ਸਵਾਮੀਨਾਥਨ ਰਿਪੋਰਟ ਲਾਗੂ ਨਾ ਕਰ ਕੇ ਕਿਸਾਨਾਂ ਨਾਲ ਬੇਇਨਸਾਫ਼ੀ ਕਰ ਰਹੀ ਹੈ ਕੇਂਦਰ ਸਰਕਾਰ: ਮਾਨ

ਫ਼ਤਹਿਗੜ੍ਹ ਸਾਹਿਬ, 9 ਮਾਰਚ

ਅਕਾਲੀ ਦਲ ਅੰਮ੍ਰਿਤਸਰ ਦੇ ਪ੍ਰਧਾਨ ਅਤੇ ਲੋਕ ਸਭਾ ਮੈਂਬਰ ਸਿਮਰਨਜੀਤ ਸਿੰਘ ਮਾਨ ਨੇ ਕਿਹਾ ਕਿ ਕੇਂਦਰ ਦੀ ਮੋਦੀ ਹਕੂਮਤ ਦੀਆਂ ਡੰਗ ਟਪਾਊ ਤੇ ਦਿਸ਼ਾਹੀਣ ਨੀਤੀਆਂ ਕਾਰਨ ਕਿਸਾਨਾਂ ਤੇ ਖੇਤ-ਮਜ਼ਦੂਰਾਂ ਵਿਚ ਰੋਸ ਵਧ ਰਿਹਾ ਹੈ ਜਦੋਂਕਿ ਕਿਸਾਨਾਂ ਦੇ ਗੰਭੀਰ ਮੁੱਦਿਆਂ ਦਾ ਫੌਰੀ ਹੱਲ ਹੋਣਾ ਚਾਹੀਦਾ ਹੈ। ਉਨ੍ਹਾਂ ਕਿਹਾ ਕਿ ਜਿਸ ਤਰ੍ਹਾਂ ਕੇਂਦਰੀ ਹਕੂਮਤ ਕਿਸਾਨਾਂ ਨਾਲ ਟਾਲ-ਮਟੋਲ ਦੀ ਨੀਤੀ ਅਪਣਾਉਂਦੇ ਹੋਏ ਜਬਰ ਢਾਹ ਰਹੀ ਹੈ ਉਸ ਨਾਲ ਸਮੁੱਚੇ ਦੇਸ਼ ਦੇ ਹਾਲਾਤ ਪਹਿਲੇ ਨਾਲੋਂ ਵੀ ਖਰਾਬ ਹੋ ਰਹੇ ਹਨ।

ਇਸ ਲਈ ਕੇਂਦਰ ਨੂੰ ਚਾਹੀਦਾ ਹੈ ਕਿ ਉਹ ਕਿਸਾਨਾਂ ਨਾਲ ਕਿਸੇ ਤਰ੍ਹਾਂ ਦਾ ਧੋਖਾ ਨਾ ਕਰੇ। ਉਨ੍ਹਾਂ ਕਿਹਾ ਕਿ ਭਾਜਪਾ ਲੋਕ ਸਭਾ ਚੋਣਾਂ ਵਿਚ 400 ਸੀਟਾਂ ਦੇ ਦਾਅਵੇ ਕਰ ਰਹੀ ਹੈ ਪਰ ਭਾਜਪਾ ਦੀਆਂ ਗਲਤ ਨੀਤੀਆਂ ਖ਼ਿਲਾਫ਼ ਕਿਸਾਨ ਤੇ ਖੇਤ-ਮਜ਼ਦੂਰ ਆਪਣੇ ਵੋਟ ਦੀ ਵਰਤੋਂ ਕਰਕੇ ਜਵਾਬ ਦੇਣਗੇ। ਉਨ੍ਹਾਂ ਮੰਗ ਕੀਤੀ ਕਿ ਕੇਂਦਰ ਚੋਣਾਂ ਦਾ ਨੋਟੀਫਿਕੇਸ਼ਨ ਜਾਰੀ ਹੋਣ ਦਾ ਬਹਾਨਾ ਬਣਾ ਕੇ ਸਮਾਂ ਨਾ ਟਪਾਏ ਤੇ ਐਮਐਸਪੀ ਲਾਗੂ ਕਰਨ ਦੇ ਨਾਲ-ਨਾਲ ਸਵਾਮੀਨਾਥਨ ਰਿਪੋਰਟ ਨੂੰ ਇਮਾਨਦਾਰੀ ਨਾਲ ਲਾਗੂ ਕੀਤਾ ਜਾਵੇ।

Leave a Comment

[democracy id="1"]

You May Like This