Code Of Ethics

Download app

Subscribe To Print Edition

ਸੂਬਾ ਸਰਕਾਰ ਨੇ ਸੁਸ਼ੀਲ ਰਿੰਕੂ ਦੀ ਸੁਰੱਖਿਆ ਘਟਾਈ

ਜਲੰਧਰ, 30 ਮਾਰਚ

BJP leaders and workers meet with Jalandhar MP Sushil Rinku at his home in Jalandhar.A Tribune photograph.

ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਜਾਣ ਵਾਲੇ ਜਲੰਧਰ ਤੋਂ ਸੰਸਦ ਮੈਂਬਰ ਸੁਸ਼ੀਲ ਕੁਮਾਰ ਰਿੰਕੂ ਦੀ ਸੁਰੱਖਿਆ ਘੱਟ ਕਰ ਦਿੱਤੀ ਗਈ ਹੈ ਅਤੇ ਆਉਂਦੇ ਦਿਨਾਂ ਵਿੱਚ ਇਹ ਸੁਰੱਖਿਆ ਹੋਰ ਵੀ ਘਟਾਏ ਜਾਣ ਦੀ ਸੰਭਾਵਨਾ ਹੈ। ਸੁਸ਼ੀਲ ਰਿੰਕੂ ਦੀ ਸੁਰੱਖਿਆ ਲਈ ਤਾਇਨਾਤ ਪੰਜਾਬ ਪੁਲੀਸ ਦੇ ਕਮਾਂਡੋਜ਼ ਨੂੰ ਵਾਪਸ ਬੁਲਾ ਲਿਆ ਗਿਆ ਹੈ। ਇਸ ਤੋਂ ਇਲਾਵਾ ਸੁਰੱਖਿਆ ਕਾਫਲੇ ਦੇ ਅੱਗੇ ਚੱਲਣ ਵਾਲੀ ਪਾਇਲਟ ਗੱਡੀ ਵੀ ਸੁਰੱਖਿਆ ਵਿੱਚੋਂ ਹਟਾ ਦਿੱਤੀ ਗਈ ਹੈ। ਸਾਬਕਾ ਵਿਧਾਇਕ ਅੰਗੁਰਾਲ ਦੀ ਸੁਰੱਖਿਆ ਅਜੇ ਤੱਕ ਘਟਾਈ ਨਹੀਂ ਗਈ ਪਰ ਕਿਹਾ ਜਾ ਰਿਹਾ ਹੈ ਕਿ ਕਮਿਸ਼ਨਰੇਟ ਪੁਲੀਸ ਦੇ ਅਧਿਕਾਰੀ ਇਸ ਬਾਰੇ ਆਉਂਦੇ ਸੋਮਵਾਰ ਤੱਕ ਕੋਈ ਠੋਸ ਫ਼ੈਸਲਾ ਲੈਣਗੇ।

ਆਮ ਆਦਮੀ ਪਾਰਟੀ ਛੱਡ ਕੇ ਭਾਜਪਾ ਵਿੱਚ ਸ਼ਾਮਲ ਹੋਣ ਤੋਂ ਬਾਅਦ ਪੰਜਾਬ ਸਰਕਾਰ ਨੇ ਸੰਸਦ ਮੈਂਬਰ ਸੁਸ਼ੀਲ ਰਿੰਕੂ ਦੀ ਸੁਰੱਖਿਆ ਵਿੱਚ ਵੱਡੀ ਕਟੌਤੀ ਕੀਤੀ ਹੈ। ਪਹਿਲਾਂ ਸੁਸ਼ੀਲ ਰਿੰਕੂ ਦੀ ਸੁਰੱਖਿਆ ਲਈ ਪੰਜਾਬ ਪੁਲੀਸ ਦੇ ਚਾਰ ਮੁਲਾਜ਼ਮ ਸਨ ਅਤੇ 4 ਵਿਸ਼ੇਸ਼ ਸਿਖਲਾਈ ਪ੍ਰਾਪਤ ਕਮਾਂਡੋ ਸਨ। ਸੂਬਾ ਸਰਕਾਰ ਨੇ ਚਾਰ ਕਮਾਂਡੋ ਵਾਪਸ ਸੱਦ ਲਏ ਹਨ। ਦੋ ਗੰਨਮੈਨ ਬੀਤੇ ਦਿਨ ਹੀ ਹਟਾ ਦਿੱਤੇ ਗਏ ਸਨ। ਇਸੇ ਤਰ੍ਹਾਂ ਜਲਦੀ ਹੀ ਵਿਧਾਇਕ ਸ਼ੀਤਲ ਅੰਗੁਰਾਲ ਦੀ ਸੁਰੱਖਿਆ ਵੀ ਘਟਾਈ ਜਾਣੀ ਤੈਅ ਦੱਸੀ ਜਾ ਰਹੀ ਹੈ। ਉਧਰ ਭਾਜਪਾ ਨੇ ਚੋਣ ਕਮਿਸ਼ਨ ਤੋਂ ਮੰਗ ਕੀਤੀ ਹੈ ਕਿ ‘ਆਪ’ ਛੱਡ ਕੇ ਭਾਜਪਾ ਵਿੱਚ ਆਉਣ ਵਾਲੇ ਇਨ੍ਹਾਂ ਦੋਵਾਂ ਆਗੂਆਂ ਦੀ ਸੁਰੱਖਿਆ ਵਧਾਈ ਜਾਵੇ। ਜਦੋਂ ਤੋਂ ਰਿੰਕੂ ਅਤੇ ਅੰਗੁਰਾਲ ਭਾਜਪਾ ਵਿੱਚ ਸ਼ਾਮਲ ਹੋਏ ਹਨ ਤਾਂ ਉਦੋਂ ਤੋਂ ਹੀ ‘ਆਪ’ ਵਰਕਰ ਉਨ੍ਹਾਂ ਦਾ ਤਿੱਖਾ ਵਿਰੋਧ ਕਰ ਰਹੇ ਹਨ। ਇੱਥੋਂ ਦੀ ਬਸਤੀ ਦਾਨਿਸ਼ਮੰਦਾਂ ਚੌਕ ਵਿੱਚ ‘ਆਪ’ ਵਰਕਰਾਂ ਨੇ ਪ੍ਰਦਰਸ਼ਨ ਕੀਤਾ ਸੀ ਤੇ ਗੁੱਸੇ ਵਿੱਚ ਆਏ ਵਰਕਰਾਂ ਨੇ ਸਰਕਾਰੀ ਬੋਰਡ ਵੀ ਪਾੜ ਦਿੱਤੇ ਸਨ। ਭਾਜਪਾ ਆਗੂਆਂ ਨੇ ਜ਼ਿਲ੍ਹਾ ਚੋਣ ਅਫ਼ਸਰ ਤੇ ਡਿਪਟੀ ਕਮਿਸ਼ਨਰ ਹਿਮਾਂਸ਼ੂ ਅਗਰਵਾਲ ਨੂੰ ਪੱਤਰ ਲਿਖ ਦੇ ਰਿੰਕੂ ਤੇ ਅੰਗੁਰਾਲ ਦੀ ਸੁਰੱਖਿਆ ਵਧਾਉਣ ਦੀ ਮੰਗ ਕੀਤੀ ਹੈ।

Leave a Comment

Advertisment

You May Like This

ਪੰਜਵੀਂ ਜਮਾਤ ਦੇ ਵਿਦਿਆਰਥੀ ਪ੍ਰਭਕੀਰਤ ਸਿੰਘ ਨੇ ਆਪਣੀ ਅਸਾਧਾਰਣ ਪ੍ਰਤਿਭਾ ਦਾ ਪ੍ਰਦਰਸ਼ਨ ਕਰਦਿਆਂ SOF ਇੰਟਰਨੈਸ਼ਨਲ ਹਿੰਦੀ ਓਲੰਪਿਆਡ 2025–26 ਵਿੱਚ ਇੰਟਰਨੈਸ਼ਨਲ ਗੋਲਡ ਮੈਡਲ, ਇੰਟਰਨੈਸ਼ਨਲ ਰੈਂਕ–1 ਅਤੇ ਪੰਜਾਬ/ਚੰਡੀਗੜ੍ਹ ਜੋਨ ਵਿੱਚ ਜੋਨਲ ਰੈਂਕ–1 ਹਾਸਲ ਕਰਕੇ ਸਕੂਲ, ਮਾਪਿਆਂ ਅਤੇ ਪੂਰੇ ਖੇਤਰ ਦਾ ਨਾਮ ਅੰਤਰਰਾਸ਼ਟਰੀ ਪੱਧਰ ’ਤੇ ਰੌਸ਼ਨ ਕੀਤਾ ਹੈ।