Code Of Ethics

Download app

Subscribe To Print Edition

ਹਲਦਵਾਨੀ ਹਿੰਸਾ: ਉਤਰਾਖੰਡ ਸਰਕਾਰ ਵੱਲੋਂ ਹੋਰ ਕੇਂਦਰੀ ਬਲਾਂ ਦੀ ਮੰਗ

ਹਲਦਵਾਨੀ, 11 ਫਰਵਰੀ

ਉੱਤਰਾਖੰਡ ਸਰਕਾਰ ਨੇ ਤਿੰਨ ਦਿਨ ਪਹਿਲਾਂ ਇੱਥੋਂ ਦੇ ਬਨਭੂਲਪੁਰਾ ਵਿੱਚ ਗ਼ੈਰਕਾਨੂੰਨੀ ਮਦਰੱਸਾ ਤੋੜੇ ਜਾਣ ਮਗਰੋਂ ਭੜਕੀ ਹਿੰਸਾ ਦੇ ਮੱਦੇਨਜ਼ਰ ਸਥਿਤੀ ਨਾਲ ਨਜਿੱਠਣ ਲਈ ਹੋਰ ਕੇਂਦਰੀ ਬਲਾਂ ਦੀ ਮੰਗ ਕੀਤੀ ਹੈ। ਅਧਿਕਾਰੀਆਂ ਨੇ ਇੱਥੇ ਦੱਸਿਆ ਕਿ ਗ੍ਰਹਿ ਮੰਤਰਾਲੇ ਤੋਂ ਕੇਂਦਰੀ ਅਰਧ ਸੈਨਿਕ ਬਲਾਂ ਦੀਆਂ 100-100 ਜਵਾਨਾਂ ਵਾਲੀਆਂ ਚਾਰ ਕੰਪਨੀਆਂ ਦੀ ਮੰਗ ਕੀਤੀ ਗਈ ਹੈ ਤਾਂ ਜੋ ਹਿੰਸਾ ਪ੍ਰਭਾਵਿਤ ਬਨਭੂਲਪੁਰਾ ਇਲਾਕੇ ਵਿੱਚ ਕਾਨੂੰਨੀ ਵਿਵਸਥਾ ਕਾਇਮ ਰੱਖੀ ਜਾ ਸਕੇ।

ਉਨ੍ਹਾਂ ਦੱਸਿਆ ਕਿ ਮੁੱਖ ਸਕੱਤਰ ਰਾਧਾ ਰਤੂੜੀ ਨੇ ਇਸ ਸਬੰਧੀ ਕੇਂਦਰ ਨੂੰ ਮੰਗ ਪੱਤਰ ਭੇਜ ਦਿੱਤਾ ਹੈ। ਦੂਜੇ ਪਾਸੇ ਬਨਭੂਲਪੁਰਾ ਇਲਾਕੇ ਨੂੰ ਛੱਡ ਕੇ ਹਲਦਵਾਨੀ ਦੇ ਬਾਕੀ ਹਿੱਸਿਆਂ ਵਿਚੋਂ ਕਰਫਿਊ ਹਟਾ ਲਿਆ ਗਿਆ ਹੈ। ਸ਼ਹਿਰ ਵਿੱਚ ਪਹਿਲਾਂ ਹੀ ਲਗਪਗ 1000 ਸੁਰੱਖਿਆ ਕਰਮੀ ਤਾਇਨਾਤ ਹਨ। ਬਨਭੂਲਪੁਰਾ ਵਿੱਚ ਦੁਕਾਨਾਂ ਬੰਦ ਹਨ ਅਤੇ ਸੜਕਾਂ ’ਤੇ ਸੰਨਾਟਾ ਪੱਸਰਿਆ ਹੋਇਆ ਹੈ ਜਿਸ ਨੂੰ ਕਦੇ-ਕਦਾਈਂ ਸੁਰੱਖਿਆ ਬਲਾਂ ਦੀ ਚਹਿਲਕਦਮੀ ਤੋੜ ਦਿੰਦੀ ਹੈ। ਸੰਵੇਦਨਸ਼ੀਲ ਸਥਿਤੀ ਦੇ ਮੱਦੇਨਜ਼ਰ ਇੰਟਰਨੈੱਟ ਸੇਵਾਵਾਂ ਵੀ ਬੰਦ ਹਨ।

Leave a Comment

Advertisment

You May Like This

ਪੰਜਵੀਂ ਜਮਾਤ ਦੇ ਵਿਦਿਆਰਥੀ ਪ੍ਰਭਕੀਰਤ ਸਿੰਘ ਨੇ ਆਪਣੀ ਅਸਾਧਾਰਣ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ SOF ਇੰਟਰਨੈਸ਼ਨਲ ਹਿੰਦੀ ਓਲੰਪਿਆਡ 2025–26 ਵਿੱਚ ਇੰਟਰਨੈਸ਼ਨਲ ਗੋਲਡ ਮੈਡਲ, ਇੰਟਰਨੈਸ਼ਨਲ ਰੈਂਕ–1 ਅਤੇ ਪੰਜਾਬ/ਚੰਡੀਗੜ੍ਹ ਜੋਨ ਵਿੱਚ ਜੋਨਲ ਰੈਂਕ–1 ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਪੂਰੇ ਖੇਤਰ ਦਾ ਨਾਮ ਅੰਤਰਰਾਸ਼ਟਰੀ ਪੱਧਰ ’ਤੇ ਰੌਸ਼ਨ ਕੀਤਾ ਹੈ।