ਗੈਂਗਸਟਰ ਗੋਲਡੀ ਬਰਾੜ ਦੇ ਤਿੰਨ ਸਾਥੀ ਗੋਰਖਪੁਰ ਤੋਂ ਗ੍ਰਿਫ਼ਤਾਰ

ਚੰਡੀਗੜ੍ਹ, 4 ਫਰਵਰੀ

ਪੰਜਾਬ ਪੁਲੀਸ ਦੀ ਐਂਟੀ ਗੈਂਗਸਟਰ ਟਾਸਕ ਫੋਰਸ (ਏਜੀਟੀਐੱਫ) ਨੇ ਕੇਂਦਰੀ ਏਜੰਸੀਆਂ ਤੇ ਚੰਡੀਗੜ੍ਹ ਪੁਲੀਸ ਨਾਲ ਮਿਲ ਕੇ ਗੈਂਗਸਟਰ ਗੋਲਡੀ ਬਰਾੜ ਦੇ ਤਿੰਨ ਸਾਥੀਆਂ ਨੂੰ ਗੋਰਖਪੁਰ ਤੋਂ ਗ੍ਰਿਫ਼ਤਾਰ ਕੀਤਾ ਹੈ। ਮੁਲਜ਼ਮਾਂ ਦੀ ਪਛਾਣ ਅੰਮ੍ਰਿਤਪਾਲ ਤੇ ਕਮਲਪ੍ਰੀਤ ਸਿੰਘ ਵਾਸੀ ਬਨੂੜ ਅਤੇ ਪ੍ਰੇਮ ਸਿੰਘ ਵਾਸੀ ਡੇਰਾਬੱਸੀ ਵਜੋਂ ਹੋਈ ਹੈ। ਇਹ ਜਾਣਕਾਰੀ ਪੰਜਾਬ ਦੇ ਡੀਜੀਪੀ ਗੌਰਵ ਯਾਦਵ ਨੇ ਦਿੱਤੀ ਹੈ। ਡੀਜੀਪੀ ਨੇ ਕਿਹਾ ਕਿ ਮੁਲਜ਼ਮਾਂ ਵਿਰੁੱਧ ਪੰਜਾਬ ਵਿੱਚ ਇਰਾਦਾ ਕਤਲ, ਜਬਰੀ ਵਸੂਲੀ, ਡਕੈਤੀ ਤੇ ਅਸਲਾ ਐਕਟ ਤਹਿਤ ਕਈ ਕੇਸ ਦਰਜ ਹਨ।

Leave a Comment

[democracy id="1"]

You May Like This