ਬਜਟ ਸੈਸ਼ਨ: ਸਰਕਾਰ ਪ੍ਰੀਖਿਆਵਾਂ ’ਚ ਗੜਬੜੀਆਂ ਰੋਕਣ ਲਈ ਕਾਨੂੰਨ ਲਿਆਏਗੀ: ਮੁਰਮੂ

ਨਵੀਂ ਦਿੱਲੀ, 31 ਜਨਵਰੀ

ਅਯੁੱਧਿਆ ਵਿੱਚ ਰਾਮ ਮੰਦਰ ਦੇ ਨਿਰਮਾਣ ਅਤੇ ਲੋਕ ਸਭਾ ਅਤੇ ਵਿਧਾਨ ਸਭਾਵਾਂ ਵਿੱਚ ਔਰਤਾਂ ਨੂੰ ਰਾਖਵਾਂਕਰਨ ਦੇਣ ਵਾਲੇ ਕਾਨੂੰਨ ਦੇ ਪਾਸ ਹੋਣ ਦਾ ਜ਼ਿਕਰ ਕਰਦਿਆਂ ਰਾਸ਼ਟਰਪਤੀ ਦਰੋਪਦੀ ਮੁਰਮੂ ਨੇ ਅੱਜ ਐਲਾਨ ਕੀਤਾ ਕਿ ਸਰਕਾਰ ਪ੍ਰੀਖਿਆਵਾਂ ’ਚ ਹੋਣ ਵਾਲੀਆਂ ਗੜਬੜੀਆਂ ਬਾਰੇ ਨੌਜਵਾਨਾਂ ਦੀ ਚਿੰਤਾ ਤੋਂ ਭਲੀਭਾਂਤ ਜਾਣੂ ਹੈ ਤੇ ਇਸ ਨੂੰ ਰੋਕਣ ਲਈ ਕਾਨੂੰਨ ਬਣਾਏਗੀ। ਰਾਸ਼ਟਰਪਤੀ ਨੇ ਬਜਟ ਸੈਸ਼ਨ ਦੇ ਪਹਿਲੇ ਦਿਨ ਲੋਕ ਸਭਾ ਅਤੇ ਰਾਜ ਸਭਾ ਦੀ ਸਾਂਝੀ ਮੀਟਿੰਗ ਨੂੰ ਸੰਬੋਧਨ ਕਰਦਿਆਂ ਇਹ ਗੱਲ ਕਹੀ। ਨਵੇਂ ਸੰਸਦ ਭਵਨ ਵਿੱਚ ਪਹਿਲਾ ਸੰਬੋਧਨ ਕਰਦਿਆਂ ਉਨ੍ਹਾਂ ਕਿਹਾ ਕਿ ਇੱਥੇ ‘ਇਕ ਭਾਰਤ, ਸਰਵੋਤਮ ਭਾਰਤ’ ਦੀ ਮਹਿਕ ਹੈ। ਉਨ੍ਹਾਂ ਕਿਹਾ ਕਿ ਵਿਸ਼ਵ ਭਰ ਵਿੱਚ ਗੰਭੀਰ ਸੰਕਟ ਦੇ ਬਾਵਜੂਦ ਭਾਰਤ ਸਭ ਤੋਂ ਤੇਜ਼ੀ ਨਾਲ ਵਧ ਰਹੀ ਅਰਥਵਿਵਸਥਾ ਹੈ।

Leave a Comment

[democracy id="1"]

You May Like This