Code Of Ethics

Download app

Subscribe To Print Edition

ਚੱਕੀ ਪੁਲ ਤੋਂ ਭਾਰੀ ਵਾਹਨਾਂ ਦਾ ਲਾਂਘਾ ਬਹਾਲ ਨਾ ਕਰਨ ਖ਼ਿਲਾਫ਼ ਰੋਸ

ਪਠਾਨਕੋਟ, 16 ਮਾਰਚ

ਪਠਾਨਕੋਟ-ਕੁੱਲੂ ਕੌਮੀ ਮਾਰਗ ’ਤੇ ਸਥਿਤ ਚੱਕੀ ਦਰਿਆ ਉੱਤੇ ਪੁਲ ਤੋਂ ਭਾਰੀ ਵਾਹਨਾਂ ਦੀ ਆਵਾਜਾਈ ਪਿਛਲੇ ਸਾਲ ਤੋਂ ਬੰਦ ਹੋਣ ਕਾਰਨ ਲੋਕਾਂ ਨੇ ਅੱਜ ਨੈਸ਼ਨਲ ਹਾਈਵੇਅ ਅਥਾਰਟੀ ਆਫ ਇੰਡੀਆ ਖਿਲਾਫ਼ ਰੋਸ ਪ੍ਰਦਰਸ਼ਨ ਕੀਤਾ।

ਇਸ ਦੌਰਾਨ ਵਿਜੈ ਸ਼ਰਮਾ, ਆਸ਼ੀਸ਼ ਕੁਮਾਰ, ਸੋਹਨ ਲਾਲ, ਰਾਜਿੰਦਰ ਕੁਮਾਰ, ਨਰੇਸ਼ ਕੁਮਾਰ ਆਦਿ ਨੇ ਦੱਸਿਆ ਕਿ ਪਿਛਲੇ ਸਾਲ ਚੱਕੀ ਦਰਿਆ ਵਿੱਚ ਹੜ੍ਹ ਆਉਣ ਤੇ ਪੁਲ ਦੇ ਦੋ ਪਿੱਲਰਾਂ ਦੀਆਂ ਨੀਹਾਂ ਖਿਸਕ ਜਾਣ ਮਗਰੋਂ ਨੈਸ਼ਨਲ ਹਾਈਵੇਅ ਅਥਾਰਟੀ ਵੱਲੋਂ ਮੁਰੰਮਤ ਦੀ ਆੜ ਹੇਠ ਪੁਲ ਤੋਂ ਵਾਹਨਾਂ ਦੀ ਆਵਾਜਾਈ ’ਤੇ ਰੋਕ ਲਗਾ ਦਿੱਤੀ ਗਈ। ਕੁੱਝ ਮਹੀਨਿਆਂ ਮਗਰੋਂ ਛੋਟੇ ਵਾਹਨਾਂ ਦੇ ਲੰਘਣ ਦੀ ਇਜਾਜ਼ਤ ਦਿੱਤੀ ਗਈ। ਹਾਲਾਂਕਿ, ਭਾਰੀ ਵਾਹਨਾਂ ’ਤੇ ਪਾਬੰਦੀ ਹੁਣ ਤੱਕ ਜਾਰੀ ਹੈ। ਉਨ੍ਹਾਂ ਦੱਸਿਆ ਕਿ ਇਸ ਪੁਲ ਤੋਂ ਵੱਡੇ ਵਾਹਨਾਂ ਦੀ ਆਵਾਜਾਈ ਬੰਦ ਹੋਣ ਕਾਰਨ ਉਨ੍ਹਾਂ ਨੂੰ ਲੰਮਾ ਸਫ਼ਰ ਤੈਅ ਕਰਕੇ ਵਾਇਆ ਪਠਾਨਕੋਟ-ਲੋਧਵਾਂ ਹਿਮਾਚਲ ਪ੍ਰਦੇਸ਼ ਦੇ ਹੋਰ ਸ਼ਹਿਰਾਂ ਨੂੰ ਜਾਣਾ ਪੈਂਦਾ ਹੈ। ਇਸ ਨਾਲ ਉਨ੍ਹਾਂ ਨੂੰ ਵਾਧੂ ਸਫ਼ਰ ਕਰਨਾ ਪੈਂਦਾ ਹੈ ਅਤੇ ਸਮਾਂ ਵੀ ਵੱਧ ਲੱਗਦਾ ਹੈ। ਉਨ੍ਹਾਂ ਮੰਗ ਕੀਤੀ ਕਿ ਇਸ ਪੁਲ ਦੀ ਛੇਤੀ ਤੋਂ ਛੇਤੀ ਮੁਰੰਮਤ ਕਰਵਾ ਕੇ ਵੱਡੇ ਵਾਹਨਾਂ ਦੀ ਆਵਾਜਾਈ ਬਹਾਲ ਕੀਤੀ ਜਾਵੇ। ਇਸ ਸਬੰਧੀ ਨੈਸ਼ਨਲ ਹਾਈਵੇਅ ਅਥਾਰਟੀ ਦੇ ਜਨਰਲ ਮੈਨੇਜਰ-ਕਮ-ਪ੍ਰਾਜੈਕਟ ਡਾਇਰੈਕਟਰ ਵਿਕਾਸ ਸੁਰਜੇਵਾਲਾ ਨਾਲ ਫੋਨ ’ਤੇ ਸੰਪਰਕ ਕਰਨ ’ਤੇ ਦੱਸਿਆ ਕਿ ਚੱਕੀ ਦਰਿਆ ਵਿੱਚ ਰੀਟੇਨਿੰਗਵਾਲ ਬਣਾਉਣ ਦਾ ਕੰਮ ਚੱਲ ਰਿਹਾ ਹੈ, ਅਜੇ ਭਾਰੀ ਵਾਹਨ ਚਾਲਕਾਂ ਨੂੰ ਲਗਪਗ ਇੱਕ ਮਹੀਨਾ ਹੋਰ ਉਡੀਕ ਕਰਨੀ ਪੈ ਸਕਦੀ ਹੈ।

Advertisment

You May Like This