Code Of Ethics

Download app

Subscribe To Print Edition

ਦਿੱਲੀ ਕੂਚ ਦੇ ਸੱਦੇ ’ਤੇ ਕਿਸਾਨਾਂ ਨੇ ਸ਼ੰਭੂ ਬੈਰੀਅਰ ਵੱਲ ਵਹੀਰਾਂ ਘੱਤੀਆਂ, ਹਰਿਆਣਾ ਪੁਲੀਸ ਨੇ ਚਿਤਾਵਨੀ ਦਿੱਤੀ

ਪਟਿਆਲਾ, 13 ਫਰਵਰੀ

ਕਿਸਾਨਾਂ ਵੱਲੋਂ ਦਿੱਤੇ ਦਿੱਲੀ ਚੱਲੋ ਦੇ ਸੱਦੇ ਤਹਿਤ ਪਟਿਆਲਾ ਜ਼ਿਲ੍ਹੇ ’ਚ ਪੈਂਦੇ ਸ਼ੰਭੂ ਬੈਰੀਅਰ ‘ਤੇ ਹਲਚਲ ਸ਼ੁਰੂ ਹੋ ਗਈ ਹੈ। ਕਿਸਾਨ ਸ਼ੰਭੂ ਬੈਰੀਅਰ ਦੇ ਨੇੜੇ ਪੁੱਜਣੇ ਸ਼ੁਰੂ ਹੋ ਗਏ ਹਨ। ਪਟਿਆਲਾ ਦੇ ਐੱਸਐੱਸਪੀ ਵਰੁਣ ਸ਼ਰਮਾ ਨੇ ਵੀ ਪੁਲੀਸ ਨੂੰ ਨਾਲ ਲੈ ਕੇ ਬੈਰੀਅਰ ਖੇਤਰ ਦਾ ਦੌਰਾ ਕਰਕੇ ਸਥਿਤੀ ਦਾ ਜਾਇਜ਼ਾ ਲਿਆ। ਇੱਕ ਦਿਨ ਪਹਿਲਾਂ ਹੀ ਫਤਹਿਗੜ੍ਹ ਸਾਹਿਬ ਵਿਖੇ ਰੁਕਿਆ ਕਿਸਾਨਾਂ ਦਾ ਕਾਫਲਾ ਵੀ ਬੈਰੀਅਰ ਲਈ ਰਵਾਨਾ ਹੋ ਗਿਆ, ਜਿਸ ਦੀ ਅਗਵਾਈ ਕਿਸਾਨ ਨੇਤਾ ਸਰਵਨ ਸਿੰਘ ਪੰਧੇਰ ਕਰ ਰਹੇ ਹਨ। ਇਸ ਦੌਰਾਨ ਹਰਿਆਣਾ ਪੁਲੀਸ ਨੇ ਕਿਸਾਨਾਂ ਨੂੰ ਅੱਗੇ ਨਾ ਵਧਣ ਦੀ ਚਿਤਾਵਨੀ ਦਿੱਤੀ ਹੈ ਤੇ ਕਿਹਾ ਹੈ ਕਿ ਉਹ ਕਾਨੂੰਨ ਆਪਣੇ ਹੱਥ ਵਿੱਚ ਨਾ ਲੈਣ। ਹਰਿਆਣਾ ਪੁਲੀਸ ਨੇ ਕਿਸਾਨਾਂ ਨੂੰ ਪੰਜਾਬ ਵਾਲੇ ਪਾਸੇ ਹੀ ਪ੍ਰਦਰਸ਼ਨ ਕਰਨ ਦੀ ਸਲਾਹ ਦਿੱਤੀ ਹੈ।

Leave a Comment

Advertisment

You May Like This

ਪੰਜਵੀਂ ਜਮਾਤ ਦੇ ਵਿਦਿਆਰਥੀ ਪ੍ਰਭਕੀਰਤ ਸਿੰਘ ਨੇ ਆਪਣੀ ਅਸਾਧਾਰਣ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ SOF ਇੰਟਰਨੈਸ਼ਨਲ ਹਿੰਦੀ ਓਲੰਪਿਆਡ 2025–26 ਵਿੱਚ ਇੰਟਰਨੈਸ਼ਨਲ ਗੋਲਡ ਮੈਡਲ, ਇੰਟਰਨੈਸ਼ਨਲ ਰੈਂਕ–1 ਅਤੇ ਪੰਜਾਬ/ਚੰਡੀਗੜ੍ਹ ਜੋਨ ਵਿੱਚ ਜੋਨਲ ਰੈਂਕ–1 ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਪੂਰੇ ਖੇਤਰ ਦਾ ਨਾਮ ਅੰਤਰਰਾਸ਼ਟਰੀ ਪੱਧਰ ’ਤੇ ਰੌਸ਼ਨ ਕੀਤਾ ਹੈ।