ਓਟਵਾ, 27 ਜਨਵਰੀ

ਕੈਨੇਡਾ ਦੀ ਅਹੁਦਾ ਛੱਡ ਰਹੀ ਕੌਮੀ ਸੁਰੱਖਿਆ ਸਲਾਹਕਾਰ ਜੋਡੀ ਥਾਮਸ ਨੇ ਅੱਜ ਕਿਹਾ ਕਿ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਦੀ ਜਾਂਚ ਵਿੱਚ ਭਾਰਤ ਸਹਿਯੋਗ ਕਰ ਰਿਹਾ ਹੈ। ਥਾਮਸ ਨੇ ਕਿਹਾ ਕਿ ਉਨ੍ਹਾਂ ਦੀ ਇਸ ਮਾਮਲੇ ’ਚ ਭਾਰਤੀ ਹਮਰੁਤਬਾ ਨਾਲ ਚਰਚਾ ਚੰਗੀ ਰਹੀ। ਪਿਛਲੇ ਸਾਲ ਸਤੰਬਰ ਵਿੱਚ ਕੈਨੇਡੀਅਨ ਪ੍ਰਧਾਨ ਮੰਤਰੀ ਜਸਟਿਨ ਟਰੂਡੋ ਨੇ ਦਾਅਵਾ ਕੀਤਾ ਸੀ ਕਿ ਜੂਨ 2023 ਵਿੱਚ ਸਰੀ ਵਿੱਚ ਸਿੱਖ ਵੱਖਵਾਦੀ ਹਰਦੀਪ ਸਿੰਘ ਨਿੱਝਰ ਦੀ ਹੱਤਿਆ ਵਿੱਚ ਭਾਰਤ ਸਰਕਾਰ ਸ਼ਾਮਲ ਹੋ ਸਕਦੀ ਹੈ। ਹਾਲਾਂਕਿ ਭਾਰਤ ਨੇ ਇਨ੍ਹਾਂ ਦੋਸ਼ਾਂ ਨੂੰ ਨਕਾਰ ਦਿੱਤਾ ਸੀ।