-ਜਲ ਸਪਲਾਈ ਵਿਭਾਗ ਦੇ ਇਨਲਿਸਟਮੈਂਟ/ਆਊਟਸੋਰਸ ਠੇਕਾ ਮੁਲਾਜਮਾਂ ਦਾ ਪੱਕਾ ਰੁਜਗਾਰ ਕੀਤਾ ਜਾਵੇ –
30 ਫਰਵਰੀ ਪਟਿਆਲਾ
– ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਦੀ ਜਿਲ੍ਹਾ ਪਟਿਆਲਾ ਦੀ ਮੀਟਿੰਗ ਕੀਤੀ ਗਈ, ਜਿਸ ’ਚ 6 ਫਰਵਰੀ 2024 ਵਿਭਾਗੀ ਅਧਿਕਾਰੀਆਂ ਦੀ ਸਬ ਕਮੇਟੀ ਦੇ ਖਿਲਾਫ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਮੁੱਖ ਦਫਤਰ ਪਟਿਆਲਾ ਅੱਗੇ ਦਿੱਤੇ ਜਾ ਰਹੇ ਸੂਬਾ ਪੱਧਰੀ ਧਰਨੇ ਸਬੰਧੀ ਵਿਚਾਰ ਚਰਚਾ ਕੀਤੀ ਗਈ।
ਇਸ ਮੌਕੇ ਸੂਬਾ ਹਾਕਮ ਸਿੰਘ ਧਨੇਠਾ ਜਿਲ੍ਹਾ ਆਗੂ ਜੀਤ ਸਿੰਘ, ਗੁਰਚਰਨ ਸਿੰਘ ਮੱਗਰ ਸਿੰਘ, ਨਰਿੰਦਰ ਸਿੰਘ, ਨੇ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਸਰਕਾਰ ਅਧੀਨ ਚਲ ਰਹੀਆਂ ਪੇਂਡੂ ਜਲ ਸਪਲਾਈ ਸਕੀਮਾਂ ਤੇ ਪਿਛਲੇ 15-20 ਸਾਲਾਂ ਦੇ ਲੰਮੇ ਸਮੇਂ ਤੋਂ ਬਤੌਰ ਇਨਲਿਸਟਮੈਂਟ/ਆਊਟਸੋਰਸ ਠੇਕਾ ਅਧਾਰਿਤ ਮੁਲਾਜਮ ਜੋਕਿ ਲਗਾਤਾਰ ਆਪਣੀਆਂ ਸੇਵਾਵਾਂ ਦੇ ਰਹੇ ਹਨ ਪਰ ਤ੍ਰਾਂਸਦੀ ਇਹ ਹੈ ਕਿ ਸੂਬੇ ਦੀ ਸੱਤਾ ਤੇ ਰਾਜ ਕਰਨ ਵਾਲੀਆਂ ਹਰੇਕ ਰਾਜਸੀ ਪਾਰਟੀ ਦੀਆਂ ਸਰਕਾਰਾਂ ਵੱਲੋਂ ਇਨ੍ਹਾਂ ਵਰਕਰਾਂ ਦਾ ਪੱਕਾ ਰੁਜਗਾਰ ਕਰਨ ਦੀ ਮੰਗ ਪੂਰੀ ਨਹੀਂ ਕੀਤੀ ਗਈ ਹੈ। ਸਾਲ 2022 ’ਚ ਬਦਲਾਅ ਲਿਆਉਣ ਦੇ ਨਾਅਰੇ ਹੇਠ ਸੱਤਾ ’ਚ ਆਈ ਆਮ ਆਦਮੀ ਪਾਰਟੀ ਦੀ ਅਗੁਵਾਈ ਵਾਲੀ ਮੁੱਖ ਮੰਤਰੀ ਭਗਵੰਤ ਸਿੰਘ ਵਾਲੀ ਪੰਜਾਬ ਸਰਕਾਰ ਵੱਲੋਂ ਅਣਦੇਖੀ ਕੀਤੀ ਜਾ ਰਹੀ ਹੈ ਉਥੇ ਇਸਦੇ ਨਾਲ ਹੀ ਵਿਭਾਗੀ ਮੈਨੇਜਮੈਂਟ ਵੀ ਲੋਕ ਵਿਰੋਧੀ ਨੀਤੀਆਂ ਲਾਗੂ ਕਰਕੇ ਜਲ ਸਪਲਾਈ ਵਿਭਾਗ ਦੇ ਇਨਲਿਸਟਮੈਂਟ/ਆਊਟਸੋਰਸ ਠੇਕਾ ਮੁਲਾਜਮਾਂ ਦਾ ਕੱਚਾ-ਪਿੱਲਾ ਰੁਜਗਾਰ ਖੋਹਣ ਲਈ ਜਲ ਸਪਲਾਈ ਸਕੀਮਾਂ ਦਾ ਨਿੱਜੀਕਰਨ/ਪੰਚਾਇਤੀਕਰਨ ਕਰ ਰਹੀ ਹੈ ਅਤੇ ਇਸਦੇ ਨਾਲ ਹੀ ਕਿਰਤ ਕਾਨੂੰਨ ਅਧੀਨ ਹੋਏ ਵਾਧੇ ਮੁਤਾਬਿਕ ਠੇਕਾ ਮੁਲਾਜਮਾਂ ਦੀਆਂ ਉਜਰਤਾਂ ਵਿਚ ਪਿਛਲੇ 2 ਸਾਲਾਂ ਤੋਂ ਵਾਧਾ ਨਹੀਂ ਕੀਤਾ ਜਾ ਰਿਹਾ ਹੈ।
ਸੂਬਾਈ ਆਗੂਆਂ ਨੇ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ਼ ਯੂਨੀਅਨ ਪੰਜਾਬ (ਰਜਿ.31) ਵੱਲੋਂ ਲਗਾਤਾਰ ਪੂਰਅਮਨ ਢੰਗ ਨਾਲ ਸੰਘਰਸ਼ ਕੀਤਾ ਜਾ ਰਿਹਾ ਹੈ ਪਰ ਸਰਕਾਰ ਅਤੇ ਵਿਭਾਗ ਦੀ ਮੈਨੇਜਮੈਂਟ ਮੰਗਾਂ ਦਾ ਹੱਲ ਨਹੀਂ ਕਰ ਰਹੀ ਹੈ, ਜਿਸਦੇ ਰੋਸ ਵਜੋਂ ਸੰਘਰਸ਼ਾਂ ਦਾ ਐਲਾਨ ਕੀਤਾ ਗਿਆ ਹੈ।
ਉਨ੍ਹਾਂ ਕਿਹਾ ਕਿ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ ਪੰਜਾਬ ਦੀਆਂ ਵਾਟਰ ਸਪਲਾਈ ਸਕੀਮਾਂ ਤੇ ਪਿਛਲੇ ਲੰਮੇ ਸਮੇਂ ਤੋਂ ਇਕ ਵਰਕਰ ਦੇ ਰੂਪ ’ਚ ਲਗਾਤਾਰ ਕੰਮ ਕਰਦੇ ਇਨਲਿਸਟਮੈਂਟ/ਆਊਟਸੋਰਸ ਠੇਕਾ ਮੁਲਾਜਮਾਂ ਨੂੰ ਸਬੰਧਤ ਵਿਭਾਗ ’ਚ ਸ਼ਾਮਲ ਕਰਕੇ ਪੱਕੇ ਰੁਜਗਾਰ ਦੀ ਪ੍ਰਾਪਤੀ ਲਈ, ਕਿਰਤ ਵਿਭਾਗ ਪੰਜਾਬ ਸਰਕਾਰ ਦੇ ਅਨੁਸਾਰ ਵਧੇ ਹੋਏ ਰੇਟ ਲਾਗੂ ਕਰਨ, ਪੇਂਡੂ ਜਲ ਸਪਲਾਈ ਸਕੀਮਾਂ ਦਾ ਨਿੱਜੀਕਰਨ, ਪੰਚਾਇਤੀਕਰਨ ਅਤੇ ਸਕਾਡਾ ਸਿਸਟਮ ਦੀਆਂ ਲੋਕ ਵਿਰੋਧੀ ਨੀਤੀਆਂ ਨੂੰ ਰੱਦ ਕਰਨ ਸਮੇਤ ‘ਮੰਗ-ਪੱਤਰ’ ’ਚ ਦਰਜ ਤਮਾਮ ਮੰਗਾਂ ਦਾ ਹੱਲ ਕਰਵਾਉਣ ਲਈ 31 ਨੰਬਰ ਯੂਨੀਅਨ ਦੀ ਸੂਬਾ ਵਰਕਿੰਗ ਕਮੇਟੀ ਵੱਲੋਂ ਉਲੀਕੇ ਪ੍ਰੋਗਰਾਮ ਤਹਿਤ ਮਿਤੀ 6 ਫਰਵਰੀ 2024 ਨੂੰ ਵਿਭਾਗੀ ਅਧਿਕਾਰੀਆਂ ਦੀ ਸਬ-ਕਮੇਟੀ ਦੇ ਖਿਲਾਫ ਜਲ ਸਪਲਾਈ ਅਤੇ ਸੈਨੀਟੇਸ਼ਨ ਵਿਭਾਗ, ਪੰਜਾਬ ਦੇ ਮੁੱਖ ਦਫਤਰ ਪਟਿਆਲਾ ਅੱਗੇ ਵਰਕਰ ਆਪਣੇ ਪਰਿਵਾਰਾਂ ਤੇ ਬੱਚਿਆ ਸਮੇਤ ਸੂਬਾ ਪੱਧਰੀ ਰੋਸ ਧਰਨਾ ਦੇਣਗੇ, ਜੇਕਰ ਮੰਗਾਂ ਦਾ ਹੱਲ ਨਹੀਂ ਕੀਤਾ ਗਿਆ ਤਾਂ ਭਵਿੱਖ ’ਚ ਸਰਕਾਰ ਅਤੇ ਵਿਭਾਗੀ ਮੈਨੇਜਮੈਟ ਦੇ ਖਿਲਾਫ ਤਿੱਖੇ ਸੰਘਰਸ਼ਾਂ ਦਾ ਐਲਾਨ ਕੀਤਾ ਜਾਵੇਗਾ ਉਥੇ ਠੇਕਾ ਮੁਲਾਜਮ ਸੰਘਰਸ਼ਾਂ ਮੋਰਚਾ ਪੰਜਾਬ ਵੱਲੋਂ 27 ਫਰਵਰੀ 2024 ਨੂੰ ਅੰਮ੍ਰਿਤਸਰ ਤੋਂ ਦਿੱਲੀ ਨੈਸ਼ਨਲ ਹਾਈਵੇਅ ਜਾਮ ਕਰਨ ਦੇ ਪ੍ਰੋਗਰਾਮ ’ਚ ਵੱਡੇ ਪੱਧਰ ਤੇ ਸ਼ਮੂਲੀਅਤ ਕੀਤੀ ਜਾਵੇਗੀ।
ਜਾਰੀ ਕਰਤਾ
ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਯੂਨੀਅਨ ਪੰਜਾਬ (ਰਜਿ.31)