ਨਵੀਂ ਦਿੱਲੀ, 23 ਮਾਰਚ
ਇਥੇ ਰਾਜਘਾਟ ਵਿਖੇ ਪੰਜਾਬ ਦੇ ਮੁੱਖ ਮੰਤਰੀ ਭਗਵੰਤ ਮਾਨ ਨੇ ਕਿਹਾ ਕਿ ਸਾਡਾ ਆਗੂ ਅਰਵਿੰਦ ਕੇਜਰੀਵਾਲ ਹੈ। ਉਨ੍ਹਾਂ ਕਿਹਾ ਇਹ ਸ੍ਰੀ ਕੇਜਰੀਵਾਲ ਦੀ ਗ੍ਰਿਫ਼ਤਾਰੀ ਖ਼ਿਲਾਫ਼ ਪ੍ਰਦਰਸ਼ਨ ਹੋਰ ਵਿਸ਼ਾਲ ਹੋਵੇਗਾ ਪਰ ਅਸੀਂ ਡਰਾਂਗੇ ਨਹੀਂ। ਇਹ ਪ੍ਰਦਰਸ਼ਨ ਭਾਰਤੀ ਲੋਕਤੰਤਰ ਬਚਾਉਣ ਲਈ ਹੈ। ਪ੍ਰਦਰਸ਼ਨ ਵਿੱਚ ਕਾਂਗਰਸ ਦੇ ਆਗੂ ਹਾਰੂਨ ਯੂਸਫ਼ ਤੇ ਹੋਰ ਆਗੂ ਸ਼ਾਮਲ ਹੋਏ। ਉਨ੍ਹਾਂ ਐਲਾਨ ਕੀਤਾ ਕਿ ਰਾਜਘਾਟ ਤੋਂ ਪਾਰਟੀ ਦਫ਼ਤਰ ਦੀਨ ਦਿਆਲ ਉਪਾਧਿਆਏ ਮਾਰਗ ਵੱਲ ਮਾਰਚ ਕੀਤਾ ਜਾਵੇਗਾ। ਦਿੱਲੀ ਪ੍ਰਦੇਸ਼ ਭਾਜਪਾ ਵੱਲੋਂ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫ਼ਤਾਰੀ ਮਗਰੋਂ ਕੇਜਰੀਵਾਲ ਖ਼ਿਲਾਫ਼ ਰਾਜਘਾਟ ਵਿਖੇ ਪ੍ਰਦਰਸ਼ਨ ਕੀਤਾ।