Code Of Ethics

Download app

Subscribe To Print Edition

25 ਜਨਵਰੀ ਨੂੰ ਰਾਸ਼ਟਰੀ ਵੋਟਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਐੱਸ.ਡੀ. ਕਾਲਜ ਗੁਰਦਾਸਪੁਰ ਵਿਖੇ ਹੋਵੇਗਾ

ਹਰ ਬੂਥ ਪੱਧਰ ‘ਤੇ ਵੀ ਰਾਸ਼ਟਰੀ ਵੋਟਰ ਦਿਵਸ ਸਬੰਧੀ ਕੀਤੇ ਜਾਣਗੇ ਵਿਸ਼ੇਸ਼ ਸਮਾਗਮ

ਗੁਰਦਾਸਪੁਰ, 9 ਜਨਵਰੀ ( ਬਿਊਰੋ ) – ਭਾਰਤ ਚੋਣ ਕਮਿਸ਼ਨ ਅਤੇ ਮੁੱਖ ਚੋਣ ਅਫ਼ਸਰ ਪੰਜਾਬ ਦੀਆਂ ਹਦਾਇਤਾਂ ਤਹਿਤ 25 ਜਨਵਰੀ 2024 ਨੂੰ 14ਵਾਂ ਰਾਸ਼ਟਰੀ ਵੋਟਰ ਦਿਵਸ ਜ਼ਿਲ੍ਹਾ ਗੁਰਦਾਸਪੁਰ ਵਿੱਚ ਪੂਰੇ ਉਤਸ਼ਾਹ ਨਾਲ ਮਨਾਇਆ ਜਾਵੇਗਾ। ਇਸ ਸਬੰਧੀ ਜਾਣਕਾਰੀ ਦਿੰਦੇ ਹੋਏ ਜ਼ਿਲ੍ਹਾ ਚੋਣ ਅਧਿਕਾਰੀ-ਕਮ-ਡਿਪਟੀ ਕਮਿਸ਼ਨਰ ਡਾ. ਹਿਮਾਂਸ਼ੂ ਅਗਰਵਾਲ ਨੇ ਦੱਸਿਆ ਕਿ 25 ਜਨਵਰੀ ਨੂੰ ਰਾਸ਼ਟਰੀ ਵੋਟਰ ਦਿਵਸ ਮੌਕੇ ਜ਼ਿਲ੍ਹਾ ਪੱਧਰੀ ਸਮਾਗਮ ਪੰਡਿਤ ਮੋਹਨ ਲਾਲ ਐੱਸ.ਡੀ. ਕਾਲਜ, ਗੁਰਦਾਸਪੁਰ ਵਿਖੇ ਹੋਵੇਗਾ ਜਦਕਿ ਇਸਤੋਂ ਇਲਾਵਾ ਜ਼ਿਲ੍ਹੇ ਦੇ ਸਮੂਹ ਬੂਥਾਂ ਉੱਪਰ ਵੀ ਰਾਸ਼ਟਰੀ ਵੋਟਰ ਦਿਵਸ ਮਨਾਇਆ ਜਾਵੇਗਾ।

ਜ਼ਿਲ੍ਹਾ ਚੋਣ ਅਧਿਕਾਰੀ ਨੇ ਦੱਸਿਆ ਕਿ ਰਾਸ਼ਟਰੀ ਵੋਟਰ ਦਿਵਸ ਮੌਕੇ ਵੋਟਰਾਂ ਨੂੰ ਵੋਟ ਦੀ ਮਹੱਤਤਾ ਦੱਸਣ ਦੇ ਨਾਲ ਨਵੇਂ ਬਣੇ ਵੋਟਰਾਂ ਨੂੰ ਐਪਿਕ ਕਿੱਟ ਵੀ ਦਿੱਤੀ ਜਾਵੇਗੀ। ਇਸ ਤੋਂ ਇਲਾਵਾ ਲੋਕਤੰਤਰ ਪ੍ਰਣਾਲੀ ਵਿੱਚ ਨਾਗਰਿਕਾਂ/ਵੋਟਰਾਂ ਦੀ ਭਾਗਦਾਰੀ ਨੂੰ ਵਧਾਉਣ ਦੇ ਉਦੇਸ਼ ਨੂੰ ਮੁੱਖ ਰੱਖਦੇ ਹੋਏ ਜ਼ਿਲ੍ਹਾ ਪੱਧਰੀ ਸਮਾਗਮ ਅਤੇ ਬੂਥ ਪੱਧਰੀ ਸਮਾਗਮਾਂ ਵਿੱਚ ਵੋਟਰ ਪ੍ਰਣ ਵੀ ਚੁਕਾਇਆ ਜਾਵੇਗਾ। ਉਨਾਂ ਦੱਸਿਆ ਕਿ ਸਮੂਹ ਸਰਕਾਰੀ ਵਿਭਾਗਾਂ ਦੇ ਅਧਿਕਾਰੀਆਂ/ਕਰਮਚਾਰੀਆਂ ਵੱਲੋਂ ਵੀ ਰਾਸ਼ਟਰੀ ਵੋਟਰ ਦਿਵਸ ਮੌਕੇ 25 ਜਨਵਰੀ 2024 ਨੂੰ ਸਵੇਰੇ 11:00 ਵਜੇ ਵੋਟ ਪ੍ਰਣ ਲਿਆ ਜਾਵੇਗਾ। ਜ਼ਿਲ੍ਹਾ ਚੋਣ ਅਧਿਕਾਰੀ ਨੇ ਅੱਗੇ ਦੱਸਿਆ ਕਿ ਰਾਸ਼ਟਰੀ ਵੋਟਰ ਦਿਵਸ ਮੌਕੇ ਬੈਸਟ ਈ.ਆਰ.ਓ, ਬੈਸਟ ਨੋਡਲ ਅਫ਼ਸਰ (ਸਵੀਪ), ਬੈਸਟ ਸੁਪਰਵਾਈਜਰ ਅਤੇ ਬੈਸਟ ਬੀ.ਐੱਲ.ਓ. ਨੂੰ ਵਿਸ਼ੇਸ਼ ਤੌਰ ‘ਤੇ ਸਨਮਾਨਿਤ ਕੀਤਾ ਜਾਵੇਗਾ।

Leave a Comment

Advertisment

You May Like This

ਪੰਜਵੀਂ ਜਮਾਤ ਦੇ ਵਿਦਿਆਰਥੀ ਪ੍ਰਭਕੀਰਤ ਸਿੰਘ ਨੇ ਆਪਣੀ ਅਸਾਧਾਰਣ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ SOF ਇੰਟਰਨੈਸ਼ਨਲ ਹਿੰਦੀ ਓਲੰਪਿਆਡ 2025–26 ਵਿੱਚ ਇੰਟਰਨੈਸ਼ਨਲ ਗੋਲਡ ਮੈਡਲ, ਇੰਟਰਨੈਸ਼ਨਲ ਰੈਂਕ–1 ਅਤੇ ਪੰਜਾਬ/ਚੰਡੀਗੜ੍ਹ ਜੋਨ ਵਿੱਚ ਜੋਨਲ ਰੈਂਕ–1 ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਪੂਰੇ ਖੇਤਰ ਦਾ ਨਾਮ ਅੰਤਰਰਾਸ਼ਟਰੀ ਪੱਧਰ ’ਤੇ ਰੌਸ਼ਨ ਕੀਤਾ ਹੈ।