Code Of Ethics

Download app

Subscribe To Print Edition

ਕਰਮਜੀਤ ਅਨਮੋਲ ਦੇ ਮੁਕਾਬਲੇ ਹੰਸ ਰਾਜ ਹੰਸ ਨੂੰ ਮੈਦਾਨ ਵਿੱਚ ਉਤਾਰ ਸਕਦੀ ਹੈ ਭਾਜਪਾ

ਫ਼ਰੀਦਕੋਟ, 19 ਮਾਰਚ

ਭਾਜਪਾ ਨੇ ਫ਼ਰੀਦਕੋਟ ਲੋਕ ਸਭਾ ਹਲਕੇ ਤੋਂ ਆਮ ਆਦਮੀ ਪਾਰਟੀ ਦੇ ਉਮੀਦਵਾਰ ਕਰਮਜੀਤ ਅਨਮੋਲ ਨੂੰ ਸਿਆਸੀ ਟੱਕਰ ਦੇਣ ਲਈ ਹੰਸ ਰਾਜ ਹੰਸ ਨੂੰ ਇੱਥੋਂ ਉਮੀਦਵਾਰ ਐਲਾਨਣ ਦੀ ਤਿਆਰੀ ਸ਼ੁਰੂ ਕਰ ਦਿੱਤੀ ਹੈ। ਜੇ ਹੰਸ ਰਾਜ ਹੰਸ ਫਰੀਦਕੋਟ ਤੋਂ ਚੋਣ ਲੜਦੇ ਹਨ ਤਾਂ ਫਰੀਦਕੋਟ ਲੋਕ ਸਭਾ ਹਲਕੇ ਦਾ ਮੁਕਾਬਲੇ ਸਭ ਤੋਂ ਦਿਲਚਸਪ ਹੋਵੇਗਾ, ਕਿਉਂਕਿ ਮੁਹੰਮਦ ਸਦੀਕ ਨੇ ਵੀ ਕਾਂਗਰਸ ਪਾਰਟੀ ਕੋਲ ਫਰੀਦਕੋਟ ਲੋਕ ਸਭਾ ਹਲਕੇ ਤੋਂ ਚੋਣ ਲੜਣ ਦੀ ਇੱਛਾ ਪ੍ਰਗਟਾਈ ਹੈ ਅਤੇ ਉਹ ਫਰੀਦਕੋਟ ਤੋਂ ਕਾਂਗਰਸ ਪਾਰਟੀ ਦੇ ਮੌਜੂਦਾ ਲੋਕ ਸਭਾ ਮੈਂਬਰ ਵੀ ਹਨ। ਭਾਰਤੀ ਜਨਤਾ ਪਾਰਟੀ ਕੋਲ ਫਰੀਦਕੋਟ ਲੋਕ ਸਭਾ ਹਲਕੇ ਲਈ ਸਥਾਨਕ ਉਮੀਦਵਾਰ ਨਹੀਂ ਹੈ, ਇਸ ਲਈ ਹੰਸ ਰਾਜ ਹੰਸ ਨੂੰ ਇੱਥੋਂ ਤਿਆਰ ਰਹਿਣ ਲਈ ਕਿਹਾ ਗਿਆ ਹੈ ਅਤੇ ਭਾਜਪਾ ਦੀ ਇੱਕ ਸੂਬਾ ਪੱਧਰੀ ਟੀਮ ਹੰਸ ਰਾਜ ਹੰਸ ਨੂੰ ਫਰੀਦਕੋਟ ਤੋਂ ਉਮੀਦਵਾਰ ਐਲਾਨਣ ਲਈ ਹੋਮ ਵਰਕ ਵੀ ਕਰ ਰਹੀ ਹੈ। ਭਾਜਪਾ ਦੇ ਜ਼ਿਲ੍ਹਾ ਪ੍ਰਧਾਨ ਗਗਨਦੀਪ ਸੁਖੀਜਾ ਨੇ ਸੰਪਰਕ ਕਰਨ ’ਤੇ ਕਿਹਾ ਕਿ ਦਿੱਲੀ ਤੋਂ ਲੋਕ ਸਭਾ ਮੈਂਬਰ ਅਤੇ ਸੂਫ਼ੀ ਗਾਇਕ ਹੰਸ ਰਾਜ ਹੰਸ ਨੂੰ ਫਰੀਦਕੋਟ ਲੋਕ ਸਭਾ ਹਲਕੇ ਤੋਂ ਉਮੀਦਵਾਰ ਐਲਾਨਿਆ ਜਾ ਸਕਦਾ ਹੈ ਅਤੇ ਇਸ ਲਈ ਬਾਕਾਇਦਾ ਤੌਰ ’ਤੇ ਹੰਸ ਰਾਜ ਹੰਸ ਨਾਲ ਵਿਚਾਰ ਚਰਚਾ ਹੋ ਗਈ ਹੈ।

 

Leave a Comment

Advertisment

You May Like This

ਪੰਜਵੀਂ ਜਮਾਤ ਦੇ ਵਿਦਿਆਰਥੀ ਪ੍ਰਭਕੀਰਤ ਸਿੰਘ ਨੇ ਆਪਣੀ ਅਸਾਧਾਰਣ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ SOF ਇੰਟਰਨੈਸ਼ਨਲ ਹਿੰਦੀ ਓਲੰਪਿਆਡ 2025–26 ਵਿੱਚ ਇੰਟਰਨੈਸ਼ਨਲ ਗੋਲਡ ਮੈਡਲ, ਇੰਟਰਨੈਸ਼ਨਲ ਰੈਂਕ–1 ਅਤੇ ਪੰਜਾਬ/ਚੰਡੀਗੜ੍ਹ ਜੋਨ ਵਿੱਚ ਜੋਨਲ ਰੈਂਕ–1 ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਪੂਰੇ ਖੇਤਰ ਦਾ ਨਾਮ ਅੰਤਰਰਾਸ਼ਟਰੀ ਪੱਧਰ ’ਤੇ ਰੌਸ਼ਨ ਕੀਤਾ ਹੈ।