Code Of Ethics

Download app

Subscribe To Print Edition

27 ਫਰਵਰੀ ਨੂੰ ਸ੍ਰੀ ਅੰਮ੍ਰਿਤਸਰ ਤੋਂ ਦਿੱਲੀ ਨੈਸ਼ਨਲ ਹਾਈਵੇ ਜਾਮ ਕੀਤਾ ਜਾਵੇਗਾ* ਆਗੂ ਰੁਪਿੰਦਰ ਫਿਰੋਜਪੂਰ



ਸਰਕਾਰੀ ਅਦਾਰਿਆਂ ਦੇ ਨਿੱਜੀਕਰਨ ਦੀ ਨੀਤੀ ਨੂੰ *ਰੱਦ ਕਰਕੇ ਠੇਕਾ ਮੁਲਾਜ਼ਮਾਂ ਨੂੰ ਪੱਕਾ ਕਰੇ ਸਰ

ਕਾਰ*

10 ਫ਼ਰਵਰੀ 2024 ਚੰਡੀਗੜ੍ਹ 

ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਰਜਿ ਨੰ 31 ਦੇ  ਜਿਲਾ ਪਟਿਆਲਾ  ਦੀ ਮੀਟਿੰਗ ਹੋਈ ਜਿਸ ਵਿਚ ਵਿਸ਼ੇਸ਼ ਤੌਰ ਤੇ ਪਹੁੰਚੇ ਆਗੂ ਸੂਬਾ ਖਜਾਨਚੀ ਰੁਪਿੰਦਰ ਸਿੰਘ ਫਿਰੋਜ਼ਪੁਰ ,ਸਰਕਲ ਆਗੂ ਗੁਰਚਰਨ ਸਿੰਘ ,ਜ਼ਿਲਾ ਪ੍ਰਧਾਨ ਜੀਤ ਸਿੰਘ, ਜਰਨਲ ਸਕੱਤਰ ਮੱਗਰ ਸਿੰਘ,ਜਿਲਾ ਖਜਾਨਚੀ ਨਰਿੰਦਰ ਸਿੰਘ ਬਹਾਦਰਗੜ੍ਹ ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਵਿਸ਼ਵ ਵਪਾਰ ਸੰਸਥਾ,ਵਿਸ਼ਵ ਬੈਂਕ ਦੇ ਇਸ਼ਾਰਿਆਂ ਤੇ ਲੋਕਾਂ ਨੂੰ ਸਸਤੀਆਂ ਸੇਵਾਵਾਂ/ਸਹੂਲਤਾਂ ਦੇਣ ਵਾਲੇ ਸਮੂਹ ਸਰਕਾਰੀ ਅਦਾਰਿਆਂ ਜਿਵੇਂ ਕਿ ਬਿਜਲੀ,ਪਾਣੀ,ਸਿਹਤ,  ਆਦਿ ਨੂੰ ਨਿੱਜੀ ਦੇਸੀ-ਵਿਦੇਸ਼ੀ ਕੰਪਨੀਆਂ ਦੇ ਹਵਾਲੇ ਕੀਤਾ ਜਾ ਰਿਹਾ ਹੈ ਅਤੇ ਇਹਨਾਂ ਜਰੂਰੀ ਸੇਵਾਵਾਂ ਦੇ ਅਦਾਰਿਆਂ ਦੇ ਨਿੱਜੀਕਰਨ ਅਤੇ ਬੇਰੋਕ ਲੁੱਟ ਕਰਨ ਦੇ ਰਸਤੇ ਵਿੱਚ ਰੁਕਾਵਟ ਬਣਦੇ ਪਹਿਲਾਂ ਤੋਂ ਤਹਿ ਖੇਤੀ,ਲੇਬਰ,ਬਿਜਲੀ,ਪਾਣੀ,ਸੁਰੱਖਿਆ,ਆਵਾਜਾਈ ਆਦਿ ਕਾਨੂੰਨਾਂ ਵਿੱਚ ਬੇਲੋੜੀਆਂ ਤਬਦੀਲੀਆਂ ਕਰਕੇ ਸਮੂਹ ਮਿਹਨਤਕਸ਼ ਵਰਗਾਂ ਦੀ ਤਿੱਖੀ ਲੁੱਟ ਕਰਨ ਅਤੇ ਸਮੂਹ ਕਿਰਤੀ ਲੋਕਾਂ ਨੂੰ ਬੰਧੂਆਂ ਮਜਦੂਰਾਂ ਦੇ ਰੂਪ ਵਿੱਚ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਦਾ ਲੋਕਮਾਰੂ ਫੈਸਲਾ ਕੀਤਾ ਗਿਆ ਹੈ,ਕੇਂਦਰ ਦੀ ਫਾਸ਼ੀਵਾਦੀ ਮੋਦੀ ਹਕੂਮਤ ਨੇ ਕਿਰਤ ਕਾਨੂੰਨਾਂ ਵਿੱਚ ਤਬਦੀਲੀ ਕਰਕੇ ਮਜ਼ਦੂਰ ਜਮਾਤ ਵੱਲੋਂ ਖੂਨ ਵਹਾਕੇ ਪ੍ਰਾਪਤ ਕੀਤੇ 08 ਘੰਟੇ ਦਿਹਾੜੀ ਦੇ ਅਧਿਕਾਰ ਨੂੰ ਪੈਰਾਂ ਹੇਠ ਦਰੜਕੇ 12 ਘੰਟੇ ਦਿਹਾੜੀ ਕਰਨ ਅਤੇ ਜਥੇਬੰਦੀ ਬਣਾਉਣ ਅਤੇ ਵਿਰੋਧ ਪ੍ਰਗਟਾਵੇ ਕਰਨ ਦੇ ਪਹਿਲਾਂ ਤੋਂ ਹਾਸਿਲ ਹੱਕ ਨੂੰ ਖਤਮ ਕਰਨ ਦੇ ਮਨਸੂਬੇ ਨਾਲ ਮਜ਼ਦੂਰ-ਮੁਲਾਜ਼ਮ ਮਾਰੂ ਫ਼ੈਸਲਾ ਕੀਤਾ ਅਤੇ ਸਮੂਹ ਸਰਕਾਰੀ ਅਦਾਰਿਆਂ ਵਿੱਚ ਪਿਛਲੇ 15-20 ਸਾਲਾਂ ਦੇ ਲੰਬੇ ਅਰਸੇ ਤੋਂ ਲਗਾਤਾਰ ਤਨਦੇਹੀ ਨਾਲ ਸੇਵਾਵਾਂ ਦੇ ਰਹੇ ਸਮੂਹ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਨਹੀਂ ਕੀਤਾ ਜਾ ਰਿਹਾ  ਆਗੂਆਂ ਨੇ ਅਗਲੇ ਸੰਘਰਸ਼ ਦਾ ਐਲਾਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋੰ ‘ਮੋਰਚੇ’ ਦੀ ਸੂਬਾ ਕਮੇਟੀ ਨੂੰ 19 ਵਾਰ ਮੀਟਿੰਗਾਂ ਦਾ ਸਮਾਂ ਦੇਕੇ ਇੱਕ ਵੀ ਮੀਟਿੰਗ ਨਾ ਕਰਨ ਦੇ ਵਿਰੋਧ ਵਜੋਂ ਆਊਟਸੋਰਸ਼ਡ ਅਤੇ ਇਨਲਿਸਟਮੈਂਟ ਠੇਕਾ ਮੁਲਾਜ਼ਮਾਂ ਵੱਲੋਂ 27 ਫਰਵਰੀ ਨੂੰ ਪਰਿਵਾਰਾਂ ਸਮੇਤ ਅੰਮ੍ਰਿਤਸਰ ਤੋਂ ਦਿੱਲੀ ਨੈਸ਼ਨਲ ਹਾਈਵੇ ਨੂੰ ਮੁਕੰਮਲ ਜਾਮ ਕਰਨਗੇ ,ਜਿਸਦੀ ਤਿਆਰੀ ਵਜੋਂ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਰਜਿ ਨੰ 31 ਵੱਲੋੰ ਸਮੁੱਚੇ ਪੰਜਾਬ ਵਿੱਚ ਤਿਆਰੀ ਮੀਟਿੰਗਾਂ ਕੀਤੀਆ ਰਹੀਆਂ ਹਨ

Advertisment

You May Like This