Code Of Ethics

Download app

Subscribe To Print Edition

ਆਉਂਦੇ ਦਿਨਾਂ ਵਿੱਚ ਆਪਣੇ ਉਮੀਦਵਾਰ ਬਦਲੇਗੀ ‘ਆਪ’: ਜਾਖੜ

ਚੰਡੀਗੜ੍ਹ, 18 ਮਾਰਚ

ਪੰਜਾਬ ਭਾਜਪਾ ਦੇ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਦਾਅਵਾ ਕੀਤਾ ਕਿ ਕਾਂਗਰਸ ਅਤੇ ‘ਆਪ’ ਦਰਮਿਆਨ ਪੰਜਾਬ ਵਿਚ ਸਿਆਸੀ ਗੱਠਜੋੜ ਨੂੰ ਲੈ ਕੇ ਗੰਢਤੁਪ ਚੱਲ ਰਹੀ ਹੈ ਜਿਸ ਨੂੰ ਲੈ ਕੇ ‘ਆਪ’ ਆਉਂਦੇ ਦਿਨਾਂ ਵਿਚ ਚੋਣ ਮੈਦਾਨ ਵਿਚ ਉਤਾਰੇ ਅੱਠ ਉਮੀਦਵਾਰਾਂ ਨੂੰ ਬਦਲ ਸਕਦੀ ਹੈ। ਉਨ੍ਹਾਂ ਕਿਹਾ ਕਿ ਕਾਂਗਰਸ ਤੇ ‘ਆਪ’ ਨੇ ਸਮੁੱਚੀਆਂ 13 ਸੀਟਾਂ ਦੀ ਸਮੀਖਿਆ ਕੀਤੀ ਅਤੇ ਜ਼ਮੀਨੀ ਹਕੀਕਤ ਨੇ ਦੋਵੇਂ ਧਿਰਾਂ ਨੂੰ ਹਿਲਾ ਕੇ ਰੱਖ ਦਿੱਤਾ ਹੈ।

ਉਨ੍ਹਾਂ ਕਿਹਾ ਕਿ ‘ਆਪ’ ਵੱਲੋਂ ਐਲਾਨੇ ਅੱਠ ਉਮੀਦਵਾਰਾਂ ਦੀ ਗਰਾਊਂਡ ਰਿਪੋਰਟ ਠੀਕ ਨਹੀਂ ਹੈ ਜਿਸ ਕਰਕੇ ਇਹ ਉਮੀਦਵਾਰ ਫਾਈਨਲ ਨਹੀਂ ਹਨ।

ਸ੍ਰੀ ਜਾਖੜ ਨੇ ਕਿਹਾ ਕਿ ਕਾਂਗਰਸ ਤੇ ‘ਆਪ’ ਵਿਚ ਅੰਦਰਖਾਤੇ ਜੋ ਚੱਲ ਰਿਹਾ ਹੈ, ਉਹ ਜਲਦ ਸਾਹਮਣੇ ਆਵੇਗਾ। ਉਧਰ, ਪੰਜਾਬ ਕਿਸਾਨ ਦਲ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਦੀ ਹਾਜ਼ਰੀ ਵਿੱਚ ਭਾਜਪਾ ਵਿੱਚ ਸ਼ਾਮਲ ਹੋਣ ਦਾ ਐਲਾਨ ਕੀਤਾ ਹੈ। ਪੰਜਾਬ ਕਿਸਾਨ ਦਲ ਨੇ ਪਿਛਲੀਆਂ ਵਿਧਾਨ ਸਭਾ ਚੋਣਾਂ ਤੋਂ ਇਲਾਵਾ ਲੋਕ ਸਭਾ ਦੀ ਉਪ ਚੋਣ ਜਲੰਧਰ ਵੀ ਲੜੀ ਸੀ। ਪੰਜਾਬ ਕਿਸਾਨ ਦਲ ਦੇ ਕੌਮੀ ਪ੍ਰਧਾਨ ਰਣਜੀਤ ਸਿੰਘ ਸਰਾਂ ਨੇ ਕਿਹਾ ਕਿ ਭਾਜਪਾ ਅਨੁਸੂਚਿਤ ਜਾਤੀ ਮੋਰਚਾ ਪੰਜਾਬ ਦੇ ਮੀਤ ਪ੍ਰਧਾਨ ਪਰਮਜੀਤ ਸਿੰਘ ਕੈਂਥ ਦੀ ਪ੍ਰੇਰਨਾ ਸਦਕਾ ਹੀ ਉਨ੍ਹਾਂ ਭਾਜਪਾ ’ਚ ਰਲੇਵਾਂ ਕਰਨ ਦਾ ਫੈਸਲਾ ਕੀਤਾ ਹੈ।

 

Leave a Comment

Advertisment

You May Like This

ਪੰਜਵੀਂ ਜਮਾਤ ਦੇ ਵਿਦਿਆਰਥੀ ਪ੍ਰਭਕੀਰਤ ਸਿੰਘ ਨੇ ਆਪਣੀ ਅਸਾਧਾਰਣ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ SOF ਇੰਟਰਨੈਸ਼ਨਲ ਹਿੰਦੀ ਓਲੰਪਿਆਡ 2025–26 ਵਿੱਚ ਇੰਟਰਨੈਸ਼ਨਲ ਗੋਲਡ ਮੈਡਲ, ਇੰਟਰਨੈਸ਼ਨਲ ਰੈਂਕ–1 ਅਤੇ ਪੰਜਾਬ/ਚੰਡੀਗੜ੍ਹ ਜੋਨ ਵਿੱਚ ਜੋਨਲ ਰੈਂਕ–1 ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਪੂਰੇ ਖੇਤਰ ਦਾ ਨਾਮ ਅੰਤਰਰਾਸ਼ਟਰੀ ਪੱਧਰ ’ਤੇ ਰੌਸ਼ਨ ਕੀਤਾ ਹੈ।