ਸਿਆਸੀ ਡਰਾਮਾ: ਚੰਡੀਗੜ੍ਹ ਦੇ ਮੇਅਰ ਦੀ ਚੋਣ ਮੁਲਤਵੀ, ਪ੍ਰੀਜ਼ਾਈਡਿੰਗ ਅਫਸਰ ਦੀ ਸਿਹਤ ਖ਼ਰਾਬ

ਚੰਡੀਗੜ੍ਹ, 18 ਜਨਵਰੀ

ਇੰਡੀਆ ਗਠਜੋੜ ਅਤੇ ਭਾਜਪਾ ਵਿਚਾਲੇ ਪਹਿਲੀ ਵੱਡੀ ਲੜਾਈ ਵਜੋਂ ਦੇਖੀਆਂ ਜਾ ਰਹੀਆਂ ਚੰਡੀਗੜ੍ਹ ਦੇ ਮੇਅਰ, ਡਿਪਟੀ ਮੇਅਰ ਅਤੇ ਸੀਨੀਅਰ ਡਿਪਟੀ ਮੇਅਰ ਦੀਆਂ ਚੋਣਾਂ  ਨੂੰ ਮੁਲਤਵੀ ਕਰ ਦਿੱਤਾ ਗਿਆ ਹੈ। ਅੱਜ ਸਵੇਰੇ 11 ਵਜੇ ਤੋਂ ਚੋਣਾਂ ਹੋਣੀਆਂ ਸਨ ਪਰ ਪ੍ਰੀਜ਼ਾਈਡਿੰਗ ਅਫ਼ਸਰ ਅਨਿਲ ਮਸੀਹ ਦੀ ਸਿਹਤ ਖ਼ਰਾਬ ਹੋਣ ਕਾਰਨ ਚੋਣਾਂ ਮੁਲਤਵੀ ਕਰ ਦਿੱਤੀਆਂ ਗਈਆਂ ਹਨ। ਇਸ ਸਬੰਧੀ ਅਧਿਕਾਰਤ ਫਾਰਮ ਜਾਰੀ ਕੀਤਾ ਗਿਆ।ਮੇਅਰ ਦੀ ਚੋਣ ਲਈ ਆਮ ਆਦਮੀ ਪਾਰਟੀ ਅਤੇ ਕਾਂਗਰਸ ਗਠਜੋੜ ਦੇ ਉਮੀਦਵਾਰ ਕੁਲਦੀਪ ਟੀਟਾ ਅਤੇ ਭਾਜਪਾ ਉਮੀਦਵਾਰ ਮਨੋਜ ਸੋਨਕਰ ਵਿਚਕਾਰ ਮੁਕਾਬਲਾ ਹੈ। ਚੋਣ ਰੱਦ ਕਰਨ ਦਾ ਆਮ ਆਦਮੀ ਪਾਰਟੀ ਅਤੇ ਕਾਂਗਰਸ ਵੱਲੋਂ ਇਸ ਦਾ ਸਖਤ ਵਿਰੋਧ ਕੀਤਾ ਜਾ ਰਿਹਾ ਹੈ ਅਤੇ ਪਾਰਟੀਆਂ ਦੇ ਸੀਨੀਅਰ ਆਗੂ ਅਤੇ ਕੌਂਸਲਰ ਨਗਰ ਨਿਗਮ ਦੀ ਇਮਾਰਤ ਦੇ ਬਾਹਰ ਭਾਜਪਾ ਖ਼ਿਲਾਫ਼ ਨਾਅਰੇਬਾਜ਼ੀ ਕਰ ਰਹੇ ਹਨ। ਦੂਜੇ ਪਾਸੇ ਸੁਰੱਖਿਆ ਕਾਰਨਾਂ ਕਰਕੇ ਹਰ ਕਿਸੇ ਨੂੰ ਨਗਰ ਨਿਗਮ ਦੀ ਇਮਾਰਤ ਵਿੱਚ ਦਾਖ਼ਲ ਹੋਣ ਤੋਂ ਰੋਕ ਦਿੱਤਾ ਗਿਆ ਹੈ। ਆਦਮੀ ਪਾਰਟੀ ਅਤੇ ਕਾਂਗਰਸ ਦੇ ਸੀਨੀਅਰ ਆਗੂ ਅਤੇ ਕੌਂਸਲਰ ਨਗਰ ਨਿਗਮ ਦੀ ਇਮਾਰਤ ਦੇ ਬਾਹਰ ਪ੍ਰਦਰਸ਼ਨ ਸ਼ੁਰੂ ਕਰ ਦਿੱਤਾ ਹੈ। ਉਨ੍ਹਾਂ ਦੋਸ਼ ਲਾਇਆ ਕਿ ਭਾਜਪਾ ਨੂੰ ਆਪਣੀ ਹਾਰ ਨਜ਼ਰ ਆਉਣ ਬਾਅਦ ਆਪਣੀ ਤਾਕਤ ਦੀ ਦੁਰਵਰਤੋਂ ਕੀਤੀ ਹੈ। ਇਸ ਚੋਣ ਨੂੰ ਲੈ ਕੇ ਨਗਰ ਨਿਗਮ ਦੀ ਇਮਾਰਤ ਦੇ ਆਲੇ-ਦੁਆਲੇ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਚੰਡੀਗੜ੍ਹ ਪੁਲੀਸ ਦੀ ਐੱਸਐੱਸਪੀ ਕੰਵਰਦੀਪ ਕੌਰ ਵੀ ਮੌਕੇ ’ਤੇ ਮੌਜੂਦ ਹਨ। ਚੰਡੀਗੜ੍ਹ ਪੁਲੀਸ ਵੱਲੋਂ ਨਿਗਮ ਭਵਨ ਦੇ ਆਲੇ-ਦੁਆਲੇ ਕੀਤੇ ਸੁਰੱਖਿਆ ਪ੍ਰਬੰਧਾਂ ਦੇ ਤਹਿਤ ਬੈਰੀਕੇਡ ਲਗਾ ਕੇ ਆਮ ਲੋਕਾਂ ਦੀ ਆਵਾਜਾਈ ਨੂੰ ਰੋਕ ਦਿੱਤਾ ਗਿਆ ਹੈ। ਨਿਗਮ ਭਵਨ ਦੇ ਅੰਦਰ ਬਾਹਰੀ ਲੋਕਾਂ ਦਾ ਦਾਖਲਾ ਵੀ ਬੰਦ ਕਰ ਦਿੱਤਾ ਗਿਆ ਹੈ। ਨਗਰ ਨਿਗਮ ਦੀ ਇਮਾਰਤ ਦੇ ਬਾਹਰ ਅਤੇ ਅੰਦਰ ਸੁਰੱਖਿਆ ਦੇ ਸਖ਼ਤ ਪ੍ਰਬੰਧ ਕੀਤੇ ਗਏ ਹਨ। ਨਿਗਮ ਭਵਨ ਦੇ ਬਾਹਰ ਨਾਅਰੇਬਾਜ਼ੀ ਜਾਰੀ ਹੈ। ਚੋਣਾਂ ਮੁਲਤਵੀ ਕਰਨ ਦੇ ਐਲਾਨ ਤੋਂ ਬਾਅਦ ਸਿਆਸੀ ਹੰਗਾਮਾ ਸ਼ੁਰੂ ਹੋ ਗਿਆ, ਜਿੱਥੇ ਇੱਕ ਪਾਸੇ ਅਦਾਲਤ ਵਿੱਚ ਜਾਣ ਦੀ ਗੱਲ ਚੱਲ ਰਹੀ ਹੈ, ਉੱਥੇ ਹੀ ਦੂਜੇ ਪਾਸੇ ਕਾਂਗਰਸ ਨੇ ਤੁਰੰਤ ਆਪਣੇ ਸਾਰੇ ਆਗੂਆਂ ਤੇ ਵਰਕਰਾਂ ਨੂੰ ਸੈਕਟਰ-35 ਸਥਿਤ ਕਾਂਗਰਸ ਦਫ਼ਤਰ ਵਿੱਚ ਬੁਲਾ ਲਿਆ। ਇਸ ਦੌਰਾਨ ਆਮ ਆਦਮੀ ਪਾਰਟੀ ਦੇ ਆਗੂ ਪ੍ਰੇਮ ਗਰਗ ਨੇ ਇਸ ਨੂੰ ਚੰਡੀਗੜ੍ਹ ਦੀ ਸਿਆਸਤ ਦਾ ਕਾਲਾ ਅਧਿਆਏ ਕਰਾਰ ਦਿੱਤਾ।

Leave a Comment

[democracy id="1"]

You May Like This