ਨੋਇਡਾ, 17 ਮਾਰਚ
ਨੋਇਡਾ ਪੁਲੀਸ ਨੇ ਇੱਥੇ ਇੱਕ ਪਾਰਟੀ ਵਿੱਚ ਸੱਪ ਦੇ ਜ਼ਹਿਰ ਨੂੰ ਨਸ਼ੇ ਵਜੋਂ ਵਰਤਣ ਦੇ ਸ਼ੱਕੀ ਮਾਮਲੇ ਦੀ ਜਾਂਚ ਸਬੰਧੀ ਅੱਜ ਯੂਟਿਊਬਰ ਐਲਵਿਸ਼ ਯਾਦਵ ਨੂੰ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀਆਂ ਨੇ ਦੱਸਿਆ ਕਿ ਐਲਵਿਸ਼ ਉਨ੍ਹਾਂ ਛੇ ਜਣਿਆਂ ਵਿੱਚ ਸ਼ਾਮਲ ਸੀ, ਜਿਨ੍ਹਾਂ ਖ਼ਿਲਾਫ਼ ਪਿਛਲੇ ਸਾਲ 3 ਨਵੰਬਰ ਨੂੰ ਸੈਕਟਰ 49 ਦੇ ਥਾਣੇ ਵਿੱਚ ਐੱਫਆਈਆਰ ਦਰਜ ਕਰਵਾਈ ਗਈ ਸੀ। ਅਧਿਕਾਰੀਆਂ ਨੇ ਦੱਸਿਆ ਕਿ ਪੰਜ ਹੋਰ ਮੁਲਜ਼ਮਾਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਸੀ ਪਰ ਹੁਣ ਉਹ ਜ਼ਮਾਨਤ ’ਤੇ ਬਾਹਰ ਹਨ। ਉਨ੍ਹਾਂ ਦੱਸਿਆ ਕਿ ਇਹ ਕੇਸ ਜੰਗਲੀ ਜੀਵ ਸੁਰੱਖਿਆ ਐਕਟ-1972 ਦੀਆਂ ਧਾਰਾਵਾਂ ਅਤੇ ਆਈਪੀਸੀ ਦੀ ਧਾਰਾ 120ਬੀ ਤਹਿਤ ਅਪਰਾਧਿਕ ਸਾਜ਼ਿਸ਼ ਰਚਣ ਲਈ ਦਰਜ ਕੀਤਾ ਗਿਆ ਸੀ।