*ਇੰਨਲਿਸਟਮੈਟ ਆਊਟਸੋਰਸ ਵਰਕਰਾਂ ਨੂੰ ਪੱਕਾ ਕਰੇ ਸਰਕਾਰ* ਆਗੂ ਹਾਕਮ ਸਿੰਘ ਧਨੇਠਾ
ਚੰਡੀਗੜ੍ਹ 26 ਫ਼ਰਵਰੀ 2024
ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਰਜਿ ਨੰ 31 ਦੇ ਸੂਬਾ ਆਗੂ ਵਰਿੰਦਰ ਸਿੰਘ ਮੋਮੀ, ਆਗੂ ਕੁਲਦੀਪ ਸਿੰਘ ਬੁੱਢੇਵਾਲ, ਸਤਨਾਮ ਸਿੰਘ ਫਲੀਵਾਲਾ, ਸੂਬਾ ਆਗੂ ਜਸਵੀਰ ਸਿੰਘ ਜਿੰਦਵੜੀ , ਨੇ ਪ੍ਰੈੱਸ ਬਿਆਨ ਜਾਰੀ ਕਰਦਿਆਂ ਕਿਹਾ ਕਿ ਕੇਂਦਰ ਅਤੇ ਸੂਬਾ ਸਰਕਾਰ ਵੱਲੋਂ ਵਿਸ਼ਵ ਵਪਾਰ ਸੰਸਥਾ,ਵਿਸ਼ਵ ਬੈਂਕ ਦੇ ਇਸ਼ਾਰਿਆਂ ਤੇ ਲੋਕਾਂ ਨੂੰ ਸਸਤੀਆਂ ਸੇਵਾਵਾਂ/ਸਹੂਲਤਾਂ ਦੇਣ ਵਾਲੇ ਸਮੂਹ ਸਰਕਾਰੀ ਅਦਾਰਿਆਂ ਜਿਵੇਂ ਕਿ ਪਾਣੀ, ਬਿਜਲੀ ,ਸਹਿਤ ਸਹੂਲਤਾਂ, ਆਦਿ ਵਿਭਾਗਾਂ ਨੂੰ ਨਿੱਜੀ ਦੇਸੀ-ਵਿਦੇਸ਼ੀ ਕੰਪਨੀਆਂ ਦੇ ਹਵਾਲੇ ਕੀਤਾ ਜਾ ਰਿਹਾ ਹੈ ਅਤੇ ਇਹਨਾਂ ਜਰੂਰੀ ਸੇਵਾਵਾਂ ਦੇ ਅਦਾਰਿਆਂ ਦੇ ਨਿੱਜੀਕਰਨ ਤੇ ਪੰਚਾਇਤੀਕਰਨ ਅਤੇ ਬੇਰੋਕ ਲੁੱਟ ਕਰਨ ਦੇ ਰਸਤੇ ਵਿੱਚ ਰੁਕਾਵਟ ਬਣਦੇ ਪਹਿਲਾਂ ਤੋਂ ਤਹਿ ਪਾਣੀ , ਖੇਤੀ,ਲੇਬਰ,ਬਿਜਲੀ ਸਹਿਤ ਸਹੂਲਤਾਂ ਸੁਰੱਖਿਆ,ਆਦਿ ਕਾਨੂੰਨਾਂ ਵਿੱਚ ਬੇਲੋੜੀਆਂ ਤਬਦੀਲੀਆਂ ਕਰਕੇ ਸਮੂਹ ਮਿਹਨਤਕਸ਼ ਵਰਗਾਂ ਦੀ ਤਿੱਖੀ ਲੁੱਟ ਕਰਨ ਅਤੇ ਸਮੂਹ ਕਿਰਤੀ ਲੋਕਾਂ ਨੂੰ ਬੰਧੂਆਂ ਮਜਦੂਰਾਂ ਦੇ ਰੂਪ ਵਿੱਚ ਕਾਰਪੋਰੇਟ ਘਰਾਣਿਆਂ ਦੇ ਹਵਾਲੇ ਕਰਨ ਦਾ ਲੋਕਮਾਰੂ ਫੈਸਲਾ ਕੀਤਾ ਗਿਆ ਹੈ,ਕੇਂਦਰ ਦੀ ਫਾਸ਼ੀਵਾਦੀ ਮੋਦੀ ਹਕੂਮਤ ਨੇ ਕਿਰਤ ਕਾਨੂੰਨਾਂ ਵਿੱਚ ਤਬਦੀਲੀ ਕਰਕੇ ਮਜ਼ਦੂਰ ਜਮਾਤ ਵੱਲੋਂ ਖੂਨ ਵਹਾਕੇ ਪ੍ਰਾਪਤ ਕੀਤੇ 08 ਘੰਟੇ ਦਿਹਾੜੀ ਦੇ ਅਧਿਕਾਰ ਨੂੰ ਪੈਰਾਂ ਹੇਠ ਦਰੜਕੇ 12 ਘੰਟੇ ਦਿਹਾੜੀ ਕਰਨ ਅਤੇ ਜਥੇਬੰਦੀ ਬਣਾਉਣ ਅਤੇ ਵਿਰੋਧ ਪ੍ਰਗਟਾਵੇ ਕਰਨ ਦੇ ਪਹਿਲਾਂ ਤੋਂ ਹਾਸਿਲ ਹੱਕ ਨੂੰ ਖਤਮ ਕਰਨ ਦੇ ਮਨਸੂਬੇ ਨਾਲ ਮਜ਼ਦੂਰ-ਮੁਲਾਜ਼ਮ ਮਾਰੂ ਫ਼ੈਸਲਾ ਕੀਤਾ ਅਤੇ ਸਮੂਹ ਸਰਕਾਰੀ ਅਦਾਰਿਆਂ ਵਿੱਚ ਪਿਛਲੇ 15-20 ਸਾਲਾਂ ਦੇ ਲੰਬੇ ਅਰਸੇ ਤੋਂ ਲਗਾਤਾਰ ਤਨਦੇਹੀ ਨਾਲ ਸੇਵਾਵਾਂ ਦੇ ਰਹੇ ਸਮੂਹ ਇੰਨਲਿਸਟਮੈਟ ਅਤੇ ਆਊਟਸੋਰਸ ਠੇਕਾ ਮੁਲਾਜ਼ਮਾਂ ਨੂੰ ਵਿਭਾਗਾਂ ਵਿੱਚ ਪੱਕਾ ਨਹੀਂ ਕੀਤਾ ਜਾ ਰਿਹਾ ਆਗੂਆਂ ਨੇ ਅਗਲੇ ਸੰਘਰਸ਼ ਦਾ ਐਲਾਨ ਕਰਦਿਆਂ ਕਿਹਾ ਕਿ ਮੁੱਖ ਮੰਤਰੀ ਪੰਜਾਬ ਵੱਲੋੰ ‘ਮੋਰਚੇ’ ਦੀ ਸੂਬਾ ਕਮੇਟੀ ਨੂੰ 20 ਵਾਰ ਮੀਟਿੰਗਾਂ ਦਾ ਸਮਾਂ ਦੇਕੇ ਇੱਕ ਵੀ ਮੀਟਿੰਗ ਨਾ ਕਰਨ ਦੇ ਵਿਰੋਧ ਵਜੋਂ ਠੇਕਾ ਮੁਲਾਜ਼ਮ ਸੰਘਰਸ਼ ਮੋਰਚਾ ਪੰਜਾਬ ਵੱਲੋਂ 1ਮਾਰਚ 2024 ਨੂੰ ਪੰਜਾਬ ਸਰਕਾਰ ਦੇ ਬਜਟ ਸੈਸ਼ਨ ਦੌਰਾਨ ਰੋਸ ਧਰਨਾ ਮੋਹਾਲੀ ਵਿੱਚ ਦਿੱਤਾ ਜਾਵੇਗਾ ਇਸ ਪ੍ਰੋਗਰਾਮ ਵਿੱਚ ਜਲ ਸਪਲਾਈ ਅਤੇ ਸੈਨੀਟੇਸ਼ਨ ਕੰਟਰੈਕਟ ਵਰਕਰਜ ਯੂਨੀਅਨ ਪੰਜਾਬ ਰਜਿ ਨੰ 31 ਦੇ ਹਜ਼ਾਰਾਂ ਵਰਕਰ ਸ਼ਾਮਲ ਹੋਣਗੇ






















