ਮਾਲਦਾ (ਪੱਛਮੀ ਬੰਗਾਲ), 31 ਜਨਵਰੀ
ਪੱਛਮੀ ਬੰਗਾਲ ਦੇ ਮਾਲਦਾ ਜ਼ਿਲ੍ਹੇ ਵਿਚ ਕਾਂਗਰਸ ਦੀ ਭਾਰਤ ਜੋੜੋ ਨਿਆਏ ਯਾਤਰਾ ਵਿਚ ਪਾਰਟੀ ਨੇਤਾ ਰਾਹੁਲ ਗਾਂਧੀ, ਜਿਸ ਵਾਹਨ ਵਿਚ ਸਫਰ ਕਰ ਰਹੇ ਸਨ, ਉਸ ‘ਤੇ ਅੱਜ ਅਣਪਛਾਤਿਆਂ ਨੇ ਪਥਰਾਅ ਕੀਤਾ। ਕਾਂਗਰਸ ਦੀ ਪੱਛਮੀ ਬੰਗਾਲ ਇਕਾਈ ਦੇ ਮੁਖੀ ਅਧੀਰ ਰੰਜਨ ਚੌਧਰੀ ਨੇ ਇਹ ਦਾਅਵਾ ਕੀਤਾ ਹੈ। ਇਸ ਘਟਨਾ ਵਿੱਚ ਗੱਡੀ ਦੀ ਪਿਛਲੀ ਖਿੜਕੀ ਦਾ ਸ਼ੀਸ਼ਾ ਟੁੱਟ ਗਿਆ ਪਰ ਰਾਹੁਲ ਗਾਂਧੀ ਸੁਰੱਖਿਅਤ ਹਨ, ਉਨ੍ਹਾਂ ਨੂੰ ਕੋਈ ਸੱਟ ਨਹੀਂ ਲੱਗੀ।