Code Of Ethics

Download app

Subscribe To Print Edition

ਭਾਜਪਾ ਪੰਜਾਬ ’ਚ ਲੋਕ ਸਭਾ ਚੋਣਾਂ ਇਕੱਲੇ ਲੜੇਗੀ: ਜਾਖੜ

ਚੰਡੀਗੜ੍ਹ, 26 ਮਾਰਚ

ਭਾਜਪਾ ਪੰਜਾਬ ਵਿਚ ਇਕੱਲੇ ਲੋਕ ਸਭਾ ਚੋਣਾਂ ਲੜੇਗੀ। ਪਾਰਟੀ ਦੇ ਸੂਬਾ ਪ੍ਰਧਾਨ ਸੁਨੀਲ ਜਾਖੜ ਨੇ ਅੱਜ ਇਹ ਜਾਣਕਾਰੀ ਦਿੱਤੀ। ਇਹ ਐਲਾਨ ਸ਼੍ਰੋਮਣੀ ਅਕਾਲੀ ਦਲ ਅਤੇ ਭਾਜਪਾ ਵਿਚਾਲੇ ਸੰਸਦੀ ਚੋਣਾਂ ਲਈ ਮੁੜ ਗਠਜੋੜ ਦੇ ਕਿਆਸ ਵਿਚਾਲੇ ਕੀਤਾ ਗਿਆ ਹੈ। ਪੰਜਾਬ ਦੀਆਂ 13 ਲੋਕ ਸਭਾ ਸੀਟਾਂ ਲਈ ਸੱਤ ਗੇੜਾਂ ਦੀਆਂ ਚੋਣਾਂ ਦੇ ਆਖਰੀ ਪੜਾਅ 1 ਜੂਨ ਨੂੰ ਵੋਟਾਂ ਪੈਣਗੀਆਂ। ਸ੍ਰੀ ਜਾਖੜ ਨੇ ਸੋਸ਼ਲ ਮੀਡੀਆ ਪਲੇਟਫਾਰਮ ‘ਐਕਸ’ ’ਤੇ ਪੋਸਟ ‘ਚ ਕਿਹਾ, ‘ਭਾਜਪਾ ਪੰਜਾਬ ‘ਚ ਇਕੱਲੇ ਚੋਣਾਂ ਲੜੇਗੀ। ਭਾਜਪਾ ਨੇ ਇਹ ਫੈਸਲਾ ਲੋਕਾਂ ਅਤੇ ਪਾਰਟੀ ਵਰਕਰਾਂ ਤੋਂ ਮਿਲੀ ਰਾਇ ਤੋਂ ਬਾਅਦ ਲਿਆ ਹੈ।’

 

Advertisment

You May Like This