ਇਸਲਾਮਾਬਾਦ, 18 ਜਨਵਰੀ
ਪਾਕਿਸਤਾਨ ਨੇ ਅੱਜ ਸਵੇਰੇ ਇਰਾਨ ਵਿਚ ਹਵਾਈ ਹਮਲੇ ਕੀਤੇ, ਜਿਸ ਵਿਚ ਚਾਰ ਬੱਚੇ ਅਤੇ ਤਿੰਨ ਔਰਤਾਂ ਦੀ ਮੌਤ ਹੋ ਗਈ। ਸਥਾਨਕ ਅਧਿਕਾਰੀ ਨੇ ਇਰਾਨ ਦੇ ਸਰਕਾਰੀ ਟੈਲੀਵਿਜ਼ਨ ਚੈਨਲ ਨੂੰ ਇਹ ਜਾਣਕਾਰੀ ਦਿੱਤੀ। ਸਿਸਤਾਨ ਅਤੇ ਬਲੋਚਿਸਤਾਨ ਸੂਬੇ ਦੇ ਡਿਪਟੀ ਗਵਰਨਰ ਅਲੀ ਰਜ਼ਾ ਮਰਹਾਮਤੀ ਨੇ ਟੈਲੀਫੋਨ ਇੰਟਰਵਿਊ ਵਿੱਚ ਮਾਰੇ ਗਏ ਲੋਕਾਂ ਦੀ ਗਿਣਤੀ ਦਾ ਵਰਣਨ ਕੀਤਾ। ਉਨ੍ਹਾਂ ਇਸ ਸਬੰਧੀ ਵਿਸਥਾਰਪੂਰਵਕ ਜਾਣਕਾਰੀ ਨਹੀਂ ਦਿੱਤੀ। ਇਰਾਨ ਵੱਲੋਂ ਮੰਗਲਵਾਰ ਰਾਤ ਪਾਕਿਸਤਾਨ ‘ਤੇ ਹਮਲੇ ਕੀਤੇ ਜਾਣ ਤੋਂ ਬਾਅਦ ਪਾਕਿਸਤਾਨ ਨੇ ਅੱਜ ਤੜਕੇ ਇਹ ਹਮਲੇ ਕੀਤੇ। ਇਨ੍ਹਾਂ ਹਮਲਿਆਂ ਨਾਲ ਦੋਵਾਂ ਦੇਸ਼ਾਂ ਵਿਚਾਲੇ ਤਣਾਅ ਵਧ ਗਿਆ ਹੈ।