕਰਕੇ ਪੱਕੇ ਰੁਜਗਾਰ ਦਾ ਪ੍ਰਬੰਧ ਕਰਵਾਉਣ ਦੀ ਮੰਗ ਲਈ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.) ਵੱਲੋਂ ਚੱਲ ਰਹੇ ਸੰਘਰਸ਼ ਨੂੰ ਲੋੜ ਪੈਣ ਤੇ ਤਿੱਖਾ ਕੀਤਾ ਜਾਵੇਗਾ, ਜਿਸਦੀ ਤਿਆਰੀ ਲਈ ਸੂਬਾ ਵਰਕਿੰਗ ਕਮੇਟੀ ਵੱਲੋਂ 9 ਜਨਵਰੀ 2024 ਨੂੰ ਲੁਧਿਆਣਾ ਵਿਖੇ ਸੂਬਾ ਵਰਕਿੰਗ ਕਮੇਟੀ ਦੀ ਮੀਟਿੰਗ ਬੁਲਾਈ ਗਈ ਹੈ। ਅੱਜ ਇਸ ਸਬੰਧੀ ਪ੍ਰੈਸ ਬਿਆਨ ਜਾਰੀ ਕਰਦਿਆਂ ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ, ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਬੁੱਢੇਵਾਲ ਅਤੇ ਸੂਬਾ ਪ੍ਰੈਸ ਸਕੱਤਰ ਸਤਨਾਮ ਸਿੰਘ ਫਲੀਆਂਵਾਲਾ ਨੇ ਅੱਗੇ ਕਿਹਾ ਕਿ ਪਿਛਲੀਆਂ ਵਿਧਾਨ ਸਭਾ ਚੋਣਾਂ ਦੌਰਾਨ ਮੌਜੂਦਾ ਆਮ ਆਦਮੀ ਪਾਰਟੀ ਦੀ ਲੀਡਰਸ਼ਿਪ ਵੱਲੋਂ ਵਾਅਦਾ ਕੀਤਾ ਗਿਆ ਸੀ ਕਿ ਸਾਡੀ ਸਰਕਾਰ ਬਣਨ ਉਪਰੰਤ ਸਰਕਾਰੀ ਵਿਭਾਗਾਂ ਵਿਚ ਠੇਕਾ ਪ੍ਰਣਾਲੀ ਅਧੀਨ ਸੇਵਾਵਾ ਨਿਭਾ ਰਹੇ ਇਨਲਿਸਟਮੈਂਟ ਅਤੇ ਆਊਟਸੋਰਸ ਮੁਲਾਜ਼ਮਾਂ ਸਬੰਧਤ ਵਿਭਾਗਾਂ ਵਿਚ ਰੈਗੂਲਰ ਕੀਤਾ ਜਾਵੇਗਾ। ਜਿਸ ਲਈ ਸਾਡੀ ਸਰਕਾਰ ਹਰ ਹੀਲਾ ਕਰੇਗੀ ਅਤੇ ਲੋੜ ਪੈਣ ਤੇ ਅਗਰ ਸਾਡੀ ਸਰਕਾਰ ਨੂੰ ਅਦਾਲਤ ਵੀ ਜਾਣਾ ਪਿਆ ਤਾਂ ਪਿੱਛੇ ਨਹੀਂ ਹਟੇਗੀ ਪਰ ਹੁਣ ਮੁੱਖ ਮੰਤਰੀ ਭਗਵੰਤ ਮਾਨ ਦੀ ਅਗੁਵਾਈ ਵਾਲੀ ਸੂਬਾ ਸਰਕਾਰ ਵੱਲੋਂ ਠੇਕਾ ਮੁਲਾਜਮਾਂ ਨਾਲ ਕੀਤੇ ਵਾਅਦਿਆਂ ਤੋਂ ਬਿਲਕੁਲ ਉਲਟ ਅਤੇ ਪਹਿਲੀਆਂ ਅਕਾਲੀ ਅਤੇ ਕਾਂਗਰਸੀ ਸਰਕਾਰਾਂ ਵਾਂਗ ਹੀ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਅਧੀਨ ਚੱਲ ਰਹੀਆਂ ਪੇਂਡੂ ਜਲ ਸਪਲਾਈ ਸਕੀਮਾਂ ਦਾ ਨਿੱਜੀਕਰਨ/ਪੰਚਾਇਤੀਕਰਨ ਦੀਆਂ ਲੋਕ ਅਤੇ ਠੇਕਾ ਮੁਲਾਜਮਾਂ ਦੇ ਵਿਰੋਧੀ ਨੀਤੀਆਂ ਨੂੰ ਲਾਗੂ ਕੀਤਾ ਜਾ ਰਿਹਾ ਹੈ। ਉਨ੍ਹਾਂ ਕਿਹਾ ਕਿ ਮੌਜੂਦਾ ਪੰਜਾਬ ਸਰਕਾਰ ਨੂੰ ਕਈ ਵਾਰ ਮੰਗ-ਪੱਤਰ ਅਤੇ ਯਾਦ ਪੱਤਰ ਭੇਜੇ ਗਏ ਹਨ। ਇਹ ਪੱਤਰ ਸਿੱਧੇ ਮੁੱਖ ਮੰਤਰੀ ਅਤੇ ਆਪ ਦੇ ਵਿਧਾਇਕਾਂ ਅਤੇ ਕੈਬਨਿਟ ਮੰਤਰੀਆਂ ਦੇ ਰਾਹੀ ਵੀ ਭੇਜੇ ਗਏ ਹਨ। ਮੁੱਖ ਮੰਤਰੀ ਦੇ ਨਾਲ ਠੇਕਾ ਮੁਲਾਜਮ ਸੰਘਰਸ਼ ਮੋਰਚਾ ਪੰਜਾਬ ਨੂੰ 19ਵਾਰ ਲਿਖਤੀ ਰੂਪ ਵਿਚ ਮੀਟਿੰਗ ਦਾ ਸਮਾਂ ਦਿੱਤਾ ਗਿਆ ਪਰ ਤ੍ਰਾਂਸਦੀ ਇਹ ਰਹੀ ਹੈ ਕਿ ਐਨ ਮੌਕੇ ਤੇ ਮੁੱਖ ਮੰਤਰੀ ਪੰਜਾਬ ਵੱਲੋਂ ਮੀਟਿੰਗ ਕਰਨ ਤੋਂ ਇਨਕਾਰ ਕਰ ਦਿੱਤਾ ਜਾਂਦਾ ਹੈ।
ਉਨ੍ਹਾਂ ਕਿਹਾ ਕਿ ਜਸਸ ਵਿਭਾਗ ਦੇ ਇਨਲਿਸਟਮੈਂਟ ਅਤੇ ਆਊਟਸੋਰਸ ਠੇਕਾ ਮੁਲਾਜਮਾਂ ਨੂੰ ਤਜਰਬੇ ਦੇ ਅਧਾਰ ’ਤੇ ਵਿਭਾਗ ’ਚ ਲੈ ਕੇ ਪੱਕਾ ਰੁਜਗਾਰ ਕਰਨ ਦੀ ਪ੍ਰਮੁੱਖ ਮੰਗ ਦੇ ਸਬੰਧ ਵਿਚ ਪੰਜਾਬ ਸਰਕਾਰ ਦੇ ਆਮ ਰਾਜ ਪ੍ਰਬੰਧ ਵਿਭਾਗ (ਮੰਤਰੀ ਮੰਡਲ ਮਾਮਲੇ ਸ਼ਾਖਾ) ਦੇ ਜਾਰੀ ਨੋਟੀਫਿਕੇਸ਼ਨ ਨੰ.1/217/2022-3ਕੈਬ/5527, ਮਿਤੀ 12-12-2022 ਰਾਹੀ ਗਠਿਤ ਕੈਬਨਿਟ ‘ਸਬ-ਕਮੇਟੀ’ ਮੈਂਬਰ-ਕਮ – ਮੰਤਰੀ ਸਾਹਿਬਾਨ ਦੇ ਨਾਲ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੀਆਂ 4 ਪੈਨਲ ਮੀਟਿੰਗਾਂ ਵੀ ਹੋ ਚੁੱਕੀਆਂ ਹਨ, ਜਿਨ੍ਹਾਂ ਵਿਚ ਪੰਜਾਬ ਸਰਕਾਰ ਅਤੇ ਵਿਭਾਗੀ ਅਧਿਕਾਰੀਆਂ ਦੇ ਨਾਲ ਬਣੀ ਸਹਿਮਤੀ ਦੇ ਮੁਤਾਬਕ ਵਰਕਰਾਂ ਦੇ ਪੱਕੇ ਰੁਜਗਾਰ ਲਈ ਪਾਲਸੀ (ਕੇਸ) ਤਿਆਰ ਨਹੀਂ ਕੀਤੀ ਗਈ ਹੈ। ਆਏ ਦਿਨ ਸਰਕਾਰ ਅਤੇ ਮੈਨੇਜਮੈਂਟ ਵੱਲੋਂ ਵਰਕਰ ਵਿਰੋਧੀ ਨੀਤੀਆਂ ਲਾਗੂ ਕੀਤੀਆਂ ਜਾ ਰਹੀਆਂ ਹਨ। ਜਿਸਦੇ ਕਾਰਨ ਯੂਨੀਅਨ ਵਿਚ ਭਾਰੀ ਰੋਸ਼ ਪਾਇਆ ਜਾ ਰਿਹਾ ਹੈ। ਅਜਿਹੇ ਹਲਾਤ ਵਿੱਚ ਜਲ ਸਪਲਾਈ ਵਿਭਾਗ ਦੇ ਇਨਲਿਸਟਮੈਂਟ ਅਤੇ ਆਊਟਸੋਰਸ ਠੇਕਾ ਮੁਲਾਜ਼ਮਾਂ ਕੋਲ ਆਪਣੇ ਕੱਚੇ ਪਿੱਲੇ ਰੁਜਗਾਰ ਨੂੰ ਬਚਾਉਣ, ਵਿਭਾਗ ’ਚ ਮਰਜ ਕਰਕੇ ਪੱਕਾ ਕਰਵਾਉਣ, ਪੇਂਡੂ ਜਲ ਸਪਲਾਈ ਸਕੀਮਾਂ ਦਾ ਨਿੱਜੀਕਰਨ/ਪੰਚਾਇਤੀਕਰਨ ਦੀਆਂ ਨੀਤੀਆਂ ਨੂੰ ਰੱਦ ਕਰਨ ਅਤੇ ਗੁਜ਼ਾਰੇ ਯੋਗ ਤਨਖਾਹ ਦੀ ਪ੍ਰਾਪਤੀ ਲਈ ਸੰਘਰਸ਼ ਤੋਂ ਬਿਨਾਂ ਹੋਰ ਕੋਈ ਰਾਹ ਹੀ ਬਾਕੀ ਨਹੀਂ ਹੈ।
ਨੋਟ ਫੋਟੋ ਫਾਇਲ-07
ਫੋਟੋ ਕੈਪਸ਼ਨ- ਸੂਬਾ ਪ੍ਰਧਾਨ ਵਰਿੰਦਰ ਸਿੰਘ ਮੋਮੀ, ਸੂਬਾ ਜਨਰਲ ਸਕੱਤਰ ਕੁਲਦੀਪ ਸਿੰਘ ਬੁੱਢੇਵਾਲ ਅਤੇ ਸੂਬਾ ਪ੍ਰੈਸ ਸਕੱਤਰ ਸਤਨਾਮ ਸਿੰਘ ਫਲੀਆਵਾਲਾ ਮੀਡੀਆ ਨੂੰ ਜਾਣਕਾਰੀ ਦਿੰਦੇ।
ਜਾਰੀ ਕਰਤਾ
ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31)
ਸੂਬਾ ਪ੍ਰੈਸ ਸਕੱਤਰ
ਸਤਨਾਮ ਸਿੰਘ ਫਲੀਆਵਾਲਾ
ਮੋ.98783-22501

Leave a Comment

[democracy id="1"]

You May Like This