ਨਵੀਂ ਦਿੱਲੀ, 18 ਜਨਵਰੀ

ਸੁਪਰੀਮ ਕੋਰਟ ਨੇ ਐੱਨਡੀਪੀਐੱਸ ਐਕਟ ਕੇਸ ਵਿੱਚ ਕਾਂਗਰਸੀ ਵਿਧਾਇਕ ਸੁਖਪਾਲ ਸਿੰਘ ਖਹਿਰਾ ਨੂੰ ਜ਼ਮਾਨਤ ਦੇਣ ਦੇ ਹਾਈ ਕੋਰਟ ਦੇ 2015 ਦੇ ਹੁਕਮਾਂ ਖ਼ਿਲਾਫ਼ ਪੰਜਾਬ ਸਰਕਾਰ ਦੀ ਅਪੀਲ ਰੱਦ ਕਰ ਦਿੱਤੀ ਹੈ।ਜਸਟਿਸ ਬੇਲਾ ਐਮ. ਤ੍ਰਿਵੇਦੀ ਅਤੇ ਜਸਟਿਸ ਕੇਵੀ ਵਿਸ਼ਵਨਾਥਨ ਦੇ ਬੈਂਚ ਨੇ ਕਿਹਾ ਕਿ ਉਹ ਪੰਜਾਬ ਅਤੇ ਹਰਿਆਣਾ ਹਾਈ ਕੋਰਟ ਦੇ 4 ਜਨਵਰੀ ਦੇ ਹੁਕਮਾਂ ਵਿੱਚ ਦਖ਼ਲ ਨਹੀਂ ਦੇਵੇਗਾ। ਬੈਂਚ ਨੇ ਪੰਜਾਬ ਸਰਕਾਰ ਵੱਲੋਂ ਪੇਸ਼ ਹੋਏ ਸੀਨੀਅਰ ਵਕੀਲ ਸਿਧਾਰਥ ਲੂਥਰਾ ਨੂੰ ਕਿਹਾ ਕਿ ਭਾਵੇਂ ਖਹਿਰਾ ਖ਼ਿਲਾਫ਼ ਦੋਸ਼ ਗੰਭੀਰ ਹਨ ਪਰ ਕੇਸ ਦੇ ਤੱਥਾਂ ਅਤੇ ਹਾਲਾਤ ਵਿੱਚ ਉਹ ਹਾਈ ਕੋਰਟ ਦੇ ਹੁਕਮਾਂ ਵਿੱਚ ਦਖ਼ਲਅੰਦਾਜ਼ੀ ਨਹੀਂ ਕਰੇਗਾ। ਭੁਲੱਥ ਵਿਧਾਨ ਸਭਾ ਹਲਕੇ ਤੋਂ ਵਿਧਾਇਕ ਖਹਿਰਾ ਨੂੰ ਹਾਈਕੋਰਟ ਨੇ ਜ਼ਮਾਨਤ ਦੇ ਦਿੱਤੀ ਸੀ।