Code Of Ethics

Download app

Subscribe To Print Edition

ਸ਼ਾਹਪੁਰਕੰਡੀ ਡੈਮ ਦੇ ਨੌਕਰੀ ਤੋਂ ਕੱਢੇ 29 ਮੁਲਾਜ਼ਮ ਬਹਾਲ ਮੁਲਾਜ਼ਮਾਂ ਨੇ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨਾਲ ਕੀਤੀ ਮੁਲਾਕਾਤ

ਪਠਾਨਕੋਟ, 14 ਜਨਵਰੀ

ਸ਼ਾਹਪੁਰਕੰਡੀ ਡੈਮ ਪ੍ਰਸ਼ਾਸਨ ਵੱਲੋਂ ਕੰਮ ਕਰਦੇ ਆਊਸਟੀਜ਼ ਕੋਟੇ ਦੇ 32 ਮੁਲਾਜ਼ਮਾਂ ਨੂੰ ਨੌਕਰੀ ਤੋਂ ਕੱਢ ਦਿੱਤੇ ਜਾਣ ਬਾਅਦ ਉਨ੍ਹਾਂ ਵੱਲੋਂ ਨੌਕਰੀ ਬਹਾਲੀ ਨੂੰ ਲੈ ਕੇ ਸ਼ੁਰੂ ਕੀਤਾ ਗਿਆ ਸੰਘਰਸ਼ ਆਖ਼ਰ ਰੰਗ ਲਿਆਇਆ ਹੈ ਅਤੇ ਪੰਜਾਬ ਸਰਕਾਰ ਨੇ ਉਨ੍ਹਾਂ ਵਿੱਚੋਂ 29 ਮੁਲਾਜ਼ਮਾਂ ਨੂੰ ਨੌਕਰੀ ’ਤੇ ਬਹਾਲ ਕਰ ਦਿੱਤਾ ਹੈ। ਬਹਾਲ ਹੋਏ ਮੁਲਾਜ਼ਮਾਂ ਦਾ ਵਫ਼ਦ ਅੱਜ ਥੀਨ ਡੈਮ ਵਰਕਰਜ਼ ਯੂਨੀਅਨ ਦੇ ਪ੍ਰਧਾਨ ਜਸਵੰਤ ਸਿੰਘ ਸੰਧੂ ਅਤੇ ਬੈਰਾਜ ਆਊਸਟੀਜ਼ ਸੰਘਰਸ਼ ਕਮੇਟੀ ਦੇ ਪ੍ਰਧਾਨ ਬਲਕਾਰ ਸਿੰਘ ਪਠਾਨੀਆ ਦੀ ਅਗਵਾਈ ਵਿੱਚ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਨੂੰ ਮਿਲਿਆ ਅਤੇ ਉਨ੍ਹਾਂ ਦਾ ਧੰਨਵਾਦ ਕਰਦੇ ਹੋਏ ਮੂੰਹ ਮਿੱਠਾ ਕਰਵਾਇਆ। ਕੈਬਨਿਟ ਮੰਤਰੀ ਕਟਾਰੂਚੱਕ ਨੇ ਇਨ੍ਹਾਂ ਪਰਿਵਾਰਾਂ ਨੂੰ ਮਾਘੀ ਦੇ ਪਵਿੱਤਰ ਦਿਹਾੜੇ ਦੀਆਂ ਮੁਬਾਰਕਾਂ ਦਿੱਤੀਆਂ ਅਤੇ ਪੰਜਾਬ ਸਰਕਾਰ ਦਾ ਵੀ ਧੰਨਵਾਦ ਕੀਤਾ।

ਯੂਨੀਅਨ ਦੇ ਪ੍ਰਧਾਨ ਜਸਵੰਤ ਸਿੰਘ ਸੰਧੂ ਅਤੇ ਬੈਰਾਜ ਆਊਸਟੀਜ਼ ਸੰਘਰਸ਼ ਕਮੇਟੀ ਦੇ ਪ੍ਰਧਾਨ ਬਲਕਾਰ ਸਿੰਘ ਪਠਾਨੀਆ ਨੇ ਦੱਸਿਆ ਕਿ ਕੁੱਝ ਖ਼ਾਮੀਆਂ ਨੂੰ ਲੈ ਕੇ ਇਨ੍ਹਾਂ ਮੁਲਾਜ਼ਮਾਂ ਨੂੰ ਕਰੀਬ 10 ਮਹੀਨੇ ਪਹਿਲਾਂ ਨੌਕਰੀ ਤੋਂ ਕੱਢ ਦਿੱਤਾ ਗਿਆ ਸੀ ਪਰ ਫਿਰ ਇਨ੍ਹਾਂ ਵੱਲੋਂ ਸ਼ਾਹਪੁਰਕੰਡੀ ਡੈਮ ਦੇ ਮੁੱਖ ਇੰਜਨੀਅਰ ਦਫ਼ਤਰ ਅੱਗੇ ਲਗਾਤਾਰ ਸੰਘਰਸ਼ ਸ਼ੁਰੂ ਕਰ ਦਿੱਤਾ ਗਿਆ ਸੀ। ਇਸ ਸਬੰਧੀ ਕੈਬਨਿਟ ਮੰਤਰੀ ਲਾਲ ਚੰਦ ਕਟਾਰੂਚੱਕ ਵੱਲੋਂ ਦਖ਼ਲ ਦੇਣ ’ਤੇ ਜਲ ਸਰੋਤ ਵਿਭਾਗ ਦੇ ਪ੍ਰਿੰਸੀਪਲ ਸਕੱਤਰ ਕ੍ਰਿਸ਼ਨ ਕੁਮਾਰ ਵੱਲੋਂ ਜਾਂਚ ਕਮੇਟੀ ਬਣਾਈ ਗਈ। ਇਸ ਦੀ ਰਿਪੋਰਟ ਦੇ ਆਧਾਰ ’ਤੇ ਇਨ੍ਹਾਂ ਸਾਰੇ ਮੁਲਾਜ਼ਮਾਂ ਨੂੰ ਬਹਾਲ ਕੀਤਾ ਗਿਆ ਹੈ। ਉਨ੍ਹਾਂ ਆਸ ਪ੍ਰਗਟ ਕੀਤੀ ਕਿ 3 ਮੁਲਾਜ਼ਮ ਜੋ ਰਹਿ ਗਏ ਹਨ, ਵੀ ਜਲਦੀ ਬਹਾਲ ਹੋ ਜਾਣਗੇ। ਵਫਦ ਵਿੱਚ ਮਿਲਣ ਵਾਲੇ ਆਗੂਆਂ ਵਿੱਚ ਗੁਰਪ੍ਰੀਤ, ਦਵਿੰਦਰ, ਮੋਹਨ ਸਿੰਘ, ਲਖਨੇਸ਼ ਯੋਗੇਸ਼, ਨਰੇਸ਼, ਸੁਖਵਿੰਦਰ, ਦਵਿੰਦਰ, ਮਨਿੰਦਰ ਆਦਿ ਵੀ ਹਾਜ਼ਰ ਸਨ।

Leave a Comment

Advertisment

You May Like This

ਪੰਜਵੀਂ ਜਮਾਤ ਦੇ ਵਿਦਿਆਰਥੀ ਪ੍ਰਭਕੀਰਤ ਸਿੰਘ ਨੇ ਆਪਣੀ ਅਸਾਧਾਰਣ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ SOF ਇੰਟਰਨੈਸ਼ਨਲ ਹਿੰਦੀ ਓਲੰਪਿਆਡ 2025–26 ਵਿੱਚ ਇੰਟਰਨੈਸ਼ਨਲ ਗੋਲਡ ਮੈਡਲ, ਇੰਟਰਨੈਸ਼ਨਲ ਰੈਂਕ–1 ਅਤੇ ਪੰਜਾਬ/ਚੰਡੀਗੜ੍ਹ ਜੋਨ ਵਿੱਚ ਜੋਨਲ ਰੈਂਕ–1 ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਪੂਰੇ ਖੇਤਰ ਦਾ ਨਾਮ ਅੰਤਰਰਾਸ਼ਟਰੀ ਪੱਧਰ ’ਤੇ ਰੌਸ਼ਨ ਕੀਤਾ ਹੈ।