Code Of Ethics

Download app

Subscribe To Print Edition

ਇੰਡੀਆ ਗਠਜੋੜ ਦੀ ਦਿੱਲੀ ਦੇ ਰਾਮਲੀਲਾ ਮੈਦਾਨ ’ਚ ਮਹਾਂ ਰੈਲੀ ਅੱਜ

ਰੈਲੀ ’ਚ ਦਿੱਲੀ ਦੇ ਮੁੱਖ ਮੰਤਰੀ ਦਾ ਸੰਦੇਸ਼ ਪੜ੍ਹੇਗੀ ਸੁਨੀਤਾ ਕੇਜਰੀਵਾਲ

ਨਵੀਂ ਦਿੱਲੀ, 31 ਮਾਰਚ

ਇੱਥੋਂ ਦੇ ਰਾਮਲੀਲਾ ਮੈਦਾਨ ਵਿੱਚ ਇੰਡੀਆ ਗਠਜੋੜ ਦੇ ਆਗੂਆਂ ਵੱਲੋਂ ਮਹਾਂ ਰੈਲੀ ਕੀਤੀ ਜਾਵੇਗੀ ਜਿਸ ਲਈ ਵੱਡੀ ਗਿਣਤੀ ਪੁਲੀਸ ਤੇ ਸੁਰੱਖਿਆ ਬਲਾਂ ਨੂੰ ਤਾਇਨਾਤ ਕਰ ਦਿੱਤਾ ਗਿਆ ਹੈ। ਦਿੱਲੀ ਪੁਲੀਸ ਨੇ ਕੁਝ ਸ਼ਰਤਾਂ ਨਾਲ ਰੈਲੀ ਕਰਨ ਦੀ ਇਜਾਜ਼ਤ ਦਿੱਤੀ ਹੈ। ਪੁਲੀਸ ਨੇ ਕਿਹਾ ਹੈ ਕਿ ਰੈਲੀ ਵਿਚ ਟਰੈਕਟਰ ਟਰਾਲੀ ਅਤੇ ਹਥਿਆਰ ਲਿਜਾਣ ਦੀ ਮਨਾਹੀ ਹੈ। ਇਸ ਰੈਲੀ ਵਿੱਚ ਰਾਹੁਲ ਗਾਂਧੀ, ਮਲਿਕਾਰਜੁਨ ਖੜਗੇ, ਸ਼ਰਦ ਪਵਾਰ, ਊਧਵ ਠਾਕਰੇ, ਅਖਿਲੇਸ਼ ਯਾਦਵ ਅਤੇ ਤੇਜਸਵੀ ਯਾਦਵ ਸਣੇ ਮੁੱਖ ਆਗੂਆਂ ਦੇ ਸ਼ਾਮਲ ਹੋਣ ਦੀ ਉਮੀਦ ਹੈ।

ਇਹ ਰੈਲੀ ਦਿੱਲੀ ਦੇ ਮੁੱਖ ਮੰਤਰੀ ਅਰਵਿੰਦ ਕੇਜਰੀਵਾਲ ਦੀ ਗ੍ਰਿਫਤਾਰੀ ਅਤੇ ਭਾਜਪਾ ਦੀ ਅਗਵਾਈ ਵਾਲੀ ਕੇਂਦਰ ਸਰਕਾਰ ਵੱਲੋਂ ਵਿਰੋਧੀ ਧਿਰਾਂ ਵਿਰੁੱਧ ਏਜੰਸੀਆਂ ਦੀ ਦੁਰਵਰਤੋਂ ਦੇ ਦੋਸ਼ਾਂ ਵਜੋਂ ਕੀਤੀ ਜਾ ਰਹੀ ਹੈ। ਇਸ ਰੈਲੀ ਵਿਚ ਸੁਨੀਤਾ ਕੇਜਰੀਵਾਲ ਦਿੱਲੀ ਦੇ ਮੁੱਖ ਮੰਤਰੀ ਦਾ ਸੰਦੇਸ਼ ਪੜ੍ਹ ਕੇ ਸੁਣਾਉਣਗੇ।

 

Leave a Comment

Advertisment

You May Like This

ਪੰਜਵੀਂ ਜਮਾਤ ਦੇ ਵਿਦਿਆਰਥੀ ਪ੍ਰਭਕੀਰਤ ਸਿੰਘ ਨੇ ਆਪਣੀ ਅਸਾਧਾਰਣ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ SOF ਇੰਟਰਨੈਸ਼ਨਲ ਹਿੰਦੀ ਓਲੰਪਿਆਡ 2025–26 ਵਿੱਚ ਇੰਟਰਨੈਸ਼ਨਲ ਗੋਲਡ ਮੈਡਲ, ਇੰਟਰਨੈਸ਼ਨਲ ਰੈਂਕ–1 ਅਤੇ ਪੰਜਾਬ/ਚੰਡੀਗੜ੍ਹ ਜੋਨ ਵਿੱਚ ਜੋਨਲ ਰੈਂਕ–1 ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਪੂਰੇ ਖੇਤਰ ਦਾ ਨਾਮ ਅੰਤਰਰਾਸ਼ਟਰੀ ਪੱਧਰ ’ਤੇ ਰੌਸ਼ਨ ਕੀਤਾ ਹੈ।