ਚੰਡੀਗੜ੍ਹ, 26 ਮਾਰਚ
ਭਾਜਪਾ ਵੱਲੋਂ ਪੰਜਾਬ ਵਿੱਚ ਲੋਕ ਸਭਾ ਚੋਣਾਂ ਇਕੱਲੇ ਲੜਨ ਦੇ ਫੈਸਲੇ ਤੋਂ ਬਾਅਦ ਸ਼੍ਰੋਮਣੀ ਅਕਾਲੀ ਦਲ ਦੇ ਪ੍ਰਧਾਨ ਸੁਖਬੀਰ ਸਿੰਘ ਬਾਦਲ ਨੇ ਅੱਜ ਕਿਹਾ ਕਿ ਉਨ੍ਹਾਂ ਦੀ ਪਾਰਟੀ ਲਈ ਸੱਤਾ ਨਾਲੋ ਸਿਧਾਂਤ ਜ਼ਿਆਦਾ ਅਹਿਮ ਹਨ। ਭਾਜਪਾ ਦੇ ਬਿਆਨ ‘ਤੇ ਪ੍ਰਤੀਕਿਰਿਆ ਜ਼ਾਹਿਰ ਕਰਦਿਆਂ ਸ੍ਰੀ ਬਾਦਲ ਨੇ ਕਿਹਾ, ‘ਸ਼੍ਰੋਮਣੀ ਅਕਾਲੀ ਦਲ ਕੋਈ ਆਮ ਸਿਆਸੀ ਪਾਰਟੀ ਨਹੀਂ ਹੈ, ਇਹ ਸਿਧਾਂਤਾਂ ਦੀ ਪਾਰਟੀ ਹੈ। ਸਾਡੇ ਲਈ ਨੰਬਰ ਦੀ ਖੇਡ ਨਾਲੋਂ ਸਿਧਾਂਤ ਜ਼ਿਆਦਾ ਮਹੱਤਵਪੂਰਨ ਹਨ। 103 ਸਾਲਾ ਸ਼੍ਰੋਮਣੀ ਅਕਾਲੀ ਦਲ ਦੀ ਜ਼ਿੰਮੇਦਾਰੀ ਕੌਮ, ਪੰਜਾਬ ਦੇ ਹਿੱਤਾਂ ਅਤੇ ਸੂਬੇ ਵਿੱਚ ਭਾਈਚਾਰਕ ਸਾਂਝ ਅਤੇ ਸ਼ਾਂਤੀ ਬਣਾਈ ਰੱਖਣ ਦੀ ਹੈ।’