ਚੰਡੀਗੜ੍ਹ, 15 ਫਰਵਰੀ
ਪੰਜਾਬ ਦੇ ਪਟਿਆਲਾ, ਸੰਗਰੂਰ ਅਤੇ ਫ਼ਤਹਿਗੜ੍ਹ ਸਾਹਿਬ ਜ਼ਿਲ੍ਹਿਆਂ ਦੇ ਕੁਝ ਇਲਾਕਿਆਂ ਵਿਚ ਗ੍ਰਹਿ ਮੰਤਰਾਲੇ ਦੇ ਹੁਕਮਾਂ ‘ਤੇ 16 ਫਰਵਰੀ ਰਾਤ 11.59 ਵਜੇ ਤੱਕ ਇੰਟਰਨੈੱਟ ਸੇਵਾਵਾਂ ਮੁਅੱਤਲ ਕਰ ਦਿੱਤੀਆਂ ਗਈਆਂ ਹਨ। ਇਹ ਹੁਕਮ ਕਿਸਾਨਾਂ ਦੇ ‘ਦਿੱਲੀ ਚਲੋ’ ਮਾਰਚ ਦੇ ਮੱਦੇਨਜ਼ਰ ਦਿੱਤਾ ਗਿਆ ਹੈ। ਮੰਤਰਾਲੇ ਦੇ ਹੁਕਮਾਂ ਅਨੁਸਾਰ ਪਟਿਆਲਾ ਦੇ ਥਾਣਾ ਸ਼ੁਤਰਾਣਾ, ਸਮਾਣਾ, ਘਨੌਰ, ਦੇਵੀਗੜ੍ਹ ਅਤੇ ਬਲਬੇੜਾ ਅਧੀਨ ਖੇਤਰਾਂ, ਸੰਗਰੂਰ ਦੇ ਥਾਣਾ ਖਨੌਰੀ, ਮੂਨਕ, ਲਹਿਰਾ, ਸੁਨਾਮ, ਛਾਜਲੀ ਅਧੀਨ ਖੇਤਰਾਂ ਅਤੇ ਫ਼ਤਹਿਗੜ੍ਹ ਸਾਹਿਬ ਅਧੀਨ ਖੇਤਰਾਂ ਵਿੱਚ ਇੰਟਰਨੈੱਟ ’ਤੇ ਪਾਬੰਦੀ ਰਹੇਗੀ।