ਕੌਮੀ ਲੋਕ ਅਦਾਲਤ ਦੌਰਾਨ 403 ਬੈਂਚਾਂ ਵੱਲੋਂ 3.55 ਲੱਖ ਕੇਸਾਂ ਦੀ ਸੁਣਵਾਈ

ਚੰਡੀਗੜ੍ਹ, 9 ਮਾਰਚ

ਪੰਜਾਬ ਤੇ ਹਰਿਆਣਾ ਹਾਈ ਕੋਰਟ ਦੇ ਜੱਜ ਅਤੇ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਦੇ ਕਾਰਜਕਾਰੀ ਚੇਅਰਮੈਨ ਜਸਟਿਸ ਗੁਰਮੀਤ ਸਿੰਘ ਸੰਧਾਵਾਲੀਆ ਦੀ ਅਗਵਾਈ ਹੇਠ ਅੱਜ ਸੂਬੇ ਭਰ ਵਿੱਚ ਕੌਮੀ ਲੋਕ ਅਦਾਲਤ ਲਾਈ ਗਈ।

ਇਸ ਲੋਕ ਅਦਾਲਤ ਵਿੱਚ ਕੁੱਲ 403 ਬੈਂਚਾਂ ਨੇ 3.55 ਲੱਖ ਕੇਸਾਂ ’ਤੇ ਸੁਣਵਾਈ ਕੀਤੀ। ਇਸ ਲੋਕ ਅਦਾਲਤ ’ਚ ਦੀਵਾਨੀ, ਘਰੇਲੂ ਝਗੜੇ, ਜਾਇਦਾਦ, ਚੈੱਕ ਬਾਊਂਸ ਤੇ ਮਜ਼ਦੂਰੀ ਸਬੰਧੀ ਲੰਬੇ ਸਮੇਂ ਤੋਂ ਲਟਕਦੇ ਆ ਰਹੇ ਮਾਮਲਿਆਂ ’ਤੇ ਸੁਣਵਾਈ ਕੀਤੀ ਗਈ। ਇਸ ਮੌਕੇ ਜ਼ਿਲ੍ਹਾ ਤੇ ਸੈਸ਼ਨ ਜੱਜ ਅਤੇ ਮੈਂਬਰ ਸਕੱਤਰ ਪੰਜਾਬ ਰਾਜ ਕਾਨੂੰਨੀ ਸੇਵਾਵਾਂ ਅਥਾਰਟੀ ਮਨਜਿੰਦਰ ਸਿੰਘ ਵੱਲੋਂ ਕੋਰਟ ਕੰਪਲੈਕਸ ਰੋਪੜ ਅਤੇ ਹੁਸ਼ਿਆਰਪੁਰ ਦਾ ਦੌਰਾ ਕਰਕੇ ਲੋਕ ਅਦਾਲਤਾਂ ਦੇ ਬੈਚਾਂ ਦਾ ਨਿਰੀਖਣ ਕੀਤਾ ਗਿਆ। ਉਨ੍ਹਾਂ ਕਿਹਾ ਕਿ ਕੌਮੀ ਲੋਕ ਅਦਾਲਤ ਦਾ ਮੁੱਖ ਮੰਤਵ ਆਪਸੀ ਸਮਝੌਤੇ ਰਾਹੀਂ ਝਗੜਿਆਂ ਦਾ ਨਿਪਟਾਰਾ ਕਰਵਾਉਣਾ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਜਦੋਂ ਲੋਕ ਅਦਾਲਤਾਂ  ਵਿੱਚ ਕਿਸੇ ਵੀ ਕੇਸ ਦਾ ਨਿਪਟਾਰਾ ਕੀਤਾ ਜਾਂਦਾ ਹੈ ਤਾਂ ਉਸ ਫ਼ੈਸਲੇ ਨੂੰ ਕਿਸੇ ਹੋਰ ਅਦਾਲਤ ਵਿੱਚ ਚੁਣੌਤੀ ਨਹੀਂ ਦਿੱਤੀ ਜਾ ਸਕਦੀ।

Leave a Comment

[democracy id="1"]

You May Like This