ਰਾਂਚੀ, 31 ਜਨਵਰੀ
ਐਨਫੋਰਸਮੈਂਟ ਡਾਇਰੈਕਟੋਰੇਟ ਦੇ ਅਧਿਕਾਰੀ ਜ਼ਮੀਨ ਘਪਲੇ ਨਾਲ ਜੁੜੇ ਮਨੀ ਲਾਂਡਰਿੰਗ ਮਾਮਲੇ ਦੀ ਜਾਂਚ ਦੇ ਸਿਲਸਿਲੇ ‘ਚ ਪੁੱਛ ਪੜਤਾਲ ਲਈ ਅੱਜ ਇਥੇ ਝਾਰਖੰਡ ਦੇ ਮੁੱਖ ਮੰਤਰੀ ਹੇਮੰਤ ਸੋਰੇਨ ਦੀ ਰਿਹਾਇਸ਼ ‘ਤੇ ਪਹੁੰਚੇ। ਈਡੀ ਦੀ ਪੁੱਛ ਪੜਤਾਲ ਤੋਂ ਪਹਿਲਾਂ ਰਾਂਚੀ ਦੇ ਪ੍ਰਮੁੱਖ ਖੇਤਰਾਂ ਵਿੱਚ ਮਨਾਹੀ ਦੇ ਹੁਕਮ ਲਾਗੂ ਕੀਤੇ ਗਏ ਹਨ ਅਤੇ ਰਾਜਧਾਨੀ ਵਿੱਚ ਕਾਨੂੰਨ ਵਿਵਸਥਾ ਦੀ ਸਥਿਤੀ ਦੀ ਨਿਗਰਾਨੀ ਕਰਨ ਲਈ ਤਿੰਨ ਮੈਂਬਰੀ ਟੀਮ ਕਾਇਮ ਕੀਤੀ ਗਈ ਹੈ।