Code Of Ethics

Download app

Subscribe To Print Edition

ਮੁੱਖ ਮੰਤਰੀ ਵੱਲੋਂ ਸ਼ਹੀਦ ਅੰਮ੍ਰਿਤਪਾਲ ਦੇ ਪਰਿਵਾਰ ਨਾਲ ਦੁੱਖ ਵੰਡਾਇਆ

ਮੁਕੇਰੀਆਂ, 19 ਮਾਰਚ

ਮੁੱਖ ਮੰਤਰੀ ਭਗਵੰਤ ਮਾਨ ਨੇ ਅੱਜ ਪਿੰਡ ਜੰਡੋਰ ਪੁੱਜ ਕੇ ਬੀਤੇ ਦਿਨ ਪਿੰਡ ਮਨਸੂਰਪੁਰ ਵਿਚ ਗੈਂਗਸਟਰ ਰਾਣਾ ਮਨਸੂਰਪੁਰੀਆ ਦੀ ਗੋਲੀ ਨਾਲ ਸ਼ਹੀਦ ਹੋਏ ਸੀਆਈਏ ਸਟਾਫ ਦੇ ਹੈਡ ਕਾਂਸਟੇਬਲ ਅੰਮ੍ਰਿਤਪਾਲ ਸਿੰਘ ਦੇ ਪਰਿਵਾਰ ਨਾਲ ਦੁੱਖ ਸਾਂਝਾ ਕੀਤਾ। ਇਸ ਮੌਕੇ ਹਲਕਾ ਵਿਧਾਇਕ ਦਸੂਹਾ ਐਡਵੋਕੇਟ ਕਰਮਬੀਰ ਸਿੰਘ ਘੁੰਮਣ, ਵਿਧਾਇਕ ਜਸਵੀਰ ਸਿੰਘ ਰਾਜਾ, ਸਾਬਕਾ ਵਿਧਾਇਕ ਰਾਜ ਕੁਮਾਰ ਚੱਬੇਵਾਲ ਆਦਿ ਵੀ ਹਾਜ਼ਰ ਸਨ। ਭਗਵੰਤ ਮਾਨ ਨੇ ਸ਼ਹੀਦ ਦੇ ਪਿਤਾ ਹਰਮਿੰਦਰ ਸਿੰਘ, ਮਾਤਾ ਸੁਰਿੰਦਰ ਕੌਰ, ਪਤਨੀ ਗਗਨਦੀਪ ਕੌਰ ਤੇ ਪਰਿਵਾਰਕ ਮੈਬਰਾਂ ਨਾਲ ਹਮਦਰਦੀ ਦਾ ਪ੍ਰਗਟਾਵਾ ਕਰਦਿਆਂ ਕਿਹਾ ਕਿ ਸ਼ਹੀਦ ਅੰਮ੍ਰਿਤਪਾਲ ਸਿੰਘ ਦੀ ਸ਼ਹਾਦਤ ਨੂੰ ਹਮੇਸ਼ਾ ਯਾਦ ਰੱਖਿਆ ਜਾਵੇਗਾ। ਮੱਖ ਮੰਤਰੀ ਨੇ ਸ਼ਹੀਦ ਅੰਮ੍ਰਿਤਪਾਲ ਸਿੰਘ ਦੇ ਨਾਮ ’ਤੇ ਪਿੰਡ ਵਿੱਚ ਖੇਡ ਸਟੇਡੀਅਮ ਬਣਾਉਣ ਦਾ ਐਲਾਨ ਵੀ ਕੀਤਾ।

Leave a Comment

Advertisment

You May Like This

ਪੰਜਵੀਂ ਜਮਾਤ ਦੇ ਵਿਦਿਆਰਥੀ ਪ੍ਰਭਕੀਰਤ ਸਿੰਘ ਨੇ ਆਪਣੀ ਅਸਾਧਾਰਣ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ SOF ਇੰਟਰਨੈਸ਼ਨਲ ਹਿੰਦੀ ਓਲੰਪਿਆਡ 2025–26 ਵਿੱਚ ਇੰਟਰਨੈਸ਼ਨਲ ਗੋਲਡ ਮੈਡਲ, ਇੰਟਰਨੈਸ਼ਨਲ ਰੈਂਕ–1 ਅਤੇ ਪੰਜਾਬ/ਚੰਡੀਗੜ੍ਹ ਜੋਨ ਵਿੱਚ ਜੋਨਲ ਰੈਂਕ–1 ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਪੂਰੇ ਖੇਤਰ ਦਾ ਨਾਮ ਅੰਤਰਰਾਸ਼ਟਰੀ ਪੱਧਰ ’ਤੇ ਰੌਸ਼ਨ ਕੀਤਾ ਹੈ।